Amit Shah: ਅਮਿਤ ਸ਼ਾਹ ਨੇ ਕੀਤੀ NUCFDC ਦੀ ਸ਼ੁਰੂਆਤ; ਹਰ ਸ਼ਹਿਰ ’ਚ ਇਕ ਸਹਿਕਾਰੀ ਬੈਂਕ ਸਥਾਪਤ ਕਰਨ ਦਾ ਟੀਚਾ
Published : Mar 2, 2024, 4:11 pm IST
Updated : Mar 2, 2024, 4:11 pm IST
SHARE ARTICLE
Amit Shah launches NUCFDC
Amit Shah launches NUCFDC

ਅਮਿਤ ਸ਼ਾਹ ਨੇ ਅੱਗੇ ਕਿਹਾ ਕਿ ਇਹ ਬੈਂਕ ਦੇਸ਼ ਦੇ ਆਰਥਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

Amit Shah:  ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸ਼ਨਿਚਰਵਾਰ ਨੂੰ ਰਾਸ਼ਟਰੀ ਸ਼ਹਿਰੀ ਸਹਿਕਾਰੀ ਵਿੱਤ ਅਤੇ ਵਿਕਾਸ ਨਿਗਮ (NUCFDC) ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਸੰਸਥਾ ਨੂੰ ਹਰ ਸ਼ਹਿਰ ਵਿਚ ਇਕ ਅਰਬਨ ਕੋ-ਆਪਰੇਟਿਵ ਬੈਂਕ ਸਥਾਪਤ ਕਰਨ ਲਈ ਵੀ ਕਿਹਾ। ਆਰਬੀਆਈ ਨੇ NUCFDC ਨੂੰ ਗੈਰ-ਬੈਂਕਿੰਗ ਵਿੱਤ ਕੰਪਨੀ ਅਤੇ ਸ਼ਹਿਰੀ ਸਹਿਕਾਰੀ ਬੈਂਕਿੰਗ ਸੈਕਟਰ ਲਈ ਇਕ ਸਵੈ-ਨਿਯੰਤ੍ਰਕ ਸੰਸਥਾ ਵਜੋਂ ਕੰਮ ਕਰਨ ਲਈ ਮਨਜ਼ੂਰੀ ਦੇ ਦਿਤੀ ਹੈ।

ਇਸ ਮੌਕੇ ਸ਼ਾਹ ਨੇ ਕਿਹਾ, 'ਐਨਯੂਸੀਐਫਡੀਸੀ ਦੀ ਸਥਾਪਨਾ 20 ਸਾਲਾਂ ਬਾਅਦ ਹੋਈ ਹੈ। ਇਹ ਸਮੇਂ ਦੀ ਲੋੜ ਹੈ। ਮੈਨੂੰ ਖੁਸ਼ੀ ਹੈ ਕਿ ਆਰਬੀਆਈ ਨੇ ਇਸ ਲਈ ਮਨਜ਼ੂਰੀ ਦੇ ਦਿਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਸ਼ਹਿਰੀ ਸਹਿਕਾਰੀ ਬੈਂਕ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ, ਪਰ ਉਹ ਤੇਜ਼ੀ ਨਾਲ ਵਿਕਾਸ ਨਹੀਂ ਕਰ ਸਕੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸ਼ਾਹ ਨੇ ਅੱਗੇ ਕਿਹਾ ਕਿ ਇਹ ਬੈਂਕ ਦੇਸ਼ ਦੇ ਆਰਥਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ। NUCFDC ਦਾ ਮੁੱਖ ਉਦੇਸ਼ ਸ਼ਹਿਰੀ ਸਹਿਕਾਰੀ ਬੈਂਕਾਂ ਨੂੰ ਬੈਂਕਿੰਗ ਰੈਗੂਲੇਸ਼ਨ ਐਕਟ ਦੀ ਪਾਲਣਾ ਕਰਨ ਵਿਚ ਮਦਦ ਕਰਨਾ ਅਤੇ ਉਨ੍ਹਾਂ ਨੂੰ ਪੇਸ਼ੇਵਰ ਬਣਾਉਣਾ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਵਿਚ 1,500 ਤੋਂ ਵੱਧ ਸ਼ਹਿਰੀ ਸਹਿਕਾਰੀ ਬੈਂਕ ਹਨ ਜਿਨ੍ਹਾਂ ਦੀਆਂ ਕੁੱਲ 11,000 ਸ਼ਾਖਾਵਾਂ ਹਨ ਅਤੇ 5 ਲੱਖ ਕਰੋੜ ਰੁਪਏ ਦੇ ਜਮ੍ਹਾਂ ਹਨ। ਇਸ ਪ੍ਰੋਗਰਾਮ ਵਿਚ ਸਹਿਕਾਰਤਾ ਰਾਜ ਮੰਤਰੀ ਬੀਐਲ ਵਰਮਾ, ਵਿੱਤ ਰਾਜ ਮੰਤਰੀ ਭਗਵਤ ਕਿਸ਼ਨ ਰਾਓ ਕਰਾੜ, ਸਹਿਕਾਰਤਾ ਸਕੱਤਰ ਆਸ਼ੀਸ਼ ਭੂਟਾਨੀ ਅਤੇ ਐਨਯੂਸੀਐਫਡੀਸੀ ਦੇ ਚੇਅਰਮੈਨ ਜਯੋਤਿੰਦਰ ਮਹਿਤਾ ਮੌਜੂਦ ਸਨ।

(For more Punjabi news apart from Amit Shah launches NUCFDC News in Punjabi , stay tuned to Rozana Spokesman)

Tags: amit shah

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement