Chhattisgarh News: ਨਕਸਲੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਭਾਜਪਾ ਨੇਤਾ ਦਾ ਕੀਤਾ ਕਤਲ
Published : Mar 2, 2024, 12:34 pm IST
Updated : Mar 2, 2024, 12:34 pm IST
SHARE ARTICLE
Naxalites killed a BJP leader with sharp weapons Chhattisgarh News in punjabi
Naxalites killed a BJP leader with sharp weapons Chhattisgarh News in punjabi

Chhattisgarh News: ਮੁਲਜ਼ਮਾਂ ਨੇ ਨੇਤਾ 'ਤੇ ਵਿਆਹ ਸਮਾਗਮ ਤੋਂ ਬਾਹਰ ਆਉਂਦਿਆਂ ਕੀਤਾ ਹਮਲਾ

Naxalites killed a BJP leader with sharp weapons Chhattisgarh News in punjabi: ਛੱਤੀਸਗੜ੍ਹ 'ਚ ਭਾਜਪਾ ਨੇਤਾ ਤਿਰੂਪਤੀ ਕਟਲਾ ਦਾ ਕਤਲ ਕਰ ਦਿਤਾ ਗਿਆ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਇਕ ਵਿਆਹ 'ਚ ਸ਼ਾਮਲ ਹੋਣ ਗਏ ਭਾਜਪਾ ਨੇਤਾ 'ਤੇ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਭਾਜਪਾ ਆਗੂ, ਜ਼ਿਲ੍ਹਾ ਮੈਂਬਰ ਅਤੇ ਸਹਿਕਾਰੀ ਸੈੱਲ ਕਮੇਟੀ ਦੇ ਕੋਆਰਡੀਨੇਟਰ ਹਨ।

ਇਹ ਵੀ ਪੜ੍ਹੋ: Gangster Rohit Godara: ਕੌਣ ਹੈ ਗੈਂਗਸਟਰ ਰੋਹਿਤ ਗੋਦਾਰਾ, ਜਿਸ ਨੇ ਸਕਰੈਪ ਡੀਲਰ ਮਰਵਾਇਆ? 

ਮ੍ਰਿਤਕ ਤਿਰੂਪਤੀ ਕਟਲਾ ਆਪਣੇ ਰਿਸ਼ਤੇਦਾਰ ਦੇ ਘਰ ਟੋਇਨਾਰ ਪਿੰਡ 'ਚ ਵਿਆਹ 'ਚ ਸ਼ਾਮਲ ਹੋਣ ਆਇਆ ਸੀ। ਅਨਵਰ 'ਤੇ ਕੁਝ ਹਥਿਆਰਬੰਦ ਲੋਕਾਂ ਨੇ ਉਸ ਸਮੇਂ ਹਮਲਾ ਕਰ ਦਿਤਾ ਜਦੋਂ ਉਹ ਵਿਆਹ ਤੋਂ ਬਾਹਰ ਆ ਰਿਹਾ ਸੀ। ਮੌਕੇ 'ਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Kotkapura News: ਅਸਮਾਨੀ ਬਿਜਲੀ ਡਿੱਗਣ ਨਾਲ 22 ਸਾਲਾ ਨੌਜਵਾਨ ਦੀ ਹੋਈ ਮੌਤ  

ਬੀਜਾਪੁਰ ਦੇ ਐਸਪੀ ਜਤਿੰਦਰ ਯਾਦਵ ਨੇ ਕਿਹਾ ਕਿ ਅਣਪਛਾਤੇ ਹਮਲਾਵਰਾਂ ਨੇ ਭਾਜਪਾ ਆਗੂ ਦੀ ਹੱਤਿਆ ਕਰ ਦਿਤੀ ਹੈ। ਨਕਸਲੀ ਹਮਲੇ ਦੀ ਵੀ ਸੰਭਾਵਨਾ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਪਹਿਲਾਂ ਹੀ ਭਾਜਪਾ ਨੇਤਾ ਦੀ ਉਡੀਕ ਕਰ ਰਹੇ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿਵੇਂ ਹੀ ਉਹ ਵਿਆਹ ਸਮਾਗਮ ਤੋਂ ਬਾਹਰ ਆਏ ਤਾਂ ਨਕਸਲੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿਤਾ। ਭਾਜਪਾ ਆਗੂ ਨੂੰ ਜ਼ਖ਼ਮੀ ਹਾਲਤ ਵਿਚ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਜ਼ਿਲ੍ਹੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

(For more news apart from Naxalites killed a BJP leader Triupati Katla with sharp weapons Chhattisgarh News in punjab, stay tuned to Rozana Spokesman)

Tags: spokesmantv

Location: India, Chhatisgarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement