Uttarakhand News : ਬਰਫ਼ ਦੇ ਤੋਦੇ ਡਿੱਗਣ ਦੀ ਘਟਨਾ ’ਚ ਲਾਪਤਾ 4 ਮਜ਼ਦੂਰਾਂ ਦੀਆਂ ਲਾਸ਼ਾਂ ਮਿਲੀਆਂ, ਮਰਨ ਵਾਲਿਆਂ ਦੀ ਗਿਣਤੀ 8 ਹੋਈ 

By : BALJINDERK

Published : Mar 2, 2025, 7:43 pm IST
Updated : Mar 2, 2025, 7:43 pm IST
SHARE ARTICLE
file photo
file photo

Uttarakhand News : ਆਖਰੀ ਲਾਪਤਾ ਮਜ਼ਦੂਰ ਦੀ ਲਾਸ਼ ਬਰਾਮਦ ਹੋਣ ਮਗਰੋਂ ਬਚਾਅ ਕਾਰਜ ਮੁਕੰਮਲ,ਹਸਪਤਾਲ ’ਚ ਦਾਖਲ ਤਿੰਨ ਮਜ਼ਦੂਰਾਂ ਦੀ ਹਾਲਤ ਨਾਜ਼ੁਕ

Uttarakhand News in Punjabi : ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ ਬਦਰੀਨਾਥ ਨੇੜੇ ਮਾਣਾ ਪਿੰਡ ’ਚ ਸਰਹੱਦੀ ਸੜਕ ਸੰਗਠਨ (ਬੀ.ਆਰ.ਓ.) ਦੇ ਕੈਂਪ ’ਚ ਬਰਫ ਖਿਸਕਣ ਕਾਰਨ ਲਾਪਤਾ ਹੋਏ ਚਾਰ ਮਜ਼ਦੂਰਾਂ ਦੀਆਂ ਲਾਸ਼ਾਂ ਐਤਵਾਰ ਨੂੰ ਬਰਾਮਦ ਕਰ ਲਈਆਂ ਗਈਆਂ। 

ਰੱਖਿਆ ਲੋਕ ਸੰਪਰਕ ਅਧਿਕਾਰੀ ਮਨੀਸ਼ ਸ਼੍ਰੀਵਾਸਤਵ ਨੇ ਦਸਿਆ ਕਿ ਆਖਰੀ ਲਾਪਤਾ ਮਜ਼ਦੂਰ ਦੀ ਲਾਸ਼ ਵੀ ਬਰਾਮਦ ਕਰ ਲਈ ਗਈ ਹੈ ਅਤੇ ਇਸ ਦੇ ਨਾਲ ਹੀ ਮਾਣਾ ਪਿੰਡ ’ਚ ਬਚਾਅ ਕਾਰਜ ਮੁਕੰਮਲ ਹੋ ਗਿਆ ਹੈ। 

ਚਮੋਲੀ ਦੇ ਜ਼ਿਲ੍ਹਾ ਮੈਜਿਸਟਰੇਟ ਡਾਕਟਰ ਸੰਦੀਪ ਤਿਵਾੜੀ ਨੇ ਤਲਾਸ਼ੀ ਅਤੇ ਬਚਾਅ ਮੁਹਿੰਮ ਦੌਰਾਨ ਬਰਫ ਖਿਸਕਣ ਕਾਰਨ ਲਾਪਤਾ ਹੋਏ ਚਾਰ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਹੋਣ ਦੀ ਪੁਸ਼ਟੀ ਕੀਤੀ ਹੈ। ਗੋਪੇਸ਼ਵਰ ’ਚ ਉਨ੍ਹਾਂ ਨੇ ਦਸਿਆ ਕਿ ਸ਼ੁਕਰਵਾਰ ਨੂੰ ਬਰਫ ਖਿਸਕਣ ਕਾਰਨ 54 ਮਜ਼ਦੂਰ ਬਰਫ ’ਚ ਫਸ ਗਏ, ਜਿਨ੍ਹਾਂ ’ਚੋਂ 46 ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਦਕਿ 8 ਹੋਰ ਦੀ ਮੌਤ ਹੋ ਗਈ। 

ਤਿਵਾੜੀ ਨੇ ਦਸਿਆ ਕਿ ਐਤਵਾਰ ਨੂੰ ਜਿਨ੍ਹਾਂ ਚਾਰ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ, ਉਨ੍ਹਾਂ ਦੀ ਪਛਾਣ ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਦੇ ਰੁਦਰਪੁਰ ਦੇ ਰਹਿਣ ਵਾਲੇ ਅਨਿਲ ਕੁਮਾਰ (21), ਉੱਤਰ ਪ੍ਰਦੇਸ਼ ਦੇ ਫਤਿਹਪੁਰ ਦੇ ਅਸ਼ੋਕ (28), ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਹਰਮੇਸ਼ ਚੰਦ (30) ਅਤੇ ਦੇਹਰਾਦੂਨ ਦੇ ਕਲੇਮੈਂਟਨ ਇਲਾਕੇ ਦੇ ਅਰਵਿੰਦ (43) ਵਜੋਂ ਹੋਈ ਹੈ। ਉਨ੍ਹਾਂ ਦਸਿਆ ਕਿ ਸੱਤ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਜਯੋਤਿਰਮਥ ਲਿਆਂਦਾ ਗਿਆ ਹੈ, ਜਿੱਥੇ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। 

ਭਾਰਤ-ਚੀਨ ਸਰਹੱਦ ’ਤੇ ਲਗਭਗ 3,200 ਮੀਟਰ ਦੀ ਉਚਾਈ ’ਤੇ ਸਥਿਤ ਆਖਰੀ ਪਿੰਡ ਮਾਣਾ ’ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਅੱਠ ਕੰਟੇਨਰਾਂ ’ਚ ਰਹਿ ਰਹੇ ਸਰਹੱਦੀ ਸੜਕ ਸੰਗਠਨ (ਬੀ.ਆਰ.ਓ.) ਦੇ 54 ਮਜ਼ਦੂਰ ਬਰਫ ’ਚ ਫੱਸ ਗਏ। ਪਹਿਲਾਂ ਫਸੇ ਮਜ਼ਦੂਰਾਂ ਦੀ ਗਿਣਤੀ 55 ਦੱਸੀ ਗਈ ਸੀ, ਪਰ ਉਨ੍ਹਾਂ ਵਿਚੋਂ ਇਕ ਦੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿਚ ਸੁਰੱਖਿਅਤ ਅਪਣੇ ਘਰ ਪਹੁੰਚਣ ਦੀ ਸੂਚਨਾ ਮਿਲਣ ਤੋਂ ਬਾਅਦ ਇਹ ਗਿਣਤੀ ਘੱਟ ਕੇ 54 ਰਹਿ ਗਈ। 

ਫੌਜ ਦੇ ਡਾਕਟਰਾਂ ਨੇ ਦਸਿਆ ਕਿ ਪਹਿਲਾਂ ਕੱਢੇ ਗਏ 46 ਮਜ਼ਦੂਰਾਂ ਨੂੰ ਜਯੋਤਿਰਮਥ ਦੇ ਮਿਲਟਰੀ ਹਸਪਤਾਲ ਲਿਆਂਦਾ ਗਿਆ ਹੈ, ਜਿਨ੍ਹਾਂ ’ਚੋਂ ਰੀੜ੍ਹ ਦੀ ਹੱਡੀ ਦੀ ਸੱਟ ਤੋਂ ਪੀੜਤ ਇਕ ਵਰਕਰ ਨੂੰ ਏਅਰ ਐਂਬੂਲੈਂਸ ਰਾਹੀਂ ਬਿਹਤਰ ਇਲਾਜ ਲਈ ਏਮਜ਼ ਰਿਸ਼ੀਕੇਸ਼ ਭੇਜਿਆ ਗਿਆ ਹੈ। ਲੈਫਟੀਨੈਂਟ ਕਰਨਲ ਡੀ.ਐਸ. ਮਾਲਧਿਆ ਨੇ ਕਿਹਾ ਕਿ ਹਸਪਤਾਲ ’ਚ ਦਾਖਲ ਤਿੰਨ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਹੈ। 

ਅਧਿਕਾਰੀਆਂ ਮੁਤਾਬਕ ਮੌਸਮ ਵਿਭਾਗ ਨੇ ਸੋਮਵਾਰ ਤੋਂ ਮੌਸਮ ’ਚ ਹੋਰ ਬਦਲਾਅ ਆਉਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਕਾਰਨ ਬਚਾਅ ਕਾਰਜ ’ਚ ਤੇਜ਼ੀ ਲਿਆਉਣ ਲਈ ਹੈਲੀਕਾਪਟਰ, ਸੁੰਘਣ ਵਾਲੇ ਕੁੱਤੇ ਅਤੇ ਥਰਮਲ ਇਮੇਜਿੰਗ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ। 

ਫੌਜ, ਭਾਰਤ-ਤਿੱਬਤ ਸਰਹੱਦੀ ਪੁਲਿਸ (ਆਈ.ਟੀ.ਬੀ.ਪੀ.), ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ.), ਰਾਜ ਆਫ਼ਤ ਪ੍ਰਤੀਕਿਰਿਆ ਬਲ (ਐਸ.ਡੀ.ਆਰ.ਐਫ.), ਪੁਲਿਸ, ਜ਼ਿਲ੍ਹਾ ਆਫ਼ਤ ਪ੍ਰਬੰਧਨ ਵਿਭਾਗ ਦੇ 200 ਤੋਂ ਵੱਧ ਜਵਾਨਾਂ ਵਲੋਂ ਚਲਾਏ ਗਏ ਤਲਾਸ਼ੀ ਅਤੇ ਬਚਾਅ ਅਭਿਆਨ ਦੌਰਾਨ ਸਨਿਚਰਵਾਰ ਤਕ ਬਰਫ ’ਚ ਫਸੇ 50 ਲੋਕਾਂ ਨੂੰ ਬਚਾਇਆ ਗਿਆ, ਜਿਨ੍ਹਾਂ ’ਚੋਂ ਚਾਰ ਦੀ ਮੌਤ ਹੋ ਗਈ। 

ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਰਾਜ ਐਮਰਜੈਂਸੀ ਆਪਰੇਸ਼ਨ ਸੈਂਟਰ ਦਾ ਦੌਰਾ ਕੀਤਾ ਅਤੇ ਮਾਨਾ ਵਿਖੇ ਚੱਲ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਬਰਫ ਦੇ ਤੂਫਾਨ ਨਾਲ ਪ੍ਰਭਾਵਤ ਬਿਜਲੀ, ਸੰਚਾਰ ਅਤੇ ਹੋਰ ਸਹੂਲਤਾਂ ਨੂੰ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਹੁਕਮ ਦਿਤੇ। 

ਬਾਅਦ ’ਚ ਧਾਮੀ ਨੇ ਪੱਤਰਕਾਰਾਂ ਨੂੰ ਦਸਿਆ ਕਿ ਮ੍ਰਿਤਕ ਮਜ਼ਦੂਰਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਭੇਜੀਆਂ ਜਾਣਗੀਆਂ ਅਤੇ ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਲਈ ਸਾਰੇ ਪ੍ਰਬੰਧ ਕਰਨ ਦੇ ਹੁਕਮ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਕੱਟੇ ਗਏ ਪਿੰਡਾਂ ਲਈ ਭੋਜਨ ਅਤੇ ਹੋਰ ਜ਼ਰੂਰੀ ਵਸਤਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। 

(For more news apart from Uttarakhand bodies of 4 workers missing in avalanche incident were found, death toll was 8 News in Punjabi, stay tuned to Rozana Spokesman)

Location: India, Uttarakhand, Dehradun

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement