ਇੰਡੀਗੋ ਮੁਸਾਫ਼ਰਾਂ ਦੀ ਸਹੂਲਤ ਲਈ ਜੇਦਾਹ ’ਚ ਭਾਰਤ ਦੇ ਕੌਂਸਲੇਟ ਜਨਰਲ ਨਾਲ ਕਰ ਰਹੀ ਤਾਲਮੇਲ
ਨਵੀਂ ਦਿੱਲੀ: ਇੰਡੀਗੋ ਨੇ ਮੱਧ ਪੂਰਬ ਦੇ ਸੰਘਰਸ਼ ’ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ 3 ਮਾਰਚ ਨੂੰ ਸਾਊਦੀ ਅਰਬ ਦੇ ਜੇਦਾਹ ਤੋਂ ਭਾਰਤ ਦੇ ਵੱਖ-ਵੱਖ ਸ਼ਹਿਰਾਂ ਲਈ 10 ਵਿਸ਼ੇਸ਼ ਰਾਹਤ ਉਡਾਣਾਂ ਚਲਾਉਣ ਦੀ ਯੋਜਨਾ ਬਣਾਈ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਉਹ ਮੱਧ ਪੂਰਬ ਦੇ ਕੁੱਝ ਹਿੱਸਿਆਂ ਵਿਚ ਉੱਭਰ ਰਹੀ ਹਵਾਈ ਖੇਤਰ ਦੀ ਸਥਿਤੀ ਅਤੇ ਕੌਮਾਂਤਰੀ ਉਡਾਣਾਂ ਦੇ ਸੰਚਾਲਨ ਉਤੇ ਇਸ ਦੇ ਪ੍ਰਭਾਵ ਉਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ।
ਇੰਡੀਗੋ ਨੇ 3 ਮਾਰਚ, 2026 ਨੂੰ ਜੇਦਾਹ ਤੋਂ ਭਾਰਤ ਲਈ 10 ਵਿਸ਼ੇਸ਼ ਰਾਹਤ ਕਾਰਜਾਂ ਦੀ ਯੋਜਨਾ ਬਣਾਈ ਹੈ ਤਾਂ ਜੋ ਫਸੇ ਮੁਸਾਫ਼ਰਾਂ ਦੀ ਵਾਪਸੀ ਦੀ ਸਹੂਲਤ ਦਿਤੀ ਜਾ ਸਕੇ। ਇੰਡੀਗੋ ਮੁਸਾਫ਼ਰਾਂ ਦੀ ਸਹੂਲਤ ਲਈ ਜੇਦਾਹ ’ਚ ਭਾਰਤ ਦੇ ਕੌਂਸਲੇਟ ਜਨਰਲ ਨਾਲ ਤਾਲਮੇਲ ਕਰ ਰਹੀ ਹੈ।
