ਮੋਹਰੀ ਕੰਪਨੀਆਂ ਦੇ ਸਹਿਯੋਗ ਨਾਲ ਲਾਇਆ ਜਾਗਰੂਕਤਾ ਮੇਲਾ
Published : Jul 29, 2017, 4:47 pm IST
Updated : Apr 2, 2018, 4:57 pm IST
SHARE ARTICLE
Awareness camp
Awareness camp

ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਰਯਾਤ ਬਹਾਰਾ ਯੂਨੀਵਰਸਿਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਮਾਤਾ ਸੁੰਦਰੀ ਕਾਲਜ ਵਿਖੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਉਸਾਰੀ

ਨਵੀਂ ਦਿੱਲੀ, 29 ਜੁਲਾਈ (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਰਯਾਤ ਬਹਾਰਾ ਯੂਨੀਵਰਸਿਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਮਾਤਾ ਸੁੰਦਰੀ ਕਾਲਜ ਵਿਖੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਉਸਾਰੀ ਲਈ ਜਾਗਰੂਕਤਾ ਮੇਲੇ ਲਗਾਇਆ ਗਿਆ। ਜਿਸ ਵਿਚ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਨ ਦੀ ਪ੍ਰੇਰਣਾ ਕੀਤੀ ਹੈ। ਦਿੱਲੀ ਕਮੇਟੀ ਨੇ ਵਿਸ਼ਵ ਦੀਆਂ ਮੋਹਰੀ ਕੰਪਨੀਆਂ ਜਿਵੇਂ ਗੂਗਲ, ਸਿਮਨਸ, ਆਈ.ਬੀ.ਐਮ.,ਓਰੈਕਲ ਅਤੇ ਆਈ.ਆਰ.ਐਸ.ਈ. ਦੀ ਨਿਵੇਕਲੀ ਤਕਨੀਕ ਦੀ ਵਰਤੋਂ ਕਰਕੇ ਤਿਆਰ ਕੀਤੇ ਗਏ ਖ਼ਾਸ ਡਿੱਗਰੀ ਕੋਰਸਾਂ 'ਚ ਵਿਦਿਆਰਥੀਆਂ ਨੂੰ ਦਾਖਲੇ ਲੈਣ ਲਈ ਉਤਸਾਹਿਤ ਕਰਨ ਵਾਸਤੇ ਉਕਤ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ। ਸ. ਜੀ.ਕੇ. ਨੇ ਸ਼ਮਾਂ ਰੌਸ਼ਨ ਕਰਨ ਉਪਰੰਤ ਕਿਹਾ ਕਿ ਤਕਨੀਕ ਦੇ ਬਿਹਤਰ ਇਸਤੇਮਾਲ ਨੂੰ ਅੱਜ ਦੇ ਸਮੇਂ ਦੀ ਲੋੜ ਦੱਸਿਆ।
ਉਨ੍ਹਾਂ ਨੇ ਕਿਹਾ ਕਿ ਦਿੱਲੀ ਕਮੇਟੀ ਦਾ ਮੁਖ ਸੇਵਾਦਾਰ ਹੋਣ ਦੇ ਨਾਤੇ ਕੌਮ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਦੇ ਮੌਕੇ ਉਪਬਲਧ ਕਰਾਉਣਾ ਮੇਰਾ ਇੱਕ ਪਿਤਾ ਵਾਂਗ ਫਰਜ ਹੈ। ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਆਏ ਹੋਏ ਸਾਰੇ ਪਤਵੰੰਤਿਆਂ ਦਾ ਧਨਵਾਦ ਕਰਦੇ ਹੋਏ ਕਿਹਾ ਕਿ ਅੱਜ ਕਲ ਤਕਨੀਕ ਦਾ ਜਮਾਨਾ ਹੈ ਤੇ ਅਗਾਹਵੱਧੂ ਜੀਵਨ ਜੀਉਣ ਲਈ ਬਿਹਤਰ ਤਕਨੀਕ ਦੀ ਉਸਾਰੀ ਜਰੂਰੀ ਹੈ। ਇਸ ਮੌਕੇ ਮੋਹਰੀ ਕੰਪਨੀਆਂ ਦੇ ਆਗੂਆਂ ਦੇ ਨਾਲ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਤੇ ਉੱਚ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਕੋਰਸਾਂ ਬਾਰੇ ਜਾਣਕਾਰੀ ਦਿਤੀ। ਸ. ਕੁਲਮੋਹਨ ਸਿੰਘ, ਸ. ਵਿਕਰਮ ਸਿੰਘ ਰੋਹਿਣੀ ਅਤੇ ਡਾ. ਮਨਿੰਦਰ ਕੌਰ ਨੇ ਆਏ ਸਾਰਿਆਂ ਦਾ ਸੁਆਗਤ ਤੇ ਧਨਵਾਦ ਕੀਤਾ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement