ਪੰਜਾਬੀ ਵਿਕਾਸ ਕਮੇਟੀ ਦੀ ਪਲੇਠੀ ਬੈਠਕ 'ਚ ਹਸਤੀਆਂ ਵਲੋਂ ਸ਼ਮੂਲੀਅਤ
Published : Jul 29, 2017, 4:46 pm IST
Updated : Apr 2, 2018, 4:23 pm IST
SHARE ARTICLE
Committee
Committee

ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਹੋਰ ਪ੍ਰਫੁਲਤ ਕਰਨ ਲਈ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਬੀਤੇ ਦਿਨੀਂ ਇਕ ਪੰਜਾਬੀ ਵਿਕਾਸ ਕਮੇਟੀ ਦਾ ਗਠਨ..

ਨਵੀਂ ਦਿੱਲੀ, 29 ਜੁਲਾਈ (ਸੁਖਰਾਜ ਸਿੰਘ): ਮਾਂ-ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਹੋਰ ਪ੍ਰਫੁਲਤ ਕਰਨ ਲਈ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਬੀਤੇ ਦਿਨੀਂ ਇਕ ਪੰਜਾਬੀ ਵਿਕਾਸ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਪਲੇਠੀ ਬੈਠਕ ਗੁਰਦਵਾਰਾ ਰਕਾਬਗੰਜ ਵਿਖੇ ਹੋਈ।  
ਇਸ ਬੈਠਕ ਵਿਚ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ, ਕਨਵੀਨਰ ਡਾ. ਹਰਮੀਤ ਸਿੰਘ, ਦਿੱਲੀ ਯੂਨੀਵਰਸਿਟੀ ਪੰਜਾਬੀ ਵਿਭਾਗ ਦੇ ਮੁੱਖੀ ਡਾ. ਰਵੇਲ ਸਿੰਘ, ਡਾ. ਹਰਬੰਸ ਕੌਰ ਸਾਗੂ, ਸਿੱਖ ਸਿਟੀਜ਼ਨ ਕੌਂਸਲ ਦਿੱਲੀ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ, ਚਰਨਜੀਤ ਸਿੰਘ ਬੜੂ ਸਾਹਿਬ, ਰਘਵੀਰ ਸਿੰਘ, ਪੰਜਾਬੀ ਸਾਹਿਤ ਸੱਭਿਆਚਾਰ ਸੰਗਠਨ ਦੇ ਜਨਰਲ ਸਕੱਤਰ ਸੁਰਜੀਤ ਸਿੰਘ ਆਰਟਿਸਟ, ਪੰਜਾਬੀ ਲੋਕ ਮੰਚ ਦੇ ਜਨਰਲ ਸਕੱਤਰ ਡਾ. ਪ੍ਰਿਥਵੀ ਰਾਜ, ਦਿੱਲੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ, ਪੰਜਾਬੀ ਵਿਕਾਸ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਅਜੀਤ ਤੋਂ ਇਲਾਵਾ ਹੋਰ ਹਸਤੀਆਂ ਨੇ ਸਿਰਕਤ ਕੀਤੀ। ਡਾ. ਹਰਮੀਤ ਸਿੰਘ ਨੇ ਕਿਹਾ ਕਿ ਇਹ ਕਮੇਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਵਿਕਾਸ ਲਈ ਬਣਾਈ ਗਈ ਹੈ।
ਡਾ. ਰਵੇਲ ਸਿੰਘ ਨੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀ ਪੱਧਰ 'ਤੇ ਪੰਜਾਬੀ ਭਾਸ਼ਾ ਪ੍ਰਤੀ ਆ ਰਹੀਆਂ ਔਕੜਾਂ ਦਾ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਨਾਲ ਹੀ ਪੰਜਾਬੀ ਅਧਿਆਪਕਾਂ ਦੇ ਮੁੱਦਿਆਂ ਨੂੰ ਵੀ ਚੁਕਿਆ।ਡਾ. ਥਾਪਰ ਨੇ ਕਿਹਾ ਕਿ ਅਸੀਂ ਪੰਜਾਬੀ ਭਾਸ਼ਾ ਨੂੰ ਜਿਨ੍ਹਾਂ ਅੱਗੇ ਲੈ ਕੇ ਜਾਣ ਦੀ ਕੋਸ਼ਿਸ਼ ਕਰਦੇ ਹਾਂ ਪਰ ਸਾਨੂੰ ਅੱਗੋਂ ਮਾਰ ਪੈ ਰਹੀ ਹੈ ਤੇ ਸਾਨੂੰ ਇਸ ਪ੍ਰਤੀ ਵੱਡੇ ਸੰਘਰਸ਼ ਕਰਨ ਦੀ ਲੋੜ ਹੈ। ਕੁਲਮੋਹਨ ਸਿੰਘ ਨੇ ਕਿਹਾ ਕਿ ਇਹ ਕਮੇਟੀ ਪਿਛਲੇ ਸਮੇਂ ਤੋਂ ਵੀ ਕਾਰਜਸ਼ੀਲ ਰਹੀ ਹੈ ਅਤੇ ਪੰਜਾਬੀ ਸਾਡੀ ਮਾਂ-ਬੋਲੀ ਹੈ ਜਿਸ ਦੇ ਪ੍ਰਤੀ ਦਿੱਲੀ ਕਮੇਟੀ ਸੇਵਾ ਕਰਨ ਲਈ ਹਮੇਸ਼ਾ ਤਿਆਰ ਹੈ। ਡਾ. ਰਘਵੀਰ ਸਿੰਘ ਨੇ ਦਿੱਲੀ ਵਿਚ ਪੰਜਾਬੀ ਦੇ ਪਿਛਲੇ ਇਤਿਹਾਸ 'ਤੇ ਰੋਸ਼ਨੀ ਪਾਉਂਦਿਆਂ ਪੰਜਾਬੀ ਦੇ ਵਿਕਾਸ ਪ੍ਰਤੀ ਮਿਲ ਕੇ ਕੰਮ ਕਰਨ 'ਤੇ ਜ਼ੋਰ ਦਿਤਾ।
ਇਸ ਮੌਕੇ ਡਾ. ਹਰਬੰਸ ਕੌਰ ਸਾਗੂ, ਡਾ. ਗੁਰਮਿੰਦਰ ਸਿੰਘ, ਸੁਰਜੀਤ ਸਿੰਘ ਆਰਟਿਸਟ, ਮਨਿੰਦਰ ਪਾਲ ਸਿੰਘ ਭਾਈ ਜੀ ਤੇ ਹੋਰਨਾ ਨੇ ਵੀ ਆਪਣੇ-ਆਪਣੇ ਵਿਚਾਰ ਰੱਖੇ। ਸਮਾਪਤੀ ਮੌਕੇ ਡਾ. ਹਰਮੀਤ ਸਿੰਘ ਨੇ ਸਾਰਿਆ ਦਾ ਧਨਵਾਦ ਪ੍ਰਗਟਾਇਆ।

 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement