ਕੁਲਗਾਮ ਵਿਚ ਅਤਿਵਾਦੀਆਂ ਨੇ ਪੁਲਿਸ ਮੁਲਾਜ਼ਮ ਨੂੰ ਗੋਲੀ ਮਾਰੀ
Published : Jul 28, 2017, 5:16 pm IST
Updated : Apr 2, 2018, 5:47 pm IST
SHARE ARTICLE
police
police

ਅਤਿਵਾਦੀਆਂ ਨੇ ਕਲ ਦੇਰ ਰਾਤ ਸ਼ੋਪੀਆਂ ਜ਼ਿਲ੍ਹੇ ਵਿਚ ਇਕ ਥਾਣੇ 'ਤੇ ਗੋਲੀਬਾਰੀ ਕੀਤੀ ਅਤੇ ਕੁਲਗਾਮ ਜ਼ਿਲ੍ਹੇ ਵਿਚ ਇਕ ਪੁਲਿਸ ਕਰਮਚਾਰੀ ਨੂੰ ਗੋਲੀ ਮਾਰ ਦਿਤੀ।

 

ਸ੍ਰੀਨਗਰ, 28 ਜੁਲਾਈ : ਅਤਿਵਾਦੀਆਂ ਨੇ ਕਲ ਦੇਰ ਰਾਤ ਸ਼ੋਪੀਆਂ ਜ਼ਿਲ੍ਹੇ ਵਿਚ ਇਕ ਥਾਣੇ 'ਤੇ ਗੋਲੀਬਾਰੀ ਕੀਤੀ ਅਤੇ ਕੁਲਗਾਮ ਜ਼ਿਲ੍ਹੇ ਵਿਚ ਇਕ ਪੁਲਿਸ ਕਰਮਚਾਰੀ ਨੂੰ ਗੋਲੀ ਮਾਰ ਦਿਤੀ। ਇਹ ਜਾਣਕਾਰੀ ਅੱਜ ਪੁਲਿਸ ਨੇ ਦਿਤੀ ਹੈ।
ਪੁਲਿਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਕੁਲਗਾਮ ਜ਼ਿਲ੍ਹੇ ਦੇ ਯਾਮਰਾਜ ਵਿਚ ਕਲ ਰਾਤ ਅਤਿਵਾਦੀਆਂ ਨੇ ਕਾਂਸਟੇਬਲ ਸਲੀਮ ਯੂਸੁਫ਼ ਨੂੰ ਉਸ ਦੇ ਘਰ ਅੰਦਰ ਗੋਲੀ ਮਾਰ ਦਿਤੀ। ਉਨ੍ਹਾਂ ਕਿਹਾ ਕਿ ਜ਼ਖ਼ਮੀ ਕਾਂਸਟੇਬਲ ਨੂੰ ਅਨੰਤਨਾਗ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਵਿਸ਼ੇਸ਼ ਇਲਾਜ ਲਈ ਵੱਡੇ ਹਸਪਤਾਲ ਭੇਜ ਦਿਤਾ। ਕਲ ਰਾਤ ਹੋਈ ਇਕ ਹੋਰ ਘਟਨਾ ਵਿਚ ਅਤਿਵਾਦੀਆਂ ਨੇ ਸ਼ੋਪੀਆਂ ਜ਼ਿਲ੍ਹੇ ਵਿਚ ਇਕ ਥਾਣੇ 'ਤੇ ਗੋਲੀਬਾਰੀ ਕੀਤੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸੰਤਰੀ ਡਿਊਟੀ 'ਤੇ ਮੌਜੂਦ ਪੁਲਿਸ ਕਰਮਚਾਰੀਆਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਅਤਿਵਾਦੀ ਉਥੋਂ ਫ਼ਰਾਰ ਹੋ ਗਏ। ਇਸ ਮੁਕਾਬਲੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਤਿਵਾਦੀਆਂ ਨੇ ਬੀਤੇ ਦਿਨ ਸ਼ੋਪੀਆਂ ਦੇ ਮੰਤਰੀਬੁਗ ਵਿਚ ਸੈਨਾ ਦੇ ਦਲ 'ਤੇ ਵੀ ਗੋਲੀਬਾਰੀ ਕੀਤੀ ਸੀ ਪ੍ਰੰਤੂ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ। (ਪੀ.ਟੀ.ਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement