ਰਾਹੁਲ ਗਾਂਧੀ ਨੂੰ ਟੱਕਰ ਦੇਣ ਲਈ ਐਨਡੀਏ ਨੇ ਉਮੀਦਵਾਰ ਐਲਾਨਿਆ
Published : Apr 2, 2019, 11:22 am IST
Updated : Apr 2, 2019, 11:22 am IST
SHARE ARTICLE
NDA Candidate with Rahul Gandhi
NDA Candidate with Rahul Gandhi

ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਐਨਡੀਏ ਵੱਲੋਂ ਭਾਰਤ ਧਰਮ ਜਨ ਸੇਵਾ ਦੇ ਪ੍ਰਧਾਨ ਤੁਸ਼ਾਰ ਵੇਲਾਪੱਲੀ ਉਮੀਦਵਾਰ ਹੋਣਗੇ...

ਚੰਡੀਗੜ੍ਹ : ਬੀਜੇਪੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਐਨਡੀਏ ਵੱਲੋਂ ਭਾਰਤ ਧਰਮ ਜਨ ਸੇਵਾ ਦੇ ਪ੍ਰਧਾਨ ਤੁਸ਼ਾਰ ਵੇਲਾਪੱਲੀ ਉਮੀਦਵਾਰ ਹੋਣਗੇ। ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਵਾਇਨਾਡ ਸੀਟ ਤੋਂ ਚੋਣ ਲੜਨ ਦੇ ਐਲਾਨ ਤੋਂ ਬਾਅਦ ਐਨਡੀਏ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸ਼ਾਹ ਨੇ ਤੁਸ਼ਾਰ ਵੇਲਾਪੱਲੀ ਦੇ ਨਾਂ ਦੇ ਐਲਾਨ ਬਾਰੇ ਟਵੀਟ ਕਰਦਿਆਂ ਲਿਖਿਆ ਕਿ ਤੁਸ਼ਾਰ ਵੇਲਾਪੱਲੀ ਬੇਹੱਦ ਡਾਇਨਾਮਿਕ ਨੌਜਵਾਨ ਲੀਡਰ ਹਨ।  ਭਾਜਪਾ ਪ੍ਰਧਾਨ ਨੇ ਅੱਜ ਟਵੀਟ ਕਰਕੇ ਦੱਸਿਆ ਕਿ ਭਾਰਤ ਧਰਮ ਜਨ ਸੈਨਾ ਦੇ ਪ੍ਰਧਾਨ ਤੁਸ਼ਾਰ ਵੇਲਾਪੱਲੀ ਵਾਇਨਾਡ ਸੀਟ ਤੋਂ ਐਨਡੀਏ ਉਮੀਦਵਾਰ ਹੋਣਗੇ।

Valla pallyValla pally

ਦੱਸ ਦੇਈਏ ਕਿ ਵਾਇਨਾਡ ਸੀਟ ਤੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਉਮੀਦਵਾਰ ਹਨ। ਵੇਲਾਪੱਲੀ ਨਾਤੇਸਨ ਨੇ ਸਾਲ 2015 ਵਿਚ ਕੇਰਲ ਵਿਚ ਭਾਰਤ ਧਰਮ ਜਨ ਸੈਨਾ ਦਾ ਗਠਨ ਕੀਤਾ ਸੀ ਜਿਸ ਦੇ ਪ੍ਰਧਾਨ ਹੁਣ ਉਨ੍ਹਾਂ ਦੇ ਪੁੱਤਰ ਤੁਸ਼ਾਰ ਵੇਲਾਪੱਲੀ ਹਨ। ਇਹ ਕੇਰਲ ਵਿਚ ਐਨਡੀਏ ਦੀ ਇਕ ਭਾਈਵਾਲ ਪਾਰਟੀ ਹੈ। ਭਾਜਪਾ ਦੀ ਰਣਨੀਤੀ ਰਾਹੁਲ ਖ਼ਿਲਾਫ਼ ਮਜ਼ਬੂਤ ਉਮੀਦਵਾਰ ਮੈਦਾਨ ਵਿਚ ਉਤਾਰ ਕੇ ਬਾਜ਼ੀ ਪਲਟਣ ਦੀ ਹੈ।

Rahul and Valla PallyRahul and Valla Pally

ਐਤਵਾਰ ਨੂੰ ਕਾਂਗਰਸ ਨੇ ਐਲਾਨ ਕੀਤਾ ਸੀ ਕਿ ਰਾਹੁਲ ਗਾਂਧੀ ਉੱਤਰ ਪ੍ਰਦੇਸ਼ ਦੀ ਅਮੇਠੀ ਸੀਟ ਤੋਂ ਇਲਾਵਾ ਕੇਰਲ ਦੀ ਵਾਇਨਾਡ ਸੀਟ ਤੋਂ ਵੀ ਚੋਣ ਲੜਨਗੇ। ਦੱਸਣਯੋਗ ਹੈ ਕਿ ਕਾਂਗਰਸ ਵੱਲੋਂ ਰਾਹੁਲ ਗਾਂਧੀ ਦੇ ਨਾਂ ਦੇ ਐਲਾਨ ਮਗਰੋਂ ਖੱਬੇ ਪੱਖੀ ਪਾਰਟੀਆਂ ਵਿਚ ਸਰਗਰਮੀਆਂ ਵਧ ਗਈਆਂ ਹਨ। ਖੱਬੇ ਪੱਖੀ ਪਾਰਟੀਆਂ ਨੇ ਇਸ ਨੂੰ ਭਾਜਪਾ ਖਿਲਾ਼ਫ ਲੜਾਈ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਦੱਸਦਿਆਂ ਰਾਹੁਲ ਗਾਂਧੀ ਨੂੰ ਹਰਾਉਣ ਦਾ ਦਾਅਵਾ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement