 
          	ਇਕ ਲੱਖ ਤੋਂ ਵਧੇਰੇ ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਹੋਣ ਤੋਂ ਬਾਅਦ ਆਪਣੇ ਘਰ ਚਲੇ ਗਏ ਹਨ।
ਕਰੋਨਾ ਵਾਇਰਸ ਨੇ ਜਿਥੇ ਪੂਰੀ ਦੁਨੀਆਂ ਦੇ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਰੱਖਿਆ ਹੈ ਉਥੇ ਹੀ ਇਸ ਆਏ ਦਿਨ ਵੱਖ-ਵੱਖ ਦੇਸ਼ਾਂ ਦੇ ਵਿਗਿਆਨੀ ਇਸ ਨੂੰ ਖਤਮ ਕਰਨ ਵਾਲੀ ਦਵਾਈ ਬਣਾਉਣ ਵਿਚ ਲੱਗੇ ਹੋਏ ਹਨ ਪਰ ਹਾਲੇ ਤੱਕ ਕੋਈ ਵੀ ਦਵਾਈ ਤਿਆਰ ਨਹੀਂ ਹੋ ਸਕੀ। ਜਿਸ ਕਾਰਨ ਇਸ ਵਾਇਰਸ ਨਾਲ ਮਰਨ ਵਾਲੇ ਲੋਕਾਂ ਦਾ ਅੰਕੜਾ ਦਿਨੋਂ ਦਿਨ ਵਧ ਰਿਹਾ ਹੈ।
 Coronavirus
Coronavirus 
ਪਰ ਜੇਕਰ ਕੁਝ ਗੱਲਾਂ ਦਾ ਧਿਆਨ ਰੱਖਿਆ ਜਾਵੇ ਤਾਂ ਇਸ ਕਰੋਨਾ ਵਰਗੀ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ। ਛੋਟੇ-ਛੋਟੇ ਉਪਾਅ ਨਾਲ ਅਸੀਂ ਕਰੋਨਾ ਨੂੰ ਰੋਕ ਸਕਦੇ ਹਾਂ
 Doctor
Doctor 
- ਬਾਹਰ ਤੋਂ ਲਿਆਂਦੀਆਂ ਸਬਜੀਆਂ ਅਤੇ ਫ਼ਲਾਂ ਨੂੰ ਚੰਗੀ ਤਰ੍ਹਾਂ ਧੋਵੋ।
- ਭੋਜਨ ਬਣਾਉਣ ਅਤੇ ਖਾਣ ਤੋਂ ਪਹਿਲਾਂ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਫ ਕਰੋ।
- ਬਜ਼ਾਰ ਚੋਂ ਲਿਆਂਦੀਆਂ ਪੈਕਿੰਗ ਵਾਲੀਆਂ ਚੀਜ਼ਾਂ ਦੇ ਪੈਕਿਟ ਨੂੰ ਵਿਸ਼ੇਸ ਰੂਪ ਨਾਲ ਸਾਫ਼ ਕਰੋ।
- ਖਾਣ ਵਾਲੀਆਂ ਚੀਜ਼ਾਂ ਨੂੰ ਸਹੀ ਤਾਪਮਾਨ ਵਿਚ ਰੱਖੋ।
- ਰਸੋਈ ਵਿਚ ਸਾਫ਼-ਸਫ਼ਾਈ ਦਾ ਵਿਸ਼ੇਸ ਧਿਆਨ ਰੱਖੋ ਅਤੇ ਕੂੜੇਦਾਨ ਨੂੰ ਢੱਕ ਕੇ ਰੱਖੋ।
ਜ਼ਿਕਰਯੋਗ ਹੈ ਕਿ ਪੂਰੀ ਦੁਨੀਆਂ ਵਿਚ ਹੁਣ ਤੱਕ 9 ਲੱਖ ਤੋਂ ਵਧੇਰ ਲੋਕ ਅਜਿਹੇ ਹਨ ਜਿਹੜੇ ਇਸ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ ਇਸ ਦੇ ਨਾਲ ਹੀ 47,000 ਤੋਂ ਜ਼ਿਆਦਾ ਵਿਅਕਤੀ ਇਸ ਵਾਇਰਸ ਦੇ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਦੱਸ ਦੱਈਏ ਕਿ ਇਕ ਲੱਖ ਤੋਂ ਵਧੇਰੇ ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਹੋਣ ਤੋਂ ਬਾਅਦ ਆਪਣੇ ਘਰ ਚਲੇ ਗਏ ਹਨ।
 Covid-19
Covid-19 
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।
 
                     
                
 
	                     
	                     
	                     
	                     
     
     
     
     
                     
                     
                     
                     
                    