Corona Virus : PM ਮੋਦੀ ਤੋਂ ਰਾਜਾਂ ਨੇ ਮੰਗੀ ਹੋਰ ਮਦਦ, ਪੁਛਿਆ ਕਦੋਂ ਖਤਮ ਹੋਵੇਗਾ ਲੌਕਡਾਊਨ?
Published : Apr 2, 2020, 7:00 pm IST
Updated : Apr 2, 2020, 8:10 pm IST
SHARE ARTICLE
lockdown
lockdown

ਭਾਰਤ ਵਿਚ ਕਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ ਦੇਸ਼ ਵਿਚ 21 ਦਿਨ ਦਾ ਲੌਕਡਾਊਨ ਲਗਾਇਆ ਹੋਇਆ ਹੈ

ਨਵੀਂ ਦਿੱਲੀ : ਭਾਰਤ ਵਿਚ ਕਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ ਦੇਸ਼ ਵਿਚ 21 ਦਿਨ ਦਾ ਲੌਕਡਾਊਨ ਲਗਾਇਆ ਹੋਇਆ ਹੈ ਪਰ ਹਾਲੇ ਵੀ ਆਏ ਦਿਨ ਕਰੋਨਾ ਵਾਇਰਸ ਦੇ ਨਵੇਂ-ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿਗ ਦੇ ਜ਼ਰੀਏ ਗੱਲ ਕੀਤੀ ਹੈ। ਇਸ ਕਾਨਫਰੰਸ ਵਿਚ ਕਰੋਨਾ ਨੂੰ ਰੋਕਣ ਲਈ ਕੀ ਕੀਤਾ ਜਾਵੇ ਇਸ ਗੱਲ ਤੇ ਵਿਚਾਰ ਚਰਚਾ ਹੋਈ ਹੈ। ਉੱਥੇ ਹੀ ਰਾਜਾਂ ਦੇ ਮੁੱਖ ਮੰਤਰੀਆਂ ਵੱਲੋਂ ਪੀਐੱਮ ਮੋਦੀ ਤੋਂ ਮਦਦ ਮੰਗਦਿਆਂ ਪੁੱਛਿਆ ਕਿ ਲੌਕਡਾਊਨ ਨੂੰ ਕਦੋਂ ਖਤਮ ਕੀਤਾ ਜਾਵੇਗਾ।

Lockdown Lockdown

ਇਸ ਮਦਦ ਵਿਚ ਪੱਛਮੀ ਬੰਗਾਲ ਦੀ ਸਰਕਾਰ ਨੇ 2500 ਕਰੋੜ ਦੀ ਮੰਗ ਕੀਤੀ ਹੈ ਅਤੇ ਪੰਜਾਬ ਨੇ 60 ਹਜ਼ਾਰ ਕਰੋੜ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮਮਤਾ ਸਰਕਾਰ ਨੇ ਆਪਣੇ ਬਕਾਇਆ ਰਾਸ਼ੀ 50 ਹਜ਼ਾਰ ਕਰੋੜ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਪੀਐੱਮ ਨੇ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਧਾਨ ਮੰਤਰੀ ਗਰੀਬ ਕਲਿਆਣ ਸਕੀਮ ਨੂੰ ਲਾਗੂ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਗਰੀਬਾਂ ਤੱਕ ਰਾਸ਼ਨ ਅਤੇ ਪੈਸਾ ਦੋਨੋ ਪਹੁੰਚਦੇ ਰਹਿਣ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਾਲ ਹੋਈ ਇਸ ਮੀਟਿੰਗ ਵਿਚ ਗ੍ਰਹਿ ਮੰਤਰੀ ਅੰਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਸੀ।

delhi lockdowndelhi lockdown

ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਇਸ ਬੈਠਕ ਵਿਚ ਕਰੋਨਾ ਵਾਇਰਸ ਨਾਲ ਪੈਦਾ ਹੋਏ ਹਲਾਤ, ਵੱਖ-ਵੱਖ ਥਾਵਾਂ ਤੇ ਫਸੇ ਮਜ਼ਦੂਰਾਂ ਲਈ ਚੁੱਕੇ ਜਾ ਰਹੇ ਕਦਮ ਅਤੇ ਤਬਲੀਗੀ ਜ਼ਮਾਤ ਦੇ ਮਾਮਲੇ ਤੇ ਚਰਚਾ ਕੀਤੀ ਗਈ। ਬੈਠਕ ਖਤਮ ਹੋਣ ਤੋਂ ਬਾਅਦ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖੰਡੂ ਨੇ ਟਵੀਟ ਕਰਕੇ ਬੈਠਕ ਬਾਰੇ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹਾਲੇ ਤਾਂ ਜੰਗ ਦੀ ਸ਼ੁਰੂਆਤ ਹੋਈ ਹੈ।

coronaviruscoronavirus

ਇਸ ਲਈ ਸਾਨੂੰ 24 ਘੰਟੇ ਸਤਰਕ ਅਤੇ ਇਕਜੁਟ ਹੋ ਕੇ ਇਸ ਖਤਰਨਾਕ ਵਾਇਰਸ ਨਾਲ ਲੜਨਾ ਚਾਹੀਦਾ ਹੈ। ਇਸ ਲਈ ਸਾਨੂੰ ਇਸ ਨੂੰ ਕੇਵਲ ਡਾਕਟਰਾਂ ਅਤੇ ਪ੍ਰਸ਼ਾਸਨ ਦੇ ਸਹਾਰੇ ਨਹੀਂ ਛੱਡਣਾ ਚਾਹੀਦਾ ਸਗੋਂ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਅਸੀਂ ਇਸ ਤੇ ਜਿਤ ਪਾ ਸਕਦੇ ਹਾਂ।

 India lockdownIndia lockdown

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement