ਕੋਵਿਡ-19 : 2021 ’ਚ ਪਹਿਲੀ ਵਾਰ ਇਕ ਦਿਨ ’ਚ ਸੱਭ ਤੋਂ ਵੱਧ 81,466 ਮਾਮਲੇ
Published : Apr 2, 2021, 10:54 am IST
Updated : Apr 2, 2021, 10:54 am IST
SHARE ARTICLE
Corona cases
Corona cases

469 ਲੋਕ ਗਵਾ ਚੁੱਕੇ ਹਨ ਆਪਣੀਆਂ ਜਾਨਾਂ

ਨਵੀਂ ਦਿੱਲੀ : ਦੇਸ਼ ’ਚ ਇਸ ਸਾਲ 2021 ਵਿਚ ਸ਼ੁੱਕਰਵਾਰ ਨੂੰ ਸੱਭ ਤੋਂ ਜ਼ਿਆਦਾ 81,466 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਸਾਲ ਪਹਿਲੀ ਵਾਰ ਇਕ ਦਿਨ ’ਚ ਇੰਨੀ ਵੱਡੀ ਗਿਣਤੀ ’ਚ ਲਾਗ ਦੇ ਮਾਮਲੇ ਸਾਹਮਣੇ ਆਏ ਹਨ।

ਹੁਣ ਤਕ ਕੁਲ ਮਾਮਲਿਆਂ ਦੀ ਗਿਣਤੀ 1,23,03,131 ਹੋ ਗਈ ਹੈ। ਸਿਹਤ ਮੰਤਰਾਲੇ ਵਲੋਂ ਵੀਰਵਾਰ ਸਵੇਰੇ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ  469 ਹੋਰ ਮੌਤਾਂ ਨਾਲ ਹੁਣ ਤਕ ਕੋਰੋਨਾ ਦੀ ਲਪੇਟ ’ਚ ਆ ਕੇ 1,63,396 ਲੋਕ ਦਮ ਤੋੜ ਚੁੱਕੇ ਹਨ।

Coronavirus casesCoronavirus cases

ਅੰਕੜਿਆਂ ਮੁਤਾਬਕ ਲਾਗ ਦੇ ਮਾਮਲਿਆਂ ’ਚ ਲਗਾਤਾਰ 23ਵੇਂ ਦਿਨ ਵਾਧਾ ਜਾਰੀ ਰਿਹਾ। ਇਸ ਕਾਰਨ ਮਾਮਲਿਆਂ ਦੀ ਗਿਣਤੀ ਵਧ ਕੇ 6,14,696 ਹੋ ਗਈ ਹੈ।  ਹਾਲਾਂਕਿ ਦੇਸ਼ ਵਿਚ ਕੋਰੋਨਾ ਦੀ ਵੈਕਸੀਨ ਵੀ ਲਗਾਈ ਜਾ ਰਹੀ ਹੈ। ਕੋਰੋਨਾ ਟੀਕਾ ਲਗਾਉਣ ਦੀ ਮੁਹਿੰਮ ਦੇਸ਼ ਵਿਚ 16 ਜਨਵਰੀ ਨੂੰ ਸ਼ੁਰੂ ਹੋਈ ਸੀ। ਦੇਸ਼ ਭਰ ਵਿਚ6,87,89,138 ਲੋਕਾਂ ਨੂੰ ਕੋਰੋਨਾ ਟੀਕੇ ਲਗਾਏ ਜਾ ਚੁੱਕੇ ਹਨ।  ਟੀਕਾਕਰਨ ਦਾ ਦੂਜਾ ਪੜਾਅ 13 ਫ਼ਰਵਰੀ ਨੂੰ ਸ਼ੁਰੂ ਹੋਇਆ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement