
ਜਿਸ ਦਾ ਸਮਾਂ ਹੁਣ ਵਧਾ ਕੇ 10 ਅਪ੍ਰੈਲ ਤੱਕ ਕਰ ਕੀਤਾ ਗਿਆ ਹੈ।
ਚੰਡੀਗੜ੍ਹ: ਸੂਬੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹੈਅਤੇ ਇਸ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ। ਪੰਜਾਬ ਵਿਚ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸ ਵਿਚਕਾਰ ਅੱਜ ਸਰਕਾਰ ਵੱਲੋਂ ਕਰੋਨਾ ਦੀ ਇਸ ਅਗਲੀ ਲਹਿਰ ਨੂੰ ਦੇਖਦੇ ਹੋਏ ਬੱਚਿਆਂ ਦੀ ਸੁਰੱਖਿਆ ਲਈ ਵੱਡਾ ਫੈਸਲਾ ਲਿਆ ਗਿਆ ਹੈ। ਪਹਿਲਾ ਸਾਰੇ ਵਿਦਿਅਕ ਅਦਾਰਿਆਂ ਨੂੰ ਵੀ ਪਹਿਲੀ ਮਾਰਚ ਤੱਕ ਬੰਦ ਕੀਤਾ ਗਿਆ ਸੀ ਜਿਸ ਦਾ ਸਮਾਂ ਹੁਣ ਵਧਾ ਕੇ 10 ਅਪ੍ਰੈਲ ਤੱਕ ਕਰ ਕੀਤਾ ਗਿਆ ਹੈ।
Government school
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲੇ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਨਵੀਂ ਹਿਦਾਇਤਾਂ ਅਨੁਸਾਰ ਕਿਸੇ ਵੀ ਵਿਦਿਆਰਥੀ ਨੂਂ ਕਿਸੇ ਕਿਸਮ ਦੇ ਦਸਤਾਵੇਜਾਂ ਦੀ ਕਮੀ ਦੇ ਆਧਾਰ ਤੇ ਦਾਖਲੇ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਜਿੱਥੇ ਪਹਿਲਾਂ ਬੱਚਿਆਂ ਦਾ ਦਾਖਲਾ ਕਰਵਾਉਣ ਸਬੰਧੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆਉਦੀਆਂ ਸਨ ਪਰ ਹੁਣ ਉਨ੍ਹਾਂ ਨੂੰ ਖਤਮ ਕਰ ਦਿੱਤਾ ਗਿਆ ਹੈ, ਕਿਉਂਕਿ ਸਰਕਾਰ ਵੱਲੋਂ ਹੁਣ ਵਿਦਿਆਰਥੀ ਦੀ ਉਮਰ ਅਨੁਸਾਰ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦਾਖਲਾ ਦਿੱਤਾ ਜਾਵੇਗਾ।
school
ਦੱਸ ਦੇਈਏ ਕਿ ਪਿਛਲੇ ਦਿਨੀਂ ਪੰਜਾਬ ਵਿੱਚ 60 ਲੋਕਾਂ ਦੀ ਮੌਤ ਹੋ ਗਈ, ਨਾਲ ਹੀ ਸੂਬੇ 'ਚ ਇਸ ਸਾਲ ਇੱਕ ਦਿਨ ਵਿਚ ਸਭ ਤੋਂ ਵੱਧ 3187 ਨਵੇਂ ਸੰਕਰਮਣ ਦੇ ਮਾਮਲੇ ਸਾਹਮਣੇ ਆਏ ਹਨ।