ਪੰਜਾਬ 'ਚ ਇਤਿਹਾਸਕ ਜਿੱਤ ਹਾਸਲ ਕਰਨ ਤੋਂ ਬਾਅਦ 'ਆਪ' ਦੀ ਨਜ਼ਰ ਹੁਣ ਨਗਰ ਨਿਗਮਾਂ ਚੋਣਾਂ 'ਤੇ
Published : Apr 2, 2022, 10:14 am IST
Updated : Apr 2, 2022, 10:14 am IST
SHARE ARTICLE
Photo
Photo

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੂੰ ਸੌਪੀਂ ਜਿੰਮੇਵਾਰੀ

 

 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀਆਂ 117 ਵਿੱਚੋਂ 92 ਸੀਟਾਂ ’ਤੇ ਕਲੀਨ ਸਵੀਪ ਕਰਨ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਨਜ਼ਰ ਹੁਣ ਨਗਰ ਨਿਗਮਾਂ ’ਤੇ ਟਿਕੀ ਹੋਈ ਹੈ। ਇਨ੍ਹਾਂ ਵਿੱਚ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਨਗਰ ਨਿਗਮ ਸ਼ਾਮਲ ਹਨ। ਇਨ੍ਹਾਂ ਚਾਰਾਂ ਨਗਰ ਨਿਗਮਾਂ ਦੀਆਂ ਚੋਣਾਂ ਇਸ ਸਾਲ ਦਸੰਬਰ ਵਿੱਚ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਲਈ ਚੰਡੀਗੜ੍ਹ ਵਿੱਚ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਇਹ ਮੋਰਚਾ ਸੰਭਾਲ ਲਿਆ ਹੈ। ਜਰਨੈਲ ਸਿੰਘ ਨੇ ਚੰਡੀਗੜ੍ਹ ਨਿਗਮ ਚੋਣਾਂ ਜਿੱਤਣ ਵਿਚ ਅਹਿਮ ਭੂਮਿਕਾ ਨਿਭਾਈ ਸੀ। ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਾਤ ਵੀ ਉਨ੍ਹਾਂ ਦੇ ਨਾਲ ਹਨ।

 

 

Aam Aadmi Party Aam Aadmi Party

 

ਪਟਿਆਲਾ ਵਿੱਚ 8 ਵਿਧਾਨ ਸਭਾ ਸੀਟਾਂ ਹਨ। ਇਨ੍ਹਾਂ ਸਾਰਿਆਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਪਟਿਆਲਾ ਸ਼ਹਿਰੀ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ‘ਆਪ’ ਉਮੀਦਵਾਰ ਤੋਂ ਚੋਣ ਹਾਰ ਗਏ ਹਨ। ਆਮ ਆਦਮੀ ਪਾਰਟੀ ਨੇ ਲੁਧਿਆਣਾ ਜ਼ਿਲ੍ਹੇ ਦੀਆਂ 14 ਵਿੱਚੋਂ 13 ਸੀਟਾਂ ਜਿੱਤੀਆਂ ਹਨ। ਸ਼ਹਿਰੀ ਖੇਤਰ ਵਿੱਚ ਵੀ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਕਾਂਗਰਸ ਦੇ ਦਿੱਗਜ ਆਗੂ ‘ਆਪ’ ਉਮੀਦਵਾਰਾਂ ਹੱਥੋਂ ਹਾਰ ਗਏ।

 

Bhagwant mann Bhagwant mann

ਅੰਮ੍ਰਿਤਸਰ 'ਚ 'ਆਪ' ਨੇ 11 'ਚੋਂ 9 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਇੱਥੇ ਵੀ ਨਵਜੋਤ ਸਿੱਧੂ, ਬਿਕਰਮ ਮਜੀਠੀਆ, ਰਾਜਕੁਮਾਰ ਵੇਰਕਾ ਅਤੇ ਓਪੀ ਸੋਨੀ ਵਰਗੇ ਦਿੱਗਜ ਨੇਤਾ 'ਆਪ' ਉਮੀਦਵਾਰਾਂ ਤੋਂ ਹਾਰ ਗਏ। ਜਲੰਧਰ 'ਚ ਆਮ ਆਦਮੀ ਪਾਰਟੀ ਨੇ 9 'ਚੋਂ 4 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਖਾਸ ਗੱਲ ਇਹ ਹੈ ਕਿ ਸ਼ਹਿਰੀ ਸੀਟਾਂ 'ਤੇ 'ਆਪ' ਉਮੀਦਵਾਰ ਜੇਤੂ ਰਿਹਾ ਸੀ।

 

Jarnail Singh Jarnail Singh

 

ਪੰਜਾਬ ਨਿਗਮ ਚੋਣਾਂ ਦੀ ਜਿੰਮੇਵਾਰੀ ਸੰਭਾਲ ਰਹੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਚੰਡੀਗੜ੍ਹ ਵਿੱਚ ਕਮਾਲ ਦਿਖਾ ਦਿੱਤਾ ਹੈ। ਚੰਡੀਗੜ੍ਹ ਨਿਗਮ ਦੇ 35 ਵਾਰਡਾਂ ਲਈ ਹੋਈਆਂ ਚੋਣਾਂ 'ਚ 'ਆਪ' ਨੇ ਧਮਾਕੇਦਾਰ ਐਂਟਰੀ ਕੀਤੀ ਹੈ। 'ਆਪ' ਨੇ ਪਹਿਲੀ ਵਾਰ ਇੱਥੋਂ ਚੋਣ ਲੜ ਕੇ 14 ਸੀਟਾਂ ਜਿੱਤੀਆਂ ਸਨ। 'ਆਪ' ਉਮੀਦਵਾਰਾਂ ਨੇ ਮੇਅਰ ਅਤੇ ਸਾਬਕਾ ਮੇਅਰ ਨੂੰ ਵੀ ਹਰਾਇਆ। ਇਸ ਜਿੱਤ ਪਿੱਛੇ ਜਰਨੈਲ ਸਿੰਘ ਦੀ ਰਣਨੀਤੀ ਸੀ। ਜਰਨੈਲ ਸਿੰਘ ਨੇ ਕਿਹਾ ਕਿ ਸੀ.ਐਮ.ਭਗਵੰਤ ਮਾਨ ਦੀ ਅਗਵਾਈ ਵਿੱਚ ਚਾਰੇ ਨਗਰ ਨਿਗਮਾਂ ਵਿੱਚ ‘ਆਪ’ ਦਾ ਮੇਅਰ ਬਣਨਾ ਤੈਅ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement