
ਦੋ ਦਿਨਾਂ ਦੌਰੇ 'ਤੇ ਹਨ ਪੰਜਾਬ ਦੇ ਮੁੱਖ ਮੰਤਰੀ ਮਾਨ ਤੇ ਦਿੱਲੀ ਦੇ ਸੀਐਮ ਕੇਜਰੀਵਾਲ
ਅਹਿਮਦਾਬਾਦ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 'ਚ ਇਤਿਹਾਸਕ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਨਜ਼ਰਾਂ ਹੁਣ ਗੁਜਰਾਤ 'ਤੇ ਟਿਕੀਆਂ ਹੋਈਆਂ ਹਨ। ਇਸ ਦੇ ਮੱਦੇਨਜ਼ਰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਪੁੱਜੇ।
PHOTO
ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਭਗਵੰਤ ਮਾਨ ਅਹਿਮਦਾਬਾਦ ਵਿਚ ਅੱਜ ਰੋਡ ਸ਼ੋਅ ਕਰਨਗੇ। ਗੁਜਰਾਤ ਦੌਰੇ ਦੌਰਾਨ ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਮੈਂਬਰਾਂ ਨੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।
PHOTO
ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ 'ਚ ਸ਼ਾਨਦਾਰ ਜਿੱਤ ਲਈ ਵਧਾਈ ਵੀ ਦਿੱਤੀ ਅਤੇ ਕਈ ਹੋਰ ਮੁੱਦਿਆਂ 'ਤੇ ਵਿਚਾਰ-ਵਟਾਂਦਰੇ ਕੀਤੇ। ਭਗਵੰਤ ਮਾਨ ਕੇਜਰੀਵਾਲ ਸਮੇਤ ਸਾਬਰਮਤੀ ਆਸ਼ਰਮ ਵੀ ਗਏ, ਜਿੱਥੇ ਉਨ੍ਹਾਂ ਨੇ ਚਰਖਾ ਕੱਤਿਆ।