ਗੁਜਰਾਤੀਆਂ ਨੂੰ 'ਦੰਗਾਈ' ਕਹਿਣਾ ਗਲਤ, ਲੋਕ ਕੇਜਰੀਵਾਲ ਨੂੰ ਮੂੰਹ ਤੋੜ ਜਵਾਬ ਦੇਣਗੇ- ਮਨਜਿੰਦਰ ਸਿਰਸਾ
Published : Apr 2, 2022, 8:47 pm IST
Updated : Apr 2, 2022, 8:47 pm IST
SHARE ARTICLE
Manjinder Sirsa and Delhi CM Arvind Kejriwal
Manjinder Sirsa and Delhi CM Arvind Kejriwal

ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਵਲੋਂ ਇਕ ਵਿਸ਼ੇਸ਼ ਭਾਈਚਾਰੇ ਨੂੰ ਖੁਸ਼ ਕਰਨ ਲਈ ਗੁਜਰਾਤੀਆਂ ਨੂੰ ‘ਦੰਗਈ’ ਕਹਿਣਾ ਬੇਹੱਦ ਸ਼ਰਮਨਾਕ ਹੈ।


ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੁਜਰਾਤ ਫੇਰੀ ਦੇ ਚਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਵਲੋਂ ਇਕ ਵਿਸ਼ੇਸ਼ ਭਾਈਚਾਰੇ ਨੂੰ ਖੁਸ਼ ਕਰਨ ਲਈ ਗੁਜਰਾਤੀਆਂ ਨੂੰ ‘ਦੰਗਈ’ ਕਹਿਣਾ ਬੇਹੱਦ ਸ਼ਰਮਨਾਕ ਹੈ।

Manjinder Sirsa Manjinder Sirsa

ਮਨਜਿੰਦਰ ਸਿਰਸਾ ਨੇ ਕਿਹਾ ਕਿ ‘ਆਪ’ ਵਾਲਿਆਂ ਨੇ ਅਹਿਮਦਾਬਾਦ ਦੇ ਕਮਿਸ਼ਨਰ ਅਤੇ  ਗੁਜਰਾਤ ਦੇ ਡੀਜੀਪੀ ਨੂੰ ਚਿੱਠੀ ਲਿਖੀ ਕਿ ਦੌਰੇ ਤੋਂ ਪਹਿਲਾਂ ਗੁੰਡੇ ਲੋਕਾਂ ਨੂੰ ਅੰਦਰ ਕਰ ਦਿੱਤਾ ਜਾਵੇ। ਉਹਨਾਂ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਵੋਟਾਂ ਲਈ ਗੁਜਰਾਤ ਦੇ ਲੋਕਾਂ ਨੂੰ ਗੁੰਡੇ ਆਖਿਆ ਹੈ, ਜੋ ਕਿ ਚੰਗੀ ਗੱਲ ਨਹੀਂ ਹੈ।
ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੌਟੰਕੀ ਕਰਦੇ ਹਨ ਕਿ ਮੇਰੇ ਉੱਤੇ ਹਮਲਾ ਹੋਇਆ। ਅੰਦੋਲਨ ਵਿਚੋਂ ਨਿਕਲੇ ਲੋਕ ਪ੍ਰਦਰਸ਼ਨ ਵੀ ਸਵਿਕਾਰ ਨਹੀਂ ਕਰ ਰਹੇ, ਇਸ ਤੋਂ ਇਹਨਾਂ ਦੀ ਮਾਨਸਿਕਤਾ ਦਾ ਪਤਾ ਚੱਲਦਾ ਹੈ।

Arvind KejriwalArvind Kejriwal

ਸਿਰਸਾ ਨੇ ਕਿਹਾ ਕਿ ਮੈਂ ਗੁਜਰਾਤ ਦੇ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਇਹ ਸਭ ਤੋਂ ਵੱਡਾ ਦੰਗਈ ਹੈ, ਇਹ ਕਿਸੇ ਵਿਸ਼ੇਸ਼ ਵਰਗ ਦੀਆਂ ਵੋਟਾਂ ਲੈਣ ਲਈ ਇਹ ਸਭ ਆਖ ਰਿਹਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਇਕ ਦੰਗਈ ਹੈ ਤੇ ਲੋਕ ਉਸ ਨੂੰ ਮੂੰਹ ਤੋੜ ਜਵਾਬ ਦੇਣਗੇ।

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement