PM ਹਰ ਰੋਜ਼ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ Good morning Gift ਦਿੰਦੇ ਹਨ - ਸੁਰਜੇਵਾਲਾ 
Published : Apr 2, 2022, 5:18 pm IST
Updated : Apr 2, 2022, 5:18 pm IST
SHARE ARTICLE
Randeep Surjewala
Randeep Surjewala

ਮਹਿੰਗਾਈ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਧਰਮ ਨਿਰਪੱਖ ਹਨ: ਕਾਂਗਰਸ

 

ਨਵੀਂ ਦਿੱਲੀ- ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਕਈ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਵਾਧੇ ਨੂੰ ਲੈ ਕੇ ਕਾਂਗਰਸ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮਹਿੰਗਾਈ ਦੇ ਮਾਮਲੇ ਵਿਚ ਧਰਮ ਨਿਰਪੱਖ ਹਨ ਕਿਉਂਕਿ ਇਸ ਵਿਚ ਉਹ ਕਿਸੇ ਨਾਲ ਵੀ ਭੇਦਭਾਵ ਨਹੀਂ ਕਰਦੇ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਹ ਵੀ ਦੋਸ਼ ਲਾਇਆ ਕਿ ਪਿਛਲੇ ਕੁਝ ਸਮੇਂ ਦੌਰਾਨ ਈਂਧਨ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਹੋਏ ਵਾਧੇ ਕਾਰਨ ਜਨਤਾ ਉੱਤੇ 1,25,407 ਕਰੋੜ ਰੁਪਏ ਦਾ ਵਾਧੂ ਬੋਝ ਪਾਇਆ ਗਿਆ ਹੈ।

file photo

 

“ਇਸ ਦੇਸ਼ ਵਿਚ ਮਹਿੰਗਾਈ ਹੁਣ ਇੱਕ ਈਵੈਂਟ ਬਣ ਗਈ ਹੈ। ਦੇਸ਼ ਮਹਿੰਗੇ ਮੋਦੀਵਾਦ ਦੀ ਮਾਰ ਹੇਠ ਦ ਗਿਆ ਹੈ। ਭਾਜਪਾ ਦੀ ਚੋਣ ਜਿੱਤ 'ਲੁਟ ਦਾ ਲਾਇਸੈਂਸ' ਬਣ ਗਈ ਹੈ। ਸੁਰਜੇਵਾਲਾ ਨੇ ਦੋਸ਼ ਲਾਇਆ, "1 ਅਪ੍ਰੈਲ ਤੋਂ ਵਧੀ ਮਹਿੰਗਾਈ ਨੇ ਜਨਤਾ 'ਤੇ 1,25,407 ਕਰੋੜ ਰੁਪਏ ਦਾ ਬੋਝ ਪਾਇਆ ਹੈ।" “ਦੇਸ਼ ਦੇ 62 ਕਰੋੜ ਅੰਨਦਾਤਾ ਉੱਤੇ ਟੈਕਸ ਦਾ ਬੋਝ ਪਾਇਆ ਗਿਆ ਹੈ। ਸਰਕਾਰ ਕਿਸਾਨਾਂ ਦੇ ਅੰਦੋਲਨ ਦਾ ਬਦਲਾ ਲੈ ਰਹੀ ਹੈ। ਡੀਏਪੀ ਖਾਦ ਦੀ ਪ੍ਰਤੀ ਬੋਰੀ ਕੀਮਤ ਵਿੱਚ 150 ਰੁਪਏ ਦਾ ਵਾਧਾ ਕੀਤਾ ਗਿਆ ਹੈ।

Petrol price hiked 30 paise, diesel up 35 paise; sixth increase in 7 days 

ਉਨ੍ਹਾਂ ਕਿਹਾ, ''ਮੋਦੀ ਜੀ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਦੇਸ਼ ਦੇ ਲੋਕਾਂ ਨੂੰ 'ਗੁੱਡ ਮਾਰਨਿੰਗ ਤੋਹਫ਼ਾ' ਦਿੰਦੇ ਹਨ। ਪਿਛਲੇ 12 ਦਿਨਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 7.20 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਐਲਪੀਜੀ ਦੀਆਂ ਕੀਮਤਾਂ ਵਿਚ ਕਈ ਵਾਰ ਵਾਧਾ ਕੀਤਾ ਗਿਆ ਹੈ।
ਕਾਂਗਰਸ ਜਨਰਲ ਸਕੱਤਰ ਨੇ ਦਾਅਵਾ ਕੀਤਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਕਰੀਬ ਇੱਕ ਲੱਖ ਕਰੋੜ ਰੁਪਏ ਦੀ ਕਮਾਈ ਹੋ ਰਹੀ ਹੈ।

file photo 

ਟੋਲ ਵਿਚ ਵਾਧੇ ਦਾ ਮੁੱਦਾ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕਾਂ ’ਤੇ 6,120 ਕਰੋੜ ਰੁਪਏ ਦਾ ਵਾਧੂ ਬੋਝ ਪਿਆ ਹੈ। ਸੁਰਜੇਵਾਲਾ ਨੇ ਕਿਹਾ ਕਿ 1 ਅਪ੍ਰੈਲ ਤੋਂ ਲਗਭਗ 800 ਜ਼ਰੂਰੀ ਦਵਾਈਆਂ ਦੀਆਂ ਕੀਮਤਾਂ 'ਚ 10.7 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਕ ਅੰਦਾਜ਼ੇ ਮੁਤਾਬਕ ਦਵਾਈਆਂ ਦੀ ਕੀਮਤ ਵਧਣ ਕਾਰਨ ਲੋਕਾਂ ਨੂੰ 10 ਹਜ਼ਾਰ ਕਰੋੜ ਰੁਪਏ ਵਾਧੂ ਦੇਣੇ ਪੈਣਗੇ।

 

ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ ਲੋਕਾਂ ਲਈ ਘਰ ਅਤੇ ਕਾਰ ਖਰੀਦਣੀ ਵੀ ਔਖੀ ਕਰ ਦਿੱਤੀ ਹੈ ਅਤੇ ਪ੍ਰਾਵੀਡੈਂਟ ਫੰਡ 'ਤੇ ਵਿਆਜ ਦਰਾਂ ਘਟਾ ਕੇ ਆਮ ਲੋਕਾਂ ਨੂੰ ਦੁਖੀ ਕੀਤਾ ਹੈ। ਪ੍ਰਧਾਨ ਮੰਤਰੀ 'ਤੇ ਚੁਟਕੀ ਲੈਂਦਿਆਂ ਕਾਂਗਰਸ ਨੇਤਾ ਨੇ ਕਿਹਾ, ''ਮੋਦੀ ਜੀ ਮਹਿੰਗਾਈ ਦੇ ਮਾਮਲੇ 'ਚ ਧਰਮ ਨਿਰਪੱਖ ਹਨ। ਉਹ ਹਿੰਦੂਆਂ ਅਤੇ ਮੁਸਲਮਾਨਾਂ ਵਿਚ ਕੋਈ ਫਰਕ ਨਹੀਂ ਕਰਦੇ। ਉਹ ਮਹਿੰਗਾਈ 'ਚ ਧਰਮ ਅਤੇ ਜਾਤ ਨਹੀਂ ਦੇਖਦੇ।'' ਸੁਰਜੇਵਾਲਾ ਨੇ ਦੋਸ਼ ਲਾਇਆ, ''ਭਾਜਪਾ ਨੇ ਇਕ ਗੱਲ ਸਮਝ ਲਈ ਹੈ ਕਿ ਧਰਮ ਦੇ ਆਧਾਰ 'ਤੇ ਸਮਾਜ ਨੂੰ ਵੰਡੋ, ਸੱਤਾ ਹਾਸਲ ਕਰੋ ਅਤੇ ਕੁਝ ਉਦਯੋਗਪਤੀਆਂ ਦੀਆਂ ਜੇਬਾਂ 'ਚ ਪੈਸਾ ਪਾਓ। 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement