
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਦਾ ਹੋਇਆ ਵਾਧਾ
ਨਵੀਂ ਦਿੱਲੀ: ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਲੋਕ ਪ੍ਰੇਸ਼ਾਨ ਹਨ। ਵਾਹਨਾਂ ਦੇ ਈਂਧਨ 'ਤੇ ਮਹਿੰਗਾਈ ਦਾ ਅਸਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਨੇ 01 ਅਪ੍ਰੈਲ ਨੂੰ ਸਿਰਫ਼ ਇੱਕ ਦਿਨ ਦੀ ਰਾਹਤ ਤੋਂ ਬਾਅਦ ਅੱਜ (ਸ਼ਨੀਵਾਰ) 02 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਵਾਹਨਾਂ ਦੇ ਈਂਧਨ (ਫਿਊਲ ਪ੍ਰਾਈਸ) ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।
Petrol price
ਭਾਰਤੀ ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 102.61 ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 93.87 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਦੱਸ ਦੇਈਏ ਕਿ 31 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਦਾ ਉਛਾਲ ਆਇਆ ਸੀ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਪਿਛਲੇ 12 ਦਿਨਾਂ 'ਚ 10ਵੀਂ ਵਾਰ ਪੈਟਰੋਲ-ਡੀਜ਼ਲ ਮਹਿੰਗਾ ਹੋਇਆ ਹੈ।
Petrol Price
ਮੱਧ ਪ੍ਰਦੇਸ਼ ਦੇ ਬਾਲਾਘਾਟ 'ਚ ਪੈਟਰੋਲ ਦੀ ਕੀਮਤ 117.40 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ ਦੀ ਕੀਮਤ 100.42 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਜਦਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ 'ਚ ਪੈਟਰੋਲ 120.08 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 102.69 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਾਨਕ ਟੈਕਸਾਂ ਦੇ ਅਧਾਰ 'ਤੇ ਰਾਜਾਂ ਵਿਚ ਵੱਖ-ਵੱਖ ਹੁੰਦੀਆਂ ਹਨ। ਜੇਕਰ ਦੇਸ਼ ਦੇ ਚਾਰ ਮਹਾਨਗਰਾਂ ਦੀ ਤੁਲਨਾ ਕਰੀਏ ਤਾਂ ਮੁੰਬਈ ਵਿੱਚ ਪੈਟਰੋਲ ਅਤੇ ਡੀਜ਼ਲ ਸਭ ਤੋਂ ਮਹਿੰਗਾ ਹੈ।
Petrol Price