
ਦਿੱਲੀ 'ਚ ਕੋਰੋਨਾ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਹੁਣ 26 ਹਜ਼ਾਰ 529 ਹੋ ਗਈ ਹੈ।
ਨਵੀਂ ਦਿੱਲੀ : ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਦੇ 3 ਹਜ਼ਾਰ 824 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹ ਪਿਛਲੇ 184 ਦਿਨਾਂ ਯਾਨੀ 6 ਮਹੀਨਿਆਂ ਵਿੱਚ ਸਭ ਤੋਂ ਵੱਧ ਹੈ। ਇਸ ਦੌਰਾਨ ਵਾਇਰਸ ਕਾਰਨ 5 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਦੇਸ਼ ਵਿੱਚ ਮੌਤਾਂ ਦੀ ਗਿਣਤੀ 5.30 ਲੱਖ ਤੋਂ ਵੱਧ ਹੋ ਗਈ ਹੈ। ਇਸ ਦੇ ਨਾਲ ਹੀ ਸੰਕਰਮਿਤ ਲੋਕਾਂ ਦਾ ਅੰਕੜਾ ਕੁੱਲ 4.47 ਕਰੋੜ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਐਕਟਿਵ ਕੇਸਾਂ ਦੀ ਗਿਣਤੀ ਵੀ ਵਧ ਕੇ 18 ਹਜ਼ਾਰ 389 ਹੋ ਗਈ ਹੈ।
ਸਿਹਤ ਮੰਤਰਾਲੇ ਮੁਤਾਬਕ ਸ਼ਨੀਵਾਰ ਨੂੰ 2 ਹਜ਼ਾਰ 994 ਮਾਮਲੇ ਸਾਹਮਣੇ ਆਏ। ਦੂਜੇ ਪਾਸੇ, ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਇਸ ਸਮੇਂ ਐਕਟਿਵ ਕੇਸ ਕੁੱਲ ਇਨਫੈਕਸ਼ਨ ਦਾ 0.04% ਹੈ। ਰੋਜ਼ਾਨਾ ਸਕਾਰਾਤਮਕਤਾ ਦਰ 2.87% 'ਤੇ ਦਰਜ ਕੀਤੀ ਗਈ ਹੈ। ਜਦਕਿ, ਹਫਤਾਵਾਰੀ ਦਰ 2.24% ਹੈ। ਹੁਣ ਤੱਕ ਦੇਸ਼ ਭਰ ਵਿੱਚ 4.41 ਕਰੋੜ ਤੋਂ ਵੱਧ ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਜਦਕਿ ਮੌਤ ਦਰ 1.19% ਦਰਜ ਕੀਤੀ ਗਈ।
ਦਿੱਲੀ 'ਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦਿੱਲੀ ਸਰਕਾਰ ਦੇ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਸ਼ਨੀਵਾਰ ਨੂੰ 416 ਨਵੇਂ ਮਾਮਲੇ ਦਰਜ ਕੀਤੇ ਗਏ। ਇਹ ਪਿਛਲੇ 7 ਮਹੀਨਿਆਂ ਵਿੱਚ ਸਭ ਤੋਂ ਵੱਧ ਹੈ।ਜਦਕਿ ਸਕਾਰਾਤਮਕਤਾ ਦਰ 14.37% ਹੈ। ਜਾਣਕਾਰੀ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਇੱਕ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਦਿੱਲੀ 'ਚ ਕੋਰੋਨਾ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਹੁਣ 26 ਹਜ਼ਾਰ 529 ਹੋ ਗਈ ਹੈ।