
4.62 ਕਰੋੜ ਰੁਪਏ ਦੱਸੀ ਜਾ ਰਹੀ ਹੈ ਫੜੇ ਗਏ ਸੋਨੇ ਦੀ ਕੀਮਤ
ਮੁੰਬਈ : ਕਸਟਮ ਵਿਭਾਗ ਨੇ ਮੁੰਬਈ ਏਅਰਪੋਰਟ ਤੋਂ ਕਰੋੜਾਂ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਮੁਤਾਬਕ ਮੁੰਬਈ ਕਸਟਮ ਏਅਰਪੋਰਟ ਦੇ ਅਧਿਕਾਰੀਆਂ ਨੇ ਇਹ ਕਾਰਵਾਈ ਕੀਤੀ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੁਬਈ ਤੋਂ ਮੁੰਬਈ ਆ ਰਿਹਾ ਇੱਕ ਯਾਤਰੀ ਆਪਣੇ ਨਾਲ ਵੱਡੀ ਮਾਤਰਾ ਵਿੱਚ ਸੋਨਾ ਲੈ ਕੇ ਜਾ ਰਿਹਾ ਹੈ। ਇੱਕ ਸੂਹ 'ਤੇ ਕਾਰਵਾਈ ਕਰਦੇ ਹੋਏ, ਮੁੰਬਈ ਕਸਟਮ ਏਅਰਪੋਰਟ ਦੇ ਅਧਿਕਾਰੀਆਂ ਨੇ ਤਸਕਰ ਨੂੰ ਗ੍ਰਿਫ਼ਤਾਰ ਕਰ ਲਿਆ।
ਅਧਿਕਾਰੀਆਂ ਨੇ ਦੱਸਿਆ ਕਿ ਫੜਿਆ ਗਿਆ ਯਾਤਰੀ ਸੰਯੁਕਤ ਅਰਬ ਅਮੀਰਾਤ ਦਾ ਵਸਨੀਕ ਹੈ। ਉਸ ਕੋਲੋਂ 9000 ਗ੍ਰਾਮ ਵਜ਼ਨ ਦੇ 24 ਕੈਰੇਟ ਸੋਨੇ ਦੇ ਬਿਸਕੁਟ ਬਰਾਮਦ ਹੋਏ ਹਨ। ਜਿਸ ਦੀ ਕੀਮਤ 4.62 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁੰਬਈ ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਤਸਕਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।