ਹਰਿਆਣਾ ਸਕੱਤਰੇਤ ਦੇ CISF ਕੈਂਪਸ ਵਿੱਚ ਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ, ਮੌਤ 

By : KOMALJEET

Published : Apr 2, 2023, 12:28 pm IST
Updated : Apr 2, 2023, 12:28 pm IST
SHARE ARTICLE
Representational Image
Representational Image

ਕਰਨਾਟਕ ਦਾ ਰਹਿਣ ਵਾਲਾ ਸੀ ਮ੍ਰਿਤਕ ਜਵਾਨ 

ਚੰਡੀਗੜ੍ਹ : ਪੰਜਾਬ-ਹਰਿਆਣਾ ਸਕੱਤਰੇਤ 'ਚ ਵੱਡੀ ਘਟਨਾ ਵਾਪਰੀ ਹੈ। ਸੀਆਈਐਸਐਫ ਕੈਂਪਸ ਵਿੱਚ ਤਾਇਨਾਤ ਇੱਕ ਜਵਾਨ ਨੇ ਕੈਂਪਸ ਵਿੱਚ ਡਿਊਟੀ ਦੌਰਾਨ ਆਪਣੇ ਆਪ ਨੂੰ ਗੋਲੀ ਮਾਰ ਲਈ। ਇਸ ਕਾਰਨ ਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਮ੍ਰਿਤਕ ਜਵਾਨ ਦੀ ਪਛਾਣ ਨਾਗਾ ਅਰਜੁਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਰਨਾਟਕ ਦਾ ਰਹਿਣ ਵਾਲਾ ਹੈ। ਘਟਨਾ ਤੜਕੇ 4:30 ਵਜੇ ਦੀ ਦੱਸੀ ਜਾ ਰਹੀ ਹੈ।

ਗੋਲੀ ਚੱਲਣ ਦੀ ਆਵਾਜ਼ ਸੁਣ ਕੇ CISF ਕੈਂਪਸ 'ਚ ਹੜਕੰਪ ਮਚ ਗਿਆ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਚੰਡੀਗੜ੍ਹ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਚੰਡੀਗੜ੍ਹ ਪੁਲਿਸ ਨੇ ਜਵਾਨ ਦੀ ਲਾਸ਼ ਨੂੰ ਸੈਕਟਰ 16 ਦੇ ਹਸਪਤਾਲ ਪਹੁੰਚਾਇਆ ਹੈ, ਜਿੱਥੇ ਪੋਸਟਮਾਰਟਮ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement