ਅੰਮ੍ਰਿਤਪਾਲ ਨੂੰ ਲੈ ਕੇ ਰਾਜਸਥਾਨ ਦੇ CM ਗਹਿਲੋਤ ਦਾ ਵੱਡਾ ਬਿਆਨ

By : GAGANDEEP

Published : Apr 2, 2023, 10:22 am IST
Updated : Apr 2, 2023, 10:22 am IST
SHARE ARTICLE
Rajasthan CM Gehlot's big statement about Amritpal
Rajasthan CM Gehlot's big statement about Amritpal

ਅੰਮ੍ਰਿਤਪਾਲ 'ਚ ਵੱਖਰੇ ਰਾਜ ਦੀ ਮੰਗ ਦੀ ਹਿੰਮਤ ਇਸ ਲਈ ਪਈ ਕਿਉਂਕਿ .......

 

ਜੈਪੁਰ: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਖਾਲਿਸਤਾਨ ਦੀ ਗੱਲ ਕਰਨ ਦੀ ਹਿੰਮਤ ਕਿਵੇਂ ਹੋਈ। ਸੀਐਮ ਨੇ ਕਿਹਾ ਕਿ ਅੰਮ੍ਰਿਤਪਾਲ ਕਹਿੰਦਾ ਹੈ ਕਿ ਪੀਐਮ ਮੋਦੀ ਅਤੇ ਮੋਹਨ ਭਾਗਵਤ ਹਿੰਦੂ ਰਾਸ਼ਟਰ ਦੀ ਗੱਲ ਕਿਵੇਂ ਕਰ ਸਕਦੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਵਿੱਚ ਖਾਲਿਸਤਾਨ ਦੀ ਮੰਗ ਕਰਨ ਦੀ ਹਿੰਮਤ ਇਸ ਲਈ ਪੈਦਾ ਹੋਈ ਕਿਉਂਕਿ ਦੇਸ਼ ਵਿੱਚ ਅਜਿਹਾ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: ਪਾਕਿਸਤਾਨ ਦੇ ਹਾਲਾਤ ਤੋਂ ਤੰਗ ਹੋ ਕੇ ਪੇਸ਼ਾਵਰ ਦਾ ਸਿੱਖ ਪਰਿਵਾਰ ਪੱਕੇ ਤੌਰ ’ਤੇ ਪੁੱਜਾ ਭਾਰਤ  

ਸੀਐਮ ਅਸ਼ੋਕ ਗਹਿਲੋਤ ਨੇ ਕਿਹਾ ਕਿ ਇੰਦਰਾ ਗਾਂਧੀ ਦਾ ਕਤਲ ਸਿਰਫ ਇਸ ਲਈ ਕੀਤਾ ਗਿਆ ਸੀ ਕਿਉਂਕਿ ਇੰਦਰਾ ਗਾਂਧੀ ਨੇ ਖਾਲਿਸਤਾਨ ਨਹੀਂ ਬਣਨ ਦਿੱਤਾ ਸੀ। ਇਸ ਦੇ ਨਾਲ ਹੀ ਦੇਸ਼ ਵਿੱਚ ਧਰਮ ਦੀ ਰਾਜਨੀਤੀ ਹੋ ਰਹੀ ਹੈ। ਪੀਐਮ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਸੀਐਮ ਗਹਿਲੋਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਵਿਦੇਸ਼ਾਂ 'ਚ ਸਵਾਗਤ ਹੈ ਕਿਉਂਕਿ ਉਹ ਮਹਾਤਮਾ ਗਾਂਧੀ ਦੇ ਦੇਸ਼ ਤੋਂ ਆਏ ਹਨ।

ਇਹ ਵੀ ਪੜ੍ਹੋ: UP 'ਚ ਪਿਸਤੌਲ ਦੀ ਨੋਕ 'ਤੇ ਲੜਕੀ ਨਾਲ ਬਲਾਤਕਾਰ 

ਸੀਐਮ ਗਹਿਲੋਤ ਨੇ ਇਹ ਵੀ ਕਿਹਾ ਕਿ ਮੈਂ ਬਹੁਤ ਖੁਸ਼ਕਿਸਮਤ ਆਦਮੀ ਹਾਂ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਮੇਰੇ 'ਤੇ ਵਿਸ਼ਵਾਸ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਮੁੱਖ ਮੰਤਰੀ ਇਸ ਲਈ ਬਣਾਇਆ ਗਿਆ ਹੈ ਕਿਉਂਕਿ ਅਸੀਂ ਸਾਰੀਆਂ ਜਾਤਾਂ-ਪਾਤਾਂ ਨੂੰ ਲੈ ਕੇ ਤੁਰਦੇ ਹਾਂ। ਦੇਸ਼ ਦਾ ਕੋਈ ਵੀ ਮੁੱਖ ਮੰਤਰੀ ਉਹ ਫੈਸਲੇ ਨਹੀਂ ਲੈਂਦਾ ਜੋ ਮੈਂ ਲਏ ਹਨ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਵਰਕਰਾਂ ਨੂੰ ਅਹੁਦੇ ਨਹੀਂ ਮਿਲੇ ਤਾਂ ਉਹ ਗੁੱਸੇ  ਹੋ ਜਾਂਦੇ ਹਨ।
ਭਾਜਪਾ ਨੂੰ ਘੇਰਦੇ ਹੋਏ ਸੀਐਮ ਗਹਿਲੋਤ ਨੇ ਕਿਹਾ ਕਿ ਭਾਜਪਾ ਨੂੰ ਹੀ ਚੋਣਾਂ ਲੜਨ ਲਈ ਚੰਦਾ ਮਿਲਦਾ ਹੈ। ਦੇਸ਼ ਵਿਚ ਧਰਮ ਦੇ ਨਾਂ 'ਤੇ ਚੋਣਾਂ ਜਿੱਤੀਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਇਕਜੁੱਟ ਰਹਿਣਗੇ ਤਾਂ ਭਾਰਤ ਇਕਜੁੱਟ ਰਹੇਗਾ।

Location: India, Rajasthan, Jaipur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement