Lok Sabha Election: ਮੁਜ਼ੱਫਰਪੁਰ ਤੋਂ ਲੋਕ ਸਭਾ ਮੈਂਬਰ ਅਜੈ ਨਿਸ਼ਾਦ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਲ 
Published : Apr 2, 2024, 6:11 pm IST
Updated : Apr 2, 2024, 6:11 pm IST
SHARE ARTICLE
Lok Sabha member from Muzaffarpur Ajay Nishad left BJP and joined Congress
Lok Sabha member from Muzaffarpur Ajay Nishad left BJP and joined Congress

ਭਾਜਪਾ ਨੇ ਹਾਲ ਹੀ ਵਿਚ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਸੀ।

ਨਵੀਂ ਦਿੱਲੀ - ਬਿਹਾਰ ਦੇ ਮੁਜ਼ੱਫਰਪੁਰ ਤੋਂ ਲੋਕ ਸਭਾ ਮੈਂਬਰ ਅਜੇ ਨਿਸ਼ਾਦ ਮੰਗਲਵਾਰ ਨੂੰ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਏ। ਭਾਜਪਾ ਨੇ ਹਾਲ ਹੀ ਵਿਚ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਸੀ। ਪਾਰਟੀ ਨੇ ਉਨ੍ਹਾਂ ਦੀ ਥਾਂ ਰਾਜਭੂਸ਼ਣ ਚੌਧਰੀ ਨੂੰ ਮੁਜ਼ੱਫਰਪੁਰ ਤੋਂ ਉਮੀਦਵਾਰ ਬਣਾਇਆ ਹੈ। ਕਾਂਗਰਸ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ, ਬਿਹਾਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਖਿਲੇਸ਼ ਪ੍ਰਸਾਦ ਸਿੰਘ ਅਤੇ ਪ੍ਰਦੇਸ਼ ਇੰਚਾਰਜ ਮੋਹਨ ਪ੍ਰਕਾਸ਼ ਨੇ ਨਿਸ਼ਾਦ ਦਾ ਪਾਰਟੀ 'ਚ ਸਵਾਗਤ ਕੀਤਾ।

ਸਾਬਕਾ ਕੇਂਦਰੀ ਮੰਤਰੀ ਜੈ ਨਰਾਇਣ ਨਿਸ਼ਾਦ ਦੇ ਬੇਟੇ ਅਜੈ ਨਿਸ਼ਾਦ ਨੇ ਕਿਹਾ, "ਮੈਂ ਕਿਸੇ ਦਾ ਹੰਕਾਰ ਤੋੜਨਾ ਹੈ ਅਤੇ ਆਪਣਾ ਗੁਆਚਿਆ ਸਨਮਾਨ ਵਾਪਸ ਲੈਣਾ ਹੈ। ''ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਨਿਸ਼ਾਦ ਨੂੰ ਮੁਜ਼ੱਫਰਪੁਰ ਤੋਂ ਉਮੀਦਵਾਰ ਐਲਾਨ ਸਕਦੀ ਹੈ। ਕਾਂਗਰਸ 'ਚ ਸ਼ਾਮਲ ਹੋਣ ਤੋਂ ਪਹਿਲਾਂ ਨਿਸ਼ਾਦ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਭਾਜਪਾ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨਾਲ ਧੋਖਾ ਹੋਇਆ ਹੈ। 

ਸਿੰਘ ਨੇ ਕਿਹਾ ਕਿ ਨਿਸ਼ਾਦ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮੁਜ਼ੱਫਰਪੁਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਓਬੀਸੀ ਵੋਟਰਾਂ ਦਾ ਸਮਰਥਨ ਮਿਲੇਗਾ ਅਤੇ ਸੰਗਠਨ ਵੀ ਮਜ਼ਬੂਤ ਹੋਵੇਗਾ। ਨਿਸ਼ਾਦ ਨੇ ਕਿਹਾ ਕਿ ਉਹ ਸਮਾਜਿਕ ਨਿਆਂ ਪ੍ਰਤੀ ਰਾਹੁਲ ਗਾਂਧੀ ਦੇ ਦ੍ਰਿਸ਼ਟੀਕੋਣ ਤੋਂ ਪ੍ਰਭਾਵਿਤ ਹਨ।


 
 

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement