AAP leader Sanjay Singh: ਲੋਕ ਸਭਾ ਚੋਣਾਂ ਤੋਂ ਪਹਿਲਾਂ AAP ਸਾਂਸਦ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ 
Published : Apr 2, 2024, 2:33 pm IST
Updated : Apr 2, 2024, 2:38 pm IST
SHARE ARTICLE
Sanjay Singh
Sanjay Singh

ਈਡੀ ਨੇ ਸੰਜੇ ਸਿੰਘ ਦੀ ਜ਼ਮਾਨਤ ਦਾ ਨਹੀਂ ਕੀਤਾ ਵਿਰੋਧ

AAP leader Sanjay Singh:  ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 'ਆਪ' ਨੇਤਾ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਸੰਜੇ ਸਿੰਘ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਾਲ ਜਨਵਰੀ ਵਿਚ, ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਆਪਣੀ ਚਾਰਜਸ਼ੀਟ ਵਿਚ ਸੰਜੇ ਸਿੰਘ ਦਾ ਨਾਮ ਸ਼ਾਮਲ ਕੀਤਾ ਸੀ।

ਸੰਜੇ ਸਿੰਘ ਨੇ ਇਸ ਨੂੰ ਲੈ ਕੇ ਕਾਫ਼ੀ ਹੰਗਾਮਾ ਕੀਤਾ ਸੀ। ਦਰਅਸਲ ਮਈ 'ਚ ਸੰਜੇ ਸਿੰਘ ਨੇ ਦਾਅਵਾ ਕੀਤਾ ਸੀ ਕਿ ਈਡੀ ਨੇ ਗਲਤੀ ਨਾਲ ਉਨ੍ਹਾਂ ਦਾ ਨਾਂ ਜੋੜ ਲਿਆ ਸੀ।ਈਡੀ ਨੇ ਜਵਾਬ ਦਿੱਤਾ ਕਿ ਸਾਡੀ ਚਾਰਜਸ਼ੀਟ 'ਚ ਚਾਰ ਥਾਵਾਂ 'ਤੇ ਸੰਜੇ ਸਿੰਘ ਦਾ ਨਾਂ ਲਿਖਿਆ ਗਿਆ ਹੈ। ਇਹਨਾਂ ਵਿਚੋਂ ਤਿੰਨ ਥਾਵਾਂ 'ਤੇ ਨਾਮ ਦੀ ਸਪੈਲਿੰਗ ਸਹੀ ਹੈ। ਸਿਰਫ਼ ਇੱਕ ਥਾਂ 'ਤੇ ਟਾਈਪਿੰਗ ਦੀ ਗਲਤੀ ਸੀ। ਜਿਸ ਤੋਂ ਬਾਅਦ ਈਡੀ ਨੇ ਸੰਜੇ ਸਿੰਘ ਨੂੰ ਮੀਡੀਆ 'ਚ ਬਿਆਨ ਨਾ ਦੇਣ ਦੀ ਸਲਾਹ ਦਿੱਤੀ ਸੀ, ਕਿਉਂਕਿ ਮਾਮਲਾ ਅਦਾਲਤ 'ਚ ਵਿਚਾਰ ਅਧੀਨ ਹੈ।  

ਈਡੀ ਦੀ ਚਾਰਜਸ਼ੀਟ 'ਚ ਸੰਜੇ ਸਿੰਘ 'ਤੇ 82 ਲੱਖ ਰੁਪਏ ਦਾ ਚੰਦਾ ਲੈਣ ਦਾ ਦੋਸ਼ ਹੈ। ਇਸ ਸਬੰਧੀ ਈਡੀ ਬੁੱਧਵਾਰ ਨੂੰ ਉਸ ਦੇ ਘਰ ਪਹੁੰਚੀ ਅਤੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈਡੀ ਦੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ 2 ਮਈ ਨੂੰ ਜਾਰੀ ਕੀਤੀ ਗਈ ਸੀ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੀ ਸਾਹਮਣੇ ਆਇਆ ਸੀ। ਹਾਲਾਂਕਿ ਉਹਨਾਂ ਨੂੰ ਦੋਸ਼ੀ ਨਹੀਂ ਬਣਾਇਆ ਗਿਆ ਹੈ।

(For more Punjabi news apart from Sanjay Singh granted Bail In Liquor Policy Case
, stay tuned to Rozana Spokesman)

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement