Vistara ਦੀਆਂ 80 ਤੋਂ ਵੱਧ ਉਡਾਣਾਂ ਹੋਈਆਂ ਰੱਦ, 160 ਉਡਾਣਾਂ ਲੇਟ; ਕੇਂਦਰ ਨੇ ਮੰਗਿਆ ਜਵਾਬ
Published : Apr 2, 2024, 7:18 pm IST
Updated : Apr 2, 2024, 7:18 pm IST
SHARE ARTICLE
File image
File image

ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ

Vistara flights : ਹਾਲ ਹੀ ਵਿੱਚ ਵਿਸਤਾਰਾ ਏਅਰਲਾਈਨਜ਼ (Vistara Airlines) ਦੀਆਂ 160 ਤੋਂ ਵੱਧ ਉਡਾਣਾਂ ਵਿੱਚ ਦੇਰੀ ਹੋਈ ਹੈ। ਇਸ ਕਾਰਨ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਗਲਵਾਰ (2 ਅਪ੍ਰੈਲ) ਨੂੰ ਵੀ ਵਿਸਤਾਰਾ ਏਅਰਲਾਈਨਜ਼ ਦੀਆਂ ਘੱਟੋ-ਘੱਟ 38 ਉਡਾਣਾਂ ਰੱਦ ਹੋ ਚੁੱਕੀਆਂ ਹਨ। ਦੋ ਦਿਨਾਂ ਵਿੱਚ ਵਿਸਤਾਰਾ ਦੀਆਂ 80 ਤੋਂ ਵੱਧ ਉਡਾਣਾਂ ਰੱਦ ਹੋ ਚੁੱਕੀਆਂ ਹਨ। ਅਜਿਹੇ 'ਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ (MOCA) ਨੇ ਟਾਟਾ ਗਰੁੱਪ ਦੀ ਏਅਰਲਾਈਨ ਵਿਸਤਾਰਾ ਤੋਂ ਜਵਾਬ ਮੰਗਿਆ ਹੈ। ਮੰਤਰਾਲੇ ਨੇ ਏਅਰਲਾਈਨਜ਼ ਤੋਂ ਉਡਾਣਾਂ 'ਚ ਦੇਰੀ ਅਤੇ ਰੱਦ ਕਰਨ ਦਾ ਕਾਰਨ ਪੁੱਛਿਆ ਹੈ।

 

ਵੱਡੇ ਸ਼ਹਿਰਾਂ ਤੋਂ ਆਉਣ ਵਾਲੀਆਂ ਵਿਸਤਾਰਾ ਦੀਆਂ 38 ਉਡਾਣਾਂ ਪਾਇਲਟਾਂ ਦੀ ਘਾਟ ਕਾਰਨ ਰੱਦ ਹੋਈਆਂ ਹਨ। ਇਸ ਵਿੱਚ ਮੁੰਬਈ ਤੋਂ ਉਡਾਣ ਭਰਨ ਵਾਲੀਆਂ 15, ਦਿੱਲੀ ਤੋਂ 12 ਅਤੇ ਬੈਂਗਲੁਰੂ ਤੋਂ 11 ਉਡਾਣਾਂ ਸ਼ਾਮਲ ਹਨ। ਸੋਮਵਾਰ ਨੂੰ ਵਿਸਤਾਰਾ ਦੀਆਂ 50 ਤੋਂ ਵੱਧ ਉਡਾਣਾਂ ਰੱਦ ਹੋਈਆਂ। ਯਾਤਰੀਆਂ ਨੇ ਇਸ ਦੀ ਸ਼ਿਕਾਇਤ ਏਅਰਲਾਈਨਜ਼ ਨੂੰ ਕੀਤੀ ਸੀ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਯੂਜ਼ਰਸ ਵੀ ਆਪਣੀ ਰਾਏ ਦੇ ਰਹੇ ਸਨ। ਇਸ ਤੋਂ ਬਾਅਦ ਏਅਰਲਾਈਨ ਨੇ ਉਡਾਣਾਂ ਦੀ ਗਿਣਤੀ 'ਚ ਕਟੌਤੀ ਦਾ ਐਲਾਨ ਕੀਤਾ ਸੀ।

 

ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਵਿਸਤਾਰਾ ਤੋਂ ਇੰਨੀ ਵੱਡੀ ਗਿਣਤੀ ਵਿਚ ਉਡਾਣਾਂ ਰੱਦ ਹੋਣ ਅਤੇ ਉਡਾਣ ਵਿਚ ਦੇਰੀ ਬਾਰੇ ਵਿਸਥਾਰਤ ਰਿਪੋਰਟ ਮੰਗੀ ਹੈ। ਸਿੰਧੀਆ ਨੇ ਏਅਰਲਾਈਨ ਤੋਂ ਇਹ ਵੀ ਪੁੱਛਿਆ ਹੈ ਕਿ ਉਹ ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਨਾਲ ਨਜਿੱਠਣ ਲਈ ਕੀ ਕਦਮ ਚੁੱਕ ਰਹੇ ਹਨ। ਇਸ ਦੇ ਨਾਲ ਹੀ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀ.ਜੀ.ਸੀ.ਏ.) ਨੇ ਵਿਸਤਾਰਾ ਨੂੰ ਫਲਾਈਟ ਦੇਰੀ ਅਤੇ ਰੱਦ ਹੋਣ 'ਤੇ ਰੋਜ਼ਾਨਾ ਰਿਪੋਰਟ ਦੇਣ ਲਈ ਕਿਹਾ ਹੈ।

 

ਟਾਟਾ ਗਰੁੱਪ ਅਤੇ ਸਿੰਗਾਪੁਰ ਏਅਰਲਾਈਨਜ਼ ਦੇ ਸਾਂਝੇ ਉੱਦਮ ਵਿਸਤਾਰਾ ਏਅਰਲਾਈਨਜ਼ ਨੇ ਸੋਮਵਾਰ ਨੂੰ ਇਸ ਪੂਰੇ ਮਾਮਲੇ 'ਤੇ ਬਿਆਨ ਜਾਰੀ ਕੀਤਾ ਸੀ। ਏਅਰਲਾਈਨ ਨੇ ਲਿਖਿਆ, "ਪਿਛਲੇ ਕੁਝ ਦਿਨਾਂ ਵਿੱਚ ਫਲਾਈਟਾਂ ਦੇ ਰੱਦ ਹੋਣ ਅਤੇ ਉਡਾਣਾਂ 'ਚ ਦੇਰੀ ਬਾਰੇ ਸੋਸ਼ਲ ਮੀਡੀਆ 'ਤੇ ਬਹੁਤ ਕੁਝ ਲਿਖਿਆ ਜਾ ਰਿਹਾ ਹੈ। ਕੰਪਨੀ ਨੇ ਵੀ ਇਸ ਨੂੰ ਸਵੀਕਾਰ ਕੀਤਾ ਹੈ। ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਸੰਚਾਲਨ ਕਾਰਨਾਂ ਕਰਕੇ ਉਡਾਣਾਂ ਨੂੰ ਰੱਦ ਕਰਨ ਅਤੇ ਦੇਰੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਅਸੀਂ ਅਸਥਾਈ ਤੌਰ 'ਤੇ ਉਡਾਣਾਂ ਦੀ ਗਿਣਤੀ ਘਟਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਾਡੇ ਨੈੱਟਵਰਕ 'ਤੇ ਢੁਕਵੀਂ ਕਨੈਕਟੀਵਿਟੀ ਰਹੇ।"

Location: India, Delhi

SHARE ARTICLE

ਸਪੋਕਸਮੈਨ FACT CHECK

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement