ਕਿਸਾਨਾਂ ਨਾਲ ਜੁੜੇ ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਸਰਕਾਰ ਦੀ ਜ਼ਰੂਰਤ ਹੈ: ਮੋਦੀ
Published : May 2, 2018, 1:17 pm IST
Updated : May 2, 2018, 1:17 pm IST
SHARE ARTICLE
modi
modi

ਕਿਸਾਨਾਂ ਨੂੰ ਸਮਝਾਉਣ ਕਿ ਉਨ੍ਹਾਂ ਨੂੰ ਅਜਿਹੀ ਸਰਕਾਰ ਦੀ ਜ਼ਰੂਰਤ ਹੈ ਜੋ ਉਨ੍ਹਾਂ ਦੇ  ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਹੋਵੇ

ਬੇਂਗਲੁਰੂ  ,2 ਮਈ : ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਨੂੰ ਲਾਗੂ ਕਰਨ ਦੇ ਪ੍ਰਤੀ ਸਿੱਧਰਮਿਆ ਸਰਕਾਰ ਦੀ ਉਦਾਸੀਨਤਾ 'ਤੇ ਵਿਅੰਗ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਵਿਚ ਪਾਰਟੀ ਦੇ ਕਿਸਾਨ ਮੋਰਚਾ ਕਰਮਚਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਸਮਝਾਉਣ ਕਿ ਉਨ੍ਹਾਂ ਨੂੰ ਅਜਿਹੀ ਸਰਕਾਰ ਦੀ ਜ਼ਰੂਰਤ ਹੈ ਜੋ ਉਨ੍ਹਾਂ ਦੇ  ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਹੋਵੇ ।  ‘ਨਰਿੰਦਰ ਮੋਦੀ ਏਪ’ ਦੇ ਜ਼ਰੀਏ ਭਾਜਪਾ  ਦੇ ਕਿਸਾਨ ਮੋਰਚਾ ਕਰਮਚਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨਮੰਤਰੀ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਕਲਿਆਣ ਹਮੇਸ਼ਾ ਤੋਂ ਹੀ ਭਾਜਪਾ ਦੀ ਵਿਰਾਸਤ ਰਹੇ ਹਨ ।  

modimodi

ਉਨ੍ਹਾਂ ਕਿਹਾ,‘‘ਮੈਨੂੰ ਕਰਨਾਟਕ ਤੋਂ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਸੰਬੰਧ ਵਿਚ ਸ਼ਿਕਾਇਤਾਂ ਮਿਲ ਰਹੀਆਂ ਹਨ ਪਰ ਸਾਡੇ ਇਕ ਸੰਸਦ ਨੇ ਕਿਸਾਨ ਮੋਰਚੇ ਦੇ ਕਰਮਚਾਰੀਆਂ ਦੀ ਮਦਦ ਨਾਲ ਅਪਣੇ ਚੋਣ ਖੇਤਰ ਵਿਚ ਸੁਚੱਜਾ ਕੰਮ ਕੀਤਾ ਹੈ ।  ’’ਮੋਦੀ ਨੇ ਕਿਹਾ,‘‘ ਕਰਨਾਟਕ ਸਰਕਾਰ ਉਦਾਸੀਨ ਹੈ।  ਉਸ ਨੂੰ ਉਨ੍ਹਾਂ ਲਾਭਾਂ ਦੀ ਪਰਵਾਹ ਨਹੀਂ ਹੈ ਜੋ ਇਕ ਕਿਸਾਨ ਪ੍ਰਧਾਨਮੰਤਰੀ ਫਸਲ ਬੀਮਾ ਯੋਜਨਾ ਰਾਹੀਂ ਹਾਸਲ ਕਰ ਸਕਦਾ ਹੈ ।  ਸੌਕੇ ਦੇ ਦੌਰਾਨ ਜੇਕਰ ਰਾਜ ਸਰਕਾਰ ਸਰਗਰਮ ਹੁੰਦੀ ਤਾਂ ਇਸ ਨਾਲ ਕਿਸਾਨਾਂ ਨੂੰ ਫਾਇਦਾ ਹੁੰਦਾ ਪਰ ਉਸ ਨੇ ਅਜਿਹਾ ਨਹੀਂ ਕੀਤਾ । ’’ 

modimodi

ਮੋਦੀ ਨੇ ਕੱਲ ਤਿੰਨਜਨਸਭਾਵਾਂਨੂੰ ਸੰਬੋਧਿਤ ਕਰਦੇ ਹੋਏ ਅਪਣੀ ਮੁਹਿੰਮ ਦੀ ਤੂਫ਼ਾਨੀ ਸ਼ੁਰੂਆਤ ਕੀਤੀ। ਕਿਸਾਨਾਂ ਤਕ ਪੁੱਜਣ ਵਿਚ ਕਿਸਾਨ ਮੋਰਚੇ ਦੇ ਕਰਮਚਾਰੀਆਂ ਦੀ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਪ੍ਰਧਾਨਮੰਤਰੀ ਨੇ ਉਨ੍ਹਾਂ ਨੂੰ ਐਲਾਨ ਕੀਤਾ ਕਿ ਉਹ ਕਿਸਾਨਾਂ ਨੂੰ ਇਕ ਅਜਿਹੀ ਸਰਕਾਰ ਦੀ ਜ਼ਰੂਰਤ ਦੇ ਬਾਰੇ ਵਿਚ ਜਾਣੂ ਕਰਵਾਇਆ ਜਾਵੇ ਜੋ ਉਨ੍ਹਾਂ ਦੇ ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਹੋਵੇ।  

modimodi

ਉਨ੍ਹਾਂ ਕਿਹਾ,‘‘ ਸਾਨੂੰ ਕਿਸਾਨਾਂ ਨੂੰ ਜਾਗਰੂਕ ਕਰਨਾ ਹੋਵੇਗਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਣਾ ਹੋਵੇਗਾ ਕਿ ਇਹ ਅਜਿਹਾ ਸਮਾਂ ਹੈ ਜਦੋਂ ਅਜਿਹੀ ਸਰਕਾਰ ਹੋਣੀ ਚਾਹੀਦੀ ਹੈ ਜੋ ਕਿਸਾਨਾਂ ਦੇ ਪ੍ਰਤੀ ਸੰਵੇਦਨਸ਼ੀਲ ਹੋਵੇ ਅਤੇ ਜੋ ਉਨ੍ਹਾਂ ਦੀ ਸਮਸਿਆਵਾਂ ਨੂੰ ਸਮਝੇ ਅਤੇ ਕਿਸਾਨਾਂ ਦਾ ਕਲਿਆਣ ਉਸ ਦੀ ਪ੍ਰਮੁੱਖ ਜ਼ਿੰਮੇਦਾਰੀ ਹੋਵੇ।’’  ਸਾਲ 2018 - 19  ਦੇ ਬਜਟ ਨੂੰ ਕਿਸਾਨਾਂ ਦਾ ਬਜਟ ਅਤੇ ਪੇਂਡੂ ਭਾਰਤ ਦਾ ਬਜਟ ਦੱਸੇ ਜਾਣ ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ, ‘‘ ਖੇਤੀਬਾੜੀ ਅਤੇ ਕਿਸਾਨਾਂ ਦਾ ਕਲਿਆਣ ਹਮੇਸ਼ਾ ਸਾਡੀ ਵਿਰਾਸਤ ਰਹੀ ਹੈ। ਇਹ ਸਾਡਾ ਸੁਭਾਅ ਰਿਹਾ ਹੈ, ਇਹ ਸਾਡੇ ਸੋਚਣ ਦਾ ਤਰੀਕਾ ਰਿਹਾ ਹੈ ।  ’’

Location: India, Delhi

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement