ਆਪ ਦੇ ਵਿਧਾਇਕਾਂ ਨੂੰ ਭਾਜਪਾ ਨੇ ਕੀਤੀ ਖਰੀਦਣ ਦੀ ਕੋਸ਼ਿਸ਼: ਸਿਸੋਦੀਆ
Published : May 2, 2019, 6:42 pm IST
Updated : May 2, 2019, 6:42 pm IST
SHARE ARTICLE
Manish Sisodia
Manish Sisodia

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ...

ਨਵੀਂ ਦਿੱਲੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੇ ਅੱਜ ਕਿਹਾ ਕਿ ਭਾਜਪਾ ਆਪਣੀਆਂ ਪੁਰਾਣੀਆਂ ਹਰਕਤਾਂ ’ਤੇ ਉੱਤਰ ਆਈ ਹੈ। ਉਨ੍ਹਾਂ ਕਿਹਾ ਕਿ ਨਿਗਮ ਚੋਣਾਂ ਤੋਂ ਪਹਿਲਾਂ ਇਕ ਵਿਧਾਇਕ ਨੂੰ ਖਰੀਦਣ ਦੀ ਕੀਤੀ ਗਈ ਕੋਸ਼ਿਸ਼ ਵਾਂਗ ਹੀ ਹੁਣ ਫਿਰ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਦੇ 7 ਵਿਧਾਇਕਾਂ ਨੂੰ 10-10 ਕਰੋੜ ਰੁਪਏ ਦੇ ਕੇ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਹੈ।

Manish SisodiaManish Sisodia

ਦਿੱਲੀ ਦੇ ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਜਮਹੂਰੀਅਤ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸ੍ਰੀ ਮੋਦੀ ਨੇ ਪਹਿਲਾਂ ਕਿਹਾ ਸੀ ਕਿ ਪੱਛਮੀ ਬੰਗਾਲ ਦੇ 40 ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਇਹ ਸ਼ਰੇਆਮ ਕਹਿੰਦੇ ਫਿਰਨ ਕਿ ਉਹ ਵਿਧਾਇਕਾਂ ਨੂੰ ਖਰੀਦਣ ਲਈ ਚਾਰਾ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਜਮਹੂਰੀਅਤ ਕਾਰਨ ਹੀ ਪ੍ਰਧਾਨ ਮੰਤਰੀ ਹਨ ਤੇ ਉਹ ਪੱਛਮੀ ਬੰਗਾਲ ਵਿੱਚ ਤੇ ਇੱਥੇ ਦਿੱਲੀ ਵਿੱਚ ਕਥਿਤ ਵਿਧਾਇਕ ਖਰੀਦਣਾ ਚਾਹੁੰਦੇ ਹਨ।

AAP leader Manish Sisodia along with MP Sanjay Singh addresses the media at the party office in New DelhiAAP leader Manish Sisodia 

ਉਨ੍ਹਾਂ ਕਿਹਾ ਕਿ ਫ਼ਰਜ਼ੀ ਮੁੱਦੇ ਉਠਾ ਕੇ ਚੋਣਾਂ ਲੜਨ ਦੀ ਥਾਂ ਆਮ ਜਨਤਾ ਲਈ ਕੀਤੇ ਕੰਮਾਂ ਤੇ ਆਪਣੇ ਦਮ ’ਤੇ ਚੋਣਾਂ ਲੜਨ ਦਾ ਸਵਾਗਤ ਹੋਵੇਗਾ, ਪਰ ਜੇਕਰ ਉਹ ਵਿਧਾਇਕ ਖਰੀਦਣ ਦੀ ਕੋਸ਼ਿਸ਼ ਕਰਨਗੇ ਤਾਂ ਨਾ ਉਨ੍ਹਾਂ ਨੂੰ ਵਿਧਾਇਕ ਮਿਲਣਗੇ ਤੇ ਨਾ ਵੋਟਾਂ ਮਿਲਣਗੀਆਂ। ਸ੍ਰੀ ਸਿਸੋਦੀਆ ਨੇ ਕਿਹਾ ਕਿ ਭਾਜਪਾ ਨੇ ਨਿਗਮ ਚੋਣਾਂ ਤੋਂ ਪਹਿਲਾਂ ਵੀ ‘ਆਪ’ ਦੇ ਬਵਾਨਾ ਤੋਂ ਵਿਧਾਇਕ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਸੀ, ਪਰ ਮੂੰਹ ਦੀ ਖਾਣੀ ਪਈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਅਹਿਸਾਸ ਹੋ ਗਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਉਸਦੀ ਹਾਲਤ ਪਤਲੀ ਹੈ ਤੇ ਇਹੀ ਵਜ੍ਹਾ ਹੈ ਕਿ ਪਾਰਟੀ ਪੁਰਾਣੀਆਂ ਹਰਕਤਾਂ ’ਤੇ ਉਤਰ ਆਈ ਹੈ।

AAPAAP

ਦਿੱਲੀ ਦੇ ਕਿਰਤ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਭਾਜਪਾ ਦੇ 7 ਸੰਸਦ ਮੈਂਬਰਾਂ ਨੇ ਦਿੱਲੀ ਲਈ ਕੋਈ ਕੰਮ ਨਹੀਂ ਕੀਤਾ ਤੇ ਇਸ ਲਈ ਖਰੀਦਦਾਰ ਲਿਆ ਕੇ ਵਿਧਾਇਕ ਖਰੀਦਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ 2013 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੇ 28 ਵਿਧਾਇਕ ਜਿੱਤੇ ਸਨ। ਉਸ ਮੌਕੇ ਵੀ ਭਾਜਪਾ ਨੇ ਉਨ੍ਹਾਂ ਨੂੰ ਖਰੀਦਣ ਦੀਆਂ ਕੋਸ਼ਿਸ਼ਾਂ ਨੂੰ ‘ਸਟਿੰਗ’ ਰਾਹੀਂ ਉਜਾਗਰ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement