
ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਦਿਨੋਂ-ਦਿਨ ਇਜਾਫਾ ਹੋ ਰਿਹਾ ਹੈ। ਭਾਵੇਂ ਕਿ ਕਰੋਨਾ ਨੂੰ ਰੋਕਣ ਦੇ ਲਈ ਦੇਸ਼ ਵਿਚ ਲੌਕਡਾਊਨ ਲਗਾਇਆ ਗਿਆ ਹੈ
ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਵਿਚ ਦਿਨੋਂ-ਦਿਨ ਇਜਾਫਾ ਹੋ ਰਿਹਾ ਹੈ। ਭਾਵੇਂ ਕਿ ਕਰੋਨਾ ਨੂੰ ਰੋਕਣ ਦੇ ਲਈ ਦੇਸ਼ ਵਿਚ ਲੌਕਡਾਊਨ ਲਗਾਇਆ ਗਿਆ ਹੈ ਪਰ ਫਿਰ ਵੀ ਆਏ ਦਿਨ ਨਵੇਂ ਕੇਸ ਸਾਹਮਣੇ ਆ ਰਹੇ ਹਨ। ਜਿਸ ਤੋਂ ਬਾਅਦ ਹੁਣ ਭਾਰਤ ਵਿਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 37,776 ਤੱਕ ਪਹੁੰਚ ਗਈ ਹੈ। ਜਿਨ੍ਹਾਂ ਵਿਚੋਂ 26,535 ਮਾਮਲੇ ਐਕਟਿਵ ਹਨ ਅਤੇ 1223 ਲੋਕਾਂ ਦੀ ਇਸ ਮਹਾਂਮਾਰੀ ਦੇ ਕਾਰਨ ਮੌਤ ਹੋ ਚੁੱਕੀ ਹੈ।
Coronavirus
ਇਸ ਤੋਂ ਇਲਾਵਾ 10,000 ਹਜ਼ਾਰ ਤੋਂ ਜ਼ਿਆਦਾ ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਹੋਣ ਤੋਂ ਬਾਅਦ ਆਪਣੇ ਘਰ ਪਹੁੰਚ ਗਏ ਹਨ। ਦੱਸ ਦੱਈਏ ਕਿ ਦੇਸ਼ ਵਿਚ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ ਜਿੱਥੇ ਕਰੋਨਾ ਪੌਜਟਿਵਾਂ ਦੀ ਗਿਣਤੀ 11,506 ਤੱਕ ਅੱਪੜ ਚੁੱਕੀ ਹੈ। ਇਸ ਦੇ ਨਾਲ ਹੀ ਅੱਜ ਮੁੰਬਈ ਦੇ ਮੀਰਾ ਰੋੜ ਸਥਿਤ ਇਕ ਹਾਸਪਤਾਲ ਵਿਚੋ 56 ਮਰੀਜ਼ ਠੀਕ ਹੋ ਕੇ ਘਰ ਪਰਤ ਗਏ ਹਨ।
coronavirus
ਜ਼ਿਕਰਯੋਗ ਹੈ ਕਿ ਭਾਰਤ ਵਿਚ ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਦੇਖ ਕੇਂਦਰ ਸਰਕਾਰ ਨੇ ਲੌਕਡਾਊਨ ਵਿਚ ਦੋ ਹਫ਼ਤੇ ਦਾ ਹੋਰ ਵਾਧਾ ਕੀਤਾ ਹੈ ਪਰ ਇਸ ਬਾਰ ਇਸ ਲੌਕਡਾਊਨ ਵਿਚ ਥੜੀ ਰਾਹਤ ਦੇਣ ਦੀ ਗੱਲ ਵੀ ਕੀਤੀ ਗਈ ਹੈ। ਜਿਸ ਤੇ ਚਲਦਿਆਂ ਦੇਸ਼ ਨੂੰ ਤਿੰਨ ਜ਼ੋਨਾਂ ਰੈੱਡ, ਗ੍ਰੀਨ ਅਤੇ ਸੰਤਰੀ ਵਿਚ ਵੰਡਿਆ ਗਿਆ ਹੈ।
Coronavirus lockdown
ਇਨ੍ਹਾਂ ਵਿਚੋਂ ਗ੍ਰੀਨ ਅਤੇ ਸੰਗਤਰੀ ਜ਼ੋਨ ਵਿਚ ਕੁਝ ਸ਼ਰਤਾਂ ਦੇ ਅਧਾਰ ਤੇ ਰਾਹਤ ਦੇਣ ਨੂੰ ਕਿਹਾ ਗਿਆ ਹੈ। ਇਸ ਲਈ ਰੈੱਡ ਜ਼ੋਨ ਵਿਚ ਦੇਸ਼ ਦੇ 130 ਜ਼ਿਲ੍ਹਿਆਂ ਨੂੰ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੰਤਰੀ ਵਿਚ 284 ਅਤੇ ਗ੍ਰੀਨ ਵਿਚ 319 ਜ਼ਿਲ੍ਹਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ।
Coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।