
ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਉੱਤਰ ਭਾਰਤ ਦੇ ਸਾਰੇ ਇਲਾਕਿਆਂ ਵਿੱਚ 3 ਮਈ ਦੀ ਸ਼ਾਮ ਤੋਂ ਅਗਲੇ ਤਿੰਨ ਦਿਨਾਂ ਤੱਕ ਭਾਰੀ ........
ਨਵੀਂ ਦਿੱਲੀ : ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਪੱਛਮੀ ਉੱਤਰ ਭਾਰਤ ਦੇ ਸਾਰੇ ਇਲਾਕਿਆਂ ਵਿੱਚ 3 ਮਈ ਦੀ ਸ਼ਾਮ ਤੋਂ ਅਗਲੇ ਤਿੰਨ ਦਿਨਾਂ ਤੱਕ ਭਾਰੀ ਬਾਰਸ਼,ਗੜ੍ਹੇ ਪੈਣ ਦੇ ਨਾਲ ਤੇਜ਼ ਹਵਾਵਾਂ (30-40 kmph) ਦੇ ਚੱਲਣ ਦੀ ਸੰਭਾਵਨਾ ਹੈ।
photo
ਆਈਐਮਡੀ ਨੇ 3 ਤੋਂ 6 ਮਈ ਦਰਮਿਆਨ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ। ਖੇਤਰੀ ਮੌਸਮ ਭਵਿੱਖਬਾਣੀ ਕੇਂਦਰ ਦੇ ਅਨੁਸਾਰ, ਦਿੱਲੀ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ, ਜਿੱਥੇ ਤੂਫਾਨ, ਅਤੇ ਧੂੜ ਭਰੀਆਂ ਹਵਾਵਾਂ ਚਲਣ ਦੀ ਚੇਤਾਵਨੀ ਦਿੱਤੀ ਹੈ।
photo
ਖੇਤਰੀ ਮੌਸਮ ਪੂਰਵ ਅਨੁਮਾਨ ਕੇਂਦਰ ਦਿੱਲੀ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਕਿਹਾ ਪੱਛਮੀ ਤੂਫਾਨ ਤੇਜ਼ ਹੋਵੇਗਾ ਕਿਉਂਕਿ ਇਹ ਘੱਟ ਦਬਾਅ ਵਾਲਾ ਖੇਤਰ ਬਣੇਗਾ ਅਤੇ ਅਰਬ ਸਾਗਰ ਤੋਂ ਨਮੀ ਪੈਦਾ ਹੋਵੇਗੀ। ਇਸ ਦੇ ਕਾਰਨ 3 ਮਈ ਦੀ ਰਾਤ ਨੂੰ ਪੱਛਮੀ ਰਾਜਸਥਾਨ ਵਿੱਚ ਚੱਕਰਵਾਤੀ ਮੌਸਮ ਦੇ ਵਿਕਸਿਤ ਹੋਣ ਦੀ ਸੰਭਾਵਨਾ ਹੈ।
photo
ਇਸ ਦੇ ਕਾਰਨ ਅਗਲੇ ਤਿੰਨ ਚਾਰ ਦਿਨਾਂ ਲਈ ਉੱਤਰ ਪੱਛਮੀ ਖੇਤਰ ਵਿੱਚ ਬਾਰਸ਼, ਤੇਜ਼ ਹਵਾਵਾਂ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਸਕਦੀਆਂ ਹਨ ਨਾਲ ਹੀ ਪੱਛਮੀ ਹਿਮਾਲਿਆ ਦੇ ਉਪਰਲੇ ਖੇਤਰਾਂ ਵਿੱਚ ਬਰਫਬਾਰੀ ਹੋ ਸਕਦੀ ਹੈ।
photo
ਅੰਡੇਮਾਨ ਤੇ ਉੱਪਰ ਬਣ ਸਕਦਾ ਤੂਫਾਨ
ਇਸ ਦੌਰਾਨ ਇਸ ਸੀਜ਼ਨ ਦਾ ਪਹਿਲਾ ਚੱਕਰਵਾਤੀ ਤੂਫਾਨ ਅਨਫਾਨ ਦੱਖਣੀ ਅੰਡੇਮਾਨ ਸਮੁੰਦਰ ਦੇ ਪਾਰ ਬਣ ਰਿਹਾ ਹੈ। ਸ਼ੁੱਕਰਵਾਰ ਨੂੰ ਦੱਖਣੀ ਅੰਡੇਮਾਨ ਸਾਗਰ ਅਤੇ ਇਸ ਦੇ ਨਾਲ ਲਗਦੀ ਦੱਖਣ-ਪੂਰਬੀ ਬੰਗਾਲ ਦੀ ਖਾੜੀ ਦੇ ਉੱਪਰ ਇੱਕ ਘੱਟ ਦਬਾਅ ਵਾਲਾ ਖੇਤਰ ਬਣਿਆ।
photo
ਆਈਐਮਡੀ ਨੇ ਆਪਣੇ ਸ਼ੁੱਕਰਵਾਰ ਦੇ ਬੁਲੇਟਿਨ ਵਿੱਚ ਕਿਹਾ ਕਿ ਇਸਦੀ ਗਤੀ ਹੌਲੀ ਅਤੇ ਦੇਰੀ ਹੋਣ ਦੀ ਉਮੀਦ ਹੈ।ਬੁਲੇਟਿਨ ਦੇ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਇਹ ਉਸੇ ਖੇਤਰ ਵਿੱਚ ਰਹਿਣ ਦੀ ਸੰਭਾਵਨਾ ਹੈ।ਇਸ ਤੋਂ ਬਾਅਦ ਦੇ 48 ਘੰਟਿਆਂ ਦੌਰਾਨ ਇਹ ਤੂਫਾਨ ਅੰਡੇਮਾਨ ਸਾਗਰ ਅਤੇ ਇਸ ਦੇ ਨਾਲ ਲਗਦੀ ਦੱਖਣ-ਪੂਰਬੀ ਬੰਗਾਲ ਦੀ ਖਾੜੀ ਤੇ ਹੋਵੇਗਾ ਅਤੇ ਉਸ ਤੋਂ ਬਾਅਦ ਤੇਜ਼ ਹੋ ਸਕਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।