ਲੋਕਾਂ ਦਾ ਕਾਂਗਰਸ ਪਾਰਟੀ 'ਚੋਂ ਵਿਸ਼ਵਾਸ ਮੁਕਿਆ, ਦੇਸ਼ ਭਰ ਵਿਚੋਂ ਕਾਂਗਰਸ ਹੋਈ ਖ਼ਤਮ: ਭਗਵੰਤ ਮਾਨ
Published : May 2, 2021, 6:30 pm IST
Updated : May 2, 2021, 6:30 pm IST
SHARE ARTICLE
BHGWANT MANN
BHGWANT MANN

ਪੰਜਾਬ ਦੇ ਲੋਕ 'ਆਪ' ਨੂੰ ਮੰਨ ਰਹੇ ਨੇ ਭਰੋਸੇਯੋਗ ਪਾਰਟੀ, ਕਾਂਗਰਸ ਦਾ ਪੰਜਾਬ 'ਚ ਵੀ ਹੋਵੇਗਾ ਸਫ਼ਾਇਆ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਂਬਰ ਭਗਵੰਤ ਮਾਨ ਨੇ ਵੱਖ- ਵੱਖ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਆਏ ਨਤੀਜਿਆਂ ਸੰਬੰਧੀ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਭਰ 'ਚੋ ਖ਼ਤਮ ਹੋ ਗਈ ਹੈ, ਕਿਉਂਕਿ ਹੁਣ ਦੇਸ਼ ਦੇ ਲੋਕਾਂ ਦਾ ਕਾਂਗਰਸ ਪਾਰਟੀ ਵਿੱਚ ਵਿਸ਼ਵਾਸ਼ ਹੀ ਨਹੀਂ ਰਿਹਾ। ਇਸ ਦੇ ਨਾਲ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਦੀ ਫੁੱਟ ਪਾਊ ਰਾਜਨੀਤੀ ਨੂੰ ਹਰਾ ਕੇ ਕਰਾਰਾ ਜਵਾਬ ਦਿੱਤਾ ਹੈ।

Bhagwant MannBhagwant Mann

ਐਤਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੱਛਮੀ ਬੰਗਾਲ, ਕੇਰਲਾ, ਅਸਾਮ, ਪੁੱਡੂਚੇਰੀ ਅਤੇ ਤਾਮਿਲਨਾਡੂ ਰਾਜਾਂ ਦੀਆਂ ਵਿਧਾਨ ਸਭਾ ਚੋਣਾ ਦੇ ਆਏ ਨਤੀਜਿਆਂ ਤੋਂ ਪਤਾ ਲਗਦਾ ਕਿ ਦੇਸ਼ ਦੇ ਲੋਕ ਕਿਸੇ ਨਵੀਂ ਭਰੋਸੇਯੋਗ ਪਾਰਟੀ ਦੀ ਭਾਲ ਕਰ ਰਹੇ ਹਨ, ਕਿਉਂ ਕਿ ਇਨਾਂ ਰਾਜਾਂ ਦੇ ਲੋਕਾਂ ਨੇ ਜਿੱਥੇ ਕਾਂਗਰਸ ਪਾਰਟੀ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਹੈ, ਉਥੇ ਹੀ ਭਾਰਤੀ ਜਨਤਾ ਪਾਰਟੀ ਦੀ ਲੋਕਾਂ ਵਿੱਚ ਧਰਮ, ਜਾਤ ਅਤੇ ਭਾਸ਼ਾ ਦੇ ਨਾਂ 'ਤੇ ਫੁੱਟ ਪਾਉਣ ਵਾਲੀ ਰਾਜਨੀਤੀ ਨੂੰ ਕਰਾਰੀ ਹਾਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਨਾਂ ਰਾਜਾਂ ਵਿੱਚ ਬੁਰੀ ਤਰ੍ਹਾਂ ਹਾਰ ਚੁੱਕੀ ਹੈ ਅਤੇ 2022 'ਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਵਿੱਚ ਵੀ ਕਾਂਗਰਸ ਪਾਰਟੀ ਦਾ ਮੁਕੰਮਲ ਸਫਾਇਆ ਹੋ ਜਾਵੇਗਾ, ਕਿਉਂਕਿ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ।

Bhagwant Mann, Captain Amarinder Singh Bhagwant Mann, Captain Amarinder Singh

ਭਾਰਤੀ ਜਨਤਾ ਪਾਰਟੀ 'ਤੇ ਸਖ਼ਤ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਇਨਾਂ ਰਾਜਾਂ ਦੇ ਲੋਕਾਂ ਨੇ ਭਾਜਪਾ ਦੀ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਦਿੱਤਾ ਹੈ। ਲੋਕਾਂ ਨੇ ਨਫ਼ਰਤ ਦੀ ਰਾਜਨੀਤੀ ਕਰਨ ਵਾਲੀ ਭਾਜਪਾ ਨੂੰ ਹਰਾ ਕੇ ਚੰਗਾ ਸਬਕ ਸਿਖਾਇਆ ਹੈ। ਮਾਨ ਨੇ ਕਿਹਾ ਪੱਛਮੀ ਬੰਗਾਲ, ਕੇਰਲਾ ਸਮੇਤ ਹੋਰਨਾਂ ਰਾਜਾਂ ਦੇ ਨਤੀਜਿਆ ਪਤਾ ਲੱਗਦਾ ਦੇਸ਼ ਦੇ ਲੋਕਾਂ ਨੇ ਭਾਜਪਾ ਅਤੇ ਕਾਂਗਰਸ ਸਮੇਤ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਨੂੰ ਨਿਕਾਰ ਦਿੱਤਾ ਹੈ ਅਤੇ ਇਨਾਂ ਪਾਰਟੀਆਂ ਦੀ ਥਾਂ ਨਵੇ ਭਰੋਸੇਯੋਗ ਬਦਲ ਦੀ ਉਮੀਦ ਕਰ ਰਹੇ ਹਨ। ਪੰਜਾਬ ਦੇ ਲੋਕ ਵੀ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਦੀਆਂ ਲੋਕ ਮਾਰੂ ਅਤੇ ਕਿਸਾਨ ਤੇ ਮਜਦੂਰ ਵਿਰੋਧੀ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ। ਰਾਜ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾ ਵਿੱਚ ਇਨਾਂ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ।

ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀ ਨੂੰ ਰਾਜ ਦੇ ਵਿਕਾਸ ਲਈ ਕਈ ਵਾਰ ਸੱਤਾ ਸੌਂਪੀ ਹੈ,ਪਰ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਸੱਤਾ ਵਿੱਚ ਆ ਪੰਜਾਬ ਦੇ ਲੋਕਾਂ ਨੂੰ ਧੋਖ਼ਾ ਹੀ ਦਿੱਤਾ ਹੈ। ਪੰਜਾਬ ਦੇ ਲੋਕ ਇਨਾਂ ਪਾਰਟੀਆਂ 'ਤੇ ਹੁਣ ਵਿਸ਼ਵਾਸ਼ ਨਹੀਂ ਕਰਦੇ, ਸਗੋਂ ਉਹ ਆਮ ਆਦਮੀ ਪਾਰਟੀ ਨੂੰ ਨਵੀਂ ਆਸ ਵਜੋਂ ਦੇਖ ਰਹੇ ਹਨ ਤਾਂ ਜੋ ਰਾਜ ਦੀ ਰਾਜਨੀਤੀ ਵਿੱਚ ਤਬਦੀਲੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੀ ਵਾਂਗਡੋਰ ਸੰਭਾਲ ਕੇ ਦੇਖ ਲਿਆ। ਜਿਸ ਨਾਲ ਲੋਕਾਂ ਦੇ ਪੱਲੇ ਨਿਰਾਸ਼ਾ ਹੀ ਪਈ ਹੈ। ਉਨ੍ਹਾਂ ਕਿਹਾ ਜਿਵੇਂ ਪੱਛਮੀ ਬੰਗਾਲ ਅਤੇ ਹੋਰ ਰਾਜਾਂ ਦੇ ਲੋਕਾਂ ਨੇ ਭਾਜਪਾ, ਕਾਂਗਰਸ ਅਤੇ ਹੋਰ ਰਵਾਇਤੀ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਹੈ, ਉਸੇ ਤਰ੍ਹਾਂ ਪੰਜਾਬ ਦੇ ਲੋਕ ਵੀ ਕਾਂਗਰਸ ਨੂੰ ਵੀ ਸੱਤਾ ਤੋਂ ਬਾਹਰ ਕਰਨਗੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਰਾਜ 'ਚ ਸੱਤਾ ਤਬਦੀਲੀ ਦਾ ਆਗਾਜ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement