
ਦੇਸ਼ ਵਿੱਚ ਕੋਰੋਨਾ ਸੰਕਟ ਦੇ ਵਿਚਕਾਰ ਚੋਣ ਕਮਿਸ਼ਨ ਨੇ ਅੱਜ ਆਉਣ ਵਾਲੇ ਪੰਜ ਰਾਜਾਂ ਦੇ ਵਿਧਾਨ ਸਭਾ ਨਤੀਜਿਆਂ ਬਾਰੇ ਆਦੇਸ਼ ਦਿੱਤਾ ਹੈ।
ਨਵੀਂ ਦਿੱਲੀ: ਅੱਜ ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਆਸਾਮ, ਪੱਛਮੀ ਬੰਗਾਲ, ਤਾਮਿਲਨਾਡੂ, ਪੁਡੂਚੇਰੀ ਤੇ ਕੇਰਲਾ ਦੇ ਅੱਜ ਨਤੀਜੇ ਐਲਾਨੇ ਜਾਣਗੇ। ਚੋਣ ਰੁਝਾਨਾਂ ਵਿਚਕਾਰ ਵਰਕਰਾਂ 'ਚ ਜਸ਼ਨ ਦਾ ਮਾਹੌਲ ਹੈ। ਪੱਛਮੀ ਬੰਗਾਲ 'ਚ ਤ੍ਰਿਣਮੂਲ ਕਾਂਗਰਸ ਦੀ ਲੀਡ ਜਾਰੀ ਹੈ। ਟੀਐਮਸੀ ਦੇ ਵਰਕਰ ਜਿੱਤ ਦੀ ਖੁਸ਼ੀ ਵਿੱਚ ਸੜਕਾਂ 'ਤੇ ਉੱਤਰ ਕੇ ਜਸ਼ਨ ਮਨਾ ਰਹੇ ਹਨ। ਇਸ ਵਿਚਾਲੇ ਚੋਣ ਕਮਿਸ਼ਨ ਨੇ ਪਾਰਟੀਆਂ ਦੇ ਜਸ਼ਨ ਤੇ ਇਕੱਠ 'ਤੇ ਸਖਤ ਇਤਰਾਜ਼ ਜਤਾਇਆ ਹੈ।
tweet
ਭਾਰਤੀ ਚੋਣ ਕਮਿਸ਼ਨ ਨੇ ਕਿਹਾ ਕਿ ਸਬੰਧਤ ਰਾਜ ਦੇ ਮੁੱਖ ਸਕੱਤਰਾਂ ਨੂੰ ਅਜਿਹੇ ਇਕੱਠਾਂ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਸੰਕਟ ਦੇ ਵਿਚਕਾਰ ਚੋਣ ਕਮਿਸ਼ਨ ਨੇ ਅੱਜ ਆਉਣ ਵਾਲੇ ਪੰਜ ਰਾਜਾਂ ਦੇ ਵਿਧਾਨ ਸਭਾ ਨਤੀਜਿਆਂ ਬਾਰੇ ਆਦੇਸ਼ ਦਿੱਤਾ ਹੈ।