
ਕਿਡਨੀ ਸਟੋਨ ਤੋਂ ਪੀੜਤ ਹਨ ਮਿਥੁਨ ਚੱਕਰਵਰਤੀ
ਨਵੀਂ ਦਿੱਲੀ : ਬਾਲੀਵੁੱਡ ਦੇ ਡਿਸਕੋ ਡਾਂਸਰ ਮਿਥੁਨ ਚੱਕਰਵਰਤੀ ਦੀ ਸਿਹਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅਭਿਨੇਤਾ ਨੂੰ ਹਾਲ ਹੀ 'ਚ ਬੈਂਗਲੁਰੂ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਇਹ ਖਬਰ ਸਾਹਮਣੇ ਆਉਂਦੇ ਹੀ ਮਿਥੁਨ ਦੇ ਪ੍ਰਸ਼ੰਸਕ ਪਰੇਸ਼ਾਨ ਹੋ ਗਏ ਹਨ।
Mithun Chakraborty
ਹਸਪਤਾਲ ਦੇ ਬੈੱਡ 'ਤੇ ਪਏ ਅਦਾਕਾਰ ਦੀ ਤਸਵੀਰ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵਾਇਰਲ ਤਸਵੀਰ ਨੂੰ ਦੇਖ ਕੇ ਅਦਾਕਾਰ ਦੀ ਸਿਹਤ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਉਡਣ ਲੱਗੀਆਂ ਹਨ।
Mithun Chakraborty
ਮੀਡੀਆ ਨਾਲ ਗੱਲਬਾਤ ਦੌਰਾਨ ਅਦਾਕਾਰ ਦੇ ਬੇਟੇ ਮਿਮੋਹ ਚੱਕਰਵਰਤੀ ਨੇ ਵਾਇਰਲ ਹੋ ਰਹੀ ਤਸਵੀਰ ਦੀ ਸੱਚਾਈ ਦੱਸੀ ਹੈ। ਮਿਮੋਹ ਨੇ ਦੱਸਿਆ ਕਿ ਮਿਥੁਨ ਕਿਡਨੀ ਸਟੋਨ ਤੋਂ ਪੀੜਤ ਹਨ। ਜਿਸ ਕਾਰਨ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਵਾਇਰਲ ਤਸਵੀਰ ਹਸਪਤਾਲ ਦੀ ਹੀ ਹੈ, ਜਿਸ 'ਚ ਉਹ ਬੇਹੋਸ਼ੀ ਦੀ ਹਾਲਤ 'ਚ ਬੈੱਡ 'ਤੇ ਲੇਟੇ ਹੋਏ ਹਨ। ਹਾਲਾਂਕਿ ਹੁਣ ਉਨ੍ਹਾਂ ਦੀ ਸਿਹਤ ਠੀਕ ਹੈ ਅਤੇ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਘਰ 'ਚ ਆਰਾਮ ਕਰ ਰਹੇ ਹਨ।
ਮਿਥੁਨ ਚੱਕਰਵਰਤੀ ਦੀ ਸਿਹਤ ਸਬੰਧੀ ਅਪਡੇਟ ਸਾਹਮਣੇ ਆਉਣ ਤੋਂ ਬਾਅਦ ਹੁਣ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ ਨੇ ਸੁੱਖ ਦਾ ਸਾਹ ਲਿਆ। ਹਰ ਕੋਈ ਅਦਾਕਾਰ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਿਹਾ ਹੈ।