ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ 2 ਮਹੀਨੇ ਦਾ ਸਮਾਂ
Published : May 2, 2022, 3:11 pm IST
Updated : May 2, 2022, 7:20 pm IST
SHARE ARTICLE
Balwant Singh Rajoana Case
Balwant Singh Rajoana Case

ਕਿਹਾ - ਜਲਦ ਵਿਚਾਰ ਕਰੇ ਕੇਂਦਰ ਸਰਕਾਰ 

26 ਸਾਲ ਤੋਂ ਜੇਲ੍ਹ ਵਿਚ ਬੰਦ ਹਨ ਬਲਵੰਤ ਸਿੰਘ ਰਾਜੋਆਣਾ 
ਨਵੀਂ ਦਿੱਲੀ :
ਬਲਵੰਤ ਸਿੰਘ ਰਾਜੋਆਣਾ ਦੀ ਰਿਹੈ ਮਾਮਲੇ ਵਿਚ ਹੁਣ ਸੁਪ੍ਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 2 ਮਹੀਨੇ ਦਾ ਸਮਾਂ ਦਿਤਾ ਹੈ ਅਤੇ ਕਿਹਾ ਹੈ ਕਿ ਇਸ ਸਮੇਂ ਦੇ ਅੰਦਰ ਅੰਦਰ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਫ਼ੈਸਲਾ ਲਿਆ ਜਾਵੇ।

Balwant Singh Rajoana Balwant Singh Rajoana

ਦੱਸ ਦੇਈਏ ਕਿ ਇਹ ਉਸ ਪਟੀਸ਼ਨ 'ਤੇ ਫ਼ੈਸਲਾ ਲੈਣ ਬਾਰੇ ਕਿਹਾ ਗਿਆ ਹੈ ਜਿਸ ਵਿਚ ਬਲਵੰਤ ਸਿੰਘ ਰਾਜੋਆਣਾ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 'ਚ ਹੋਏ ਕਤਲ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਨੂੰ ਜੁਲਾਈ 2007 ਵਿਚ ਮੌਤ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਹ ਲਗਭਗ 26 ਸਾਲ ਤੋਂ ਜੇਲ੍ਹ 'ਚ ਕੈਦ ਹਨ ਅਤੇ ਇਸ ਦੇ ਆਧਾਰ 'ਤੇ ਹੀ ਆਪਣੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਅਪੀਲ ਕੀਤੀ ਹੈ।

Supreme CourtSupreme Court

ਜੱਜ ਉਦੇ ਉਮੇਸ਼ ਲਲਿਤ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਮਾਮਲੇ 'ਚ ਸੁਪਰੀਮ ਕੋਰਟ 'ਚ ਹੋਰ ਸਹਿ-ਦੋਸ਼ੀਆਂ ਦੀਆਂ ਅਪੀਲਾਂ ਦਾ ਲੰਬਿਤ ਹੋਣਾ ਰਾਜੋਆਣਾ ਦੀ ਪਟੀਸ਼ਨ 'ਤੇ ਫ਼ੈਸਲਾ ਲੈਣ 'ਚ ਰੁਕਾਵਟ ਨਹੀਂ ਪਾਏਗਾ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਨੂੰ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਇਕ ਧਮਾਕੇ 'ਚ ਸ਼ਾਮਲ ਹੋਣ ਦਾ ਦੋਸ਼ੀ ਠਹਿਰਾਇਆ ਗਿਆ ਸੀ। ਇਸ ਧਮਾਕੇ 'ਚ ਬੇਅੰਤ ਸਿੰਘ ਅਤੇ 16 ਹੋਰ ਲੋਕਾਂ ਦੀ ਮੌਤ ਹੋ ਗਈ ਸੀ।  

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement