
ਕਿਹਾ : ਇਹ ਖ਼ਬਰਾਂ ਝੂਠੀਆਂ ਅਤੇ ਬੇਬੁਨਿਆਦ
ਨਵੀਂ ਦਿੱਲੀ: ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਨਫ਼ੋਰਸਮੈਂਟ ਡਾਇਰੈਕਟੋਰੇਟ ਵਲੋਂ ਦਰਜ ਕੀਤੀ ਗਈ ਸ਼ਿਕਾਇਤ ਵਿਚ ਮੈਨੂੰ ਦੋਸ਼ੀ ਜਾਂ ਸ਼ੱਕੀ ਵਜੋਂ ਨਾਮਜ਼ਦ ਕਰਨ ਵਾਲੀਆਂ ਖ਼ਬਰਾਂ/ਰਿਪੋਰਟਾਂ ਗ਼ਲਤ ਹਨ ਅਤੇ ਮੇਰੇ ਅਕਸ ਅਤੇ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਾਉਣ ਲਈ ਭੈੜੇ ਪ੍ਰਚਾਰ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਹ ਖ਼ਬਰਾਂ ਝੂਠੀਆਂ ਅਤੇ ਬੇਬੁਨਿਆਦ ਹਨ।
ਇਹ ਵੀ ਪੜ੍ਹੋ: ਸ਼ਰਦ ਪਵਾਰ ਨੇ NCP ਮੁਖੀ ਦੇ ਅਹੁਦੇ ਤੋਂ ਦਿਤਾ ਅਸਤੀਫ਼ਾ, ਪੜ੍ਹੋ ਕੀ ਕਿਹਾ
ਰਾਘਵ ਚੱਢਾ ਨੇ ਕਿਹਾ ਕਿ ਈ.ਡੀ. ਵਲੋਂ ਦਾਇਰ ਕੀਤੀਆਂ ਗਈਆਂ ਸ਼ਿਕਾਇਤਾਂ ਵਿਚ ਮੇਰਾ ਨਾਂਅ ਮੁਲਜ਼ਮ ਜਾਂ ਸ਼ੱਕੀ ਵਜੋਂ ਨਹੀਂ ਲਿਆ ਗਿਆ ਹੈ। ਇਥੋਂ ਤਕ ਕੇ ਗ਼ਵਾਹ ਵਜੋਂ ਵੀ ਉਨ੍ਹਾਂ ਦਾ ਨਾਂਅ ਸ਼ਾਮਲ ਨਹੀਂ ਹੈ। ਉਕਤ ਸ਼ਿਕਾਇਤਾਂ ਵਿਚ ਮੇਰੇ ਵਿਰੁਧ ਕੋਈ ਵੀ ਇਲਜ਼ਾਮ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਇਕ ਮੀਟਿੰਗ ਦਾ ਹਵਾਲਾ ਦਿਤਾ ਗਿਆ ਹੈ, ਜਿਸ ਵਿਚ ਕਈ ਲੋਕ ਸ਼ਾਮਲ ਹਨ, ਜਿਨ੍ਹਾਂ ਵਿਚ ਮੇਰੇ ਨਾਂਅ ਦਾ ਜ਼ਿਕਰ ਵੀ ਕੀਤਾ ਗਿਆ ਹੈ।
News reports stating that I have been named as an accused by ED are false and malicious. I request the media to refrain from malicious reportage and issue a clarification failing which I’ll be forced to take legal action.
— Raghav Chadha (@raghav_chadha) May 2, 2023
My statement. pic.twitter.com/CA4UYRrclp
ਇਹ ਵੀ ਪੜ੍ਹੋ: ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੇ ‘ਗੌਡਫ਼ਾਦਰ' ਜੈਫ਼ਰੀ ਹਿੰਟਨ ਨੇ ਗੂਗਲ ਤੋਂ ਦਿਤਾ ਅਸਤੀਫ਼ਾ
ਉਨ੍ਹਾਂ ਅੱਗੇ ਕਿਹਾ ਕਿ ਮੈਂ ਮੀਡੀਆ ਅਤੇ ਪ੍ਰਕਾਸ਼ਨ ਘਰਾਣਿਆਂ ਨੂੰ ਬੇਨਤੀ ਕਰਦਾ ਹਾਂ ਕਿ ਕੋਈ ਵੀ ਗ਼ਲਤ ਰਿਪੋਰਟਿੰਗ ਨਾ ਕਰਨ ਅਤੇ ਇਸ ਮੁੱਦੇ ਨੂੰ ਸਪੱਸ਼ਟ ਕਰਨ, ਨਹੀਂ ਤਾਂ ਮੈਂ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋ ਜਾਵਾਂਗਾ। ਰਾਘਵ ਚੱਢਾ ਨੇ ਮੀਡੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵਿਅਕਤੀ ਦੇ ਅਕਸ ਨੂੰ ਇਸ ਤਰ੍ਹਾਂ ਨੁਕਸਾਨ ਨਹੀਂ ਪਹੁੰਚਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੀਡੀਆ ਅਦਾਰਿਆਂ ਨੂੰ ਖ਼ਬਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਬਿਆਨ ਲੈਣਾ ਚਾਹੀਦਾ ਸੀ।
ਇਹ ਵੀ ਪੜ੍ਹੋ: ਮਹਾਤਮਾ ਗਾਂਧੀ ਦੇ ਪੋਤੇ ਅਰੁਣ ਗਾਂਧੀ ਦਾ ਹੋਇਆ ਦਿਹਾਂਤ, 89 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
ਭਾਜਪਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਰਾਘਵ ਚੱਢਾ ਨੇ ਕਿਹਾ ਕਿ ਆਬਕਾਰੀ ਮਾਮਲੇ ਵਿਚ ਪਿਛਲੇ ਇਕ ਸਾਲ ਤੋਂ ਜਾਰੀ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ। ਇਸ ਦਾ ਉਦੇਸ਼ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਖ਼ਤਮ ਕਰਨਾ ਹੈ। ਮੇਰੇ ਅਕਸ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਵੀ ਇਸ ਲਈ ਕੀਤੀ ਜਾ ਰਹੀ ਹੈ, ਕਿਉਂਕਿ ਮੈਂ ਅਰਵਿੰਦ ਕੇਜਰੀਵਾਲ ਦਾ ਸੱਚਾ ਸਿਪਾਹੀ ਹਾਂ।