
ਸੀ.ਬੀ.ਆਈ. ਨੇ ਦਿਤੀ ਜਾਣਕਾਰੀ
ਨਵੀਂ ਦਿੱਲੀ: ਸੀ.ਬੀ.ਆਈ. ਨੇ ਜਲ ਸ਼ਕਤੀ ਮੰਤਰਾਲੇ ਦੇ ਅਧੀਨ ਵੈਪਕੋਸ ਵਾਟਰ ਐਂਡ ਪਾਵਰ ਕੰਸਲਟੈਂਸੀ ਦੇ ਸਾਬਕਾ ਸੀ.ਐਮ.ਡੀ. ਰਾਜੇਂਦਰ ਕੁਮਾਰ ਗੁਪਤਾ ਵਿਰੁਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਦਿੱਲੀ, ਚੰਡੀਗੜ੍ਹ, ਪੰਚਕੂਲਾ, ਗੁਰੂਗ੍ਰਾਮ, ਸੋਨੀਪਤ ਅਤੇ ਗਾਜ਼ੀਆਬਾਦ ਸਮੇਤ ਲਗਭਗ 19 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਸੀ.ਬੀ.ਆਈ. ਨੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁਧ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਜਲੰਧਰ ਦੇ ਉਦਯੋਗਪਤੀਆਂ ਨਾਲ ਕੀਤੀ ਮੁਲਾਕਾਤ
ਛਾਪੇਮਾਰੀ ਦੌਰਾਨ ਅਧਿਕਾਰੀਆਂ ਨੇ 20 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਹੈ। ਇਸ ਦੀ ਜਾਣਕਾਰੀ ਸੀ.ਬੀ.ਆਈ. ਨੇ ਦਿਤੀ ਹੈ। ਜਾਂਚ ਏਜੰਸੀ ਨੇ ਕਿਹਾ ਕਿ ਸੀਬੀਆਈ ਨੇ ਜਲ ਸ਼ਕਤੀ ਮੰਤਰਾਲੇ ਦੇ ਅਧੀਨ ਵੈਪਕੋਸ ਵਾਟਰ ਐਂਡ ਪਾਵਰ ਕੰਸਲਟੈਂਸੀ ਦੇ ਸਾਬਕਾ ਸੀਐਮਡੀ ਰਾਜੇਂਦਰ ਕੁਮਾਰ ਗੁਪਤਾ ਦੇ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਇਹ ਨਕਦੀ ਬਰਾਮਦ ਹੋਈ ਹੈ।