Lok Sabha Elections 2024: ਭਾਜਪਾ ਨੇ ਬ੍ਰਿਜ ਭੂਸ਼ਣ ਸਿੰਘ ਦੇ ਬੇਟੇ ਕਰਨ ਭੂਸ਼ਣ ਨੂੰ ਦਿਤੀ ਟਿਕਟ
Published : May 2, 2024, 4:57 pm IST
Updated : May 2, 2024, 4:57 pm IST
SHARE ARTICLE
BJP drops Brij Bhushan Singh from Kaiserganj, gives ticket to his son
BJP drops Brij Bhushan Singh from Kaiserganj, gives ticket to his son

UP ਦੇ ਕੈਸਰਗੰਜ ਤੋਂ ਉਮੀਦਵਾਰ ਐਲਾਨਿਆ

Lok Sabha Elections 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਵੀਰਵਾਰ ਨੂੰ ਉਮੀਦਵਾਰਾਂ ਦੀ 17ਵੀਂ ਸੂਚੀ ਜਾਰੀ ਕਰ ਦਿਤੀ ਹੈ। ਇਸ ਸੂਚੀ 'ਚ ਰਾਏਬਰੇਲੀ ਅਤੇ ਕੈਸਰਗੰਜ ਸੀਟ ਦੇ ਉਮੀਦਵਾਰਾਂ ਦੇ ਨਾਂਅ ਸਾਹਮਣੇ ਆਏ ਹਨ। ਪਾਰਟੀ ਨੇ ਕੈਸਰਗੰਜ ਸੀਟ ਤੋਂ ਬ੍ਰਿਜ ਭੂਸ਼ਣ ਦੇ ਬੇਟੇ ਕਰਨ ਭੂਸ਼ਣ ਨੂੰ ਟਿਕਟ ਦਿਤੀ ਹੈ। ਮੰਨਿਆ ਜਾ ਰਿਹਾ ਹੈ ਕਿ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ 'ਚ ਘਿਰੇ ਹੋਣ ਕਾਰਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਟਿਕਟ ਕੱਟੀ ਗਈ ਹੈ।

ਪਾਰਟੀ ਨੇ ਰਾਏਬਰੇਲੀ ਤੋਂ ਉਮੀਦਵਾਰ ਦੇ ਨਾਂ ਦਾ ਵੀ ਖੁਲਾਸਾ ਕੀਤਾ ਹੈ। ਪਾਰਟੀ ਨੇ ਇਥੇ ਦਿਨੇਸ਼ ਪ੍ਰਤਾਪ ਸਿੰਘ ਨੂੰ ਮੈਦਾਨ ਵਿਚ ਉਤਾਰਿਆ ਹੈ।

ਭਾਜਪਾ ਨੇ ਅਪਣੇ ਮੌਜੂਦਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਟਿਕਟ ਕੱਟ ਕੇ ਉਨ੍ਹਾਂ ਦੇ ਪੁੱਤਰ ਕਰਨ ਭੂਸ਼ਣ ਸਿੰਘ ਨੂੰ ਕੈਸਰਗੰਜ ਸੀਟ ਤੋਂ ਉਮੀਦਵਾਰ ਬਣਾਇਆ ਹੈ। ਦਰਅਸਲ, ਕਰਨ ਭੂਸ਼ਣ ਸਿੰਘ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਛੋਟੇ ਬੇਟੇ ਹਨ। 13 ਦਸੰਬਰ 1990 ਨੂੰ ਜਨਮੇ ਕਰਨ ਭੂਸ਼ਣ ਇਕ ਧੀ ਅਤੇ ਇਕ ਪੁੱਤਰ ਦੇ ਪਿਤਾ ਹਨ। ਉਹ ਡਬਲ ਟਰੈਪ ਸ਼ੂਟਿੰਗ ਵਿਚ ਰਾਸ਼ਟਰੀ ਖਿਡਾਰੀ ਰਹਿ ਚੁੱਕਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਰਨ ਭੂਸ਼ਣ ਨੇ ਡਾਕਟਰ ਰਾਮ ਮਨੋਹਰ ਲੋਹੀਆ ਅਵਧ ਯੂਨੀਵਰਸਿਟੀ ਤੋਂ ਬੀਬੀਏ ਅਤੇ ਐਲਐਲਬੀ ਦੀਆਂ ਡਿਗਰੀਆਂ ਹਾਸਲ ਕੀਤੀਆਂ ਹਨ। ਉਸ ਨੇ ਆਸਟ੍ਰੇਲੀਆ ਤੋਂ ਬਿਜ਼ਨਸ ਮੈਨੇਜਮੈਂਟ ਵਿਚ ਡਿਪਲੋਮਾ ਵੀ ਕੀਤਾ ਹੈ। ਮੌਜੂਦਾ ਸਮੇਂ ਵਿਚ ਉਹ ਉੱਤਰ ਪ੍ਰਦੇਸ਼ ਕੁਸ਼ਤੀ ਸੰਘ ਦੇ ਪ੍ਰਧਾਨ ਹਨ। ਉਹ ਸਹਿਕਾਰੀ ਗ੍ਰਾਮ ਵਿਕਾਸ ਬੈਂਕ (ਨਵਾਬਗੰਜ, ਗੋਂਡਾ) ਦੇ ਪ੍ਰਧਾਨ ਵੀ ਹਨ। ਇਹ ਉਨ੍ਹਾਂ ਦੀ ਪਹਿਲੀ ਚੋਣ ਹੈ।

 (For more Punjabi news apart from BJP drops Brij Bhushan Singh from Kaiserganj, gives ticket to his son, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement