
Delhi News: ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸਵਾਤੀ ਮਾਲੀਵਾਲ 'ਤੇ ਨਿਯਮਾਂ ਨੂੰ ਤੋੜ ਕੇ ਨਿਯੁਕਤੀ ਕਰਨ ਦਾ ਦੋਸ਼
Delhi Lieutenant Governor VK Saxena removed 223 employees of the DWC: ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਕਰਮਚਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮਾਂ 'ਤੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿਤਾ ਗਿਆ ਹੈ। ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਉਲਟ ਜਾ ਕੇ ਉਨ੍ਹਾਂ ਦੀ ਬਿਨਾਂ ਇਜਾਜ਼ਤ ਦੇ ਨਿਯੁਕਤੀ ਕੀਤੀ ਸੀ।
ਇਹ ਵੀ ਪੜ੍ਹੋ: Punjab GST Collection: ਪੰਜਾਬ ਵਿਚ ਜੀਐਸਟੀ ਵਿਚ 21% ਦਾ ਰਿਕਾਰਡ ਵਾਧਾ, 2796 ਕਰੋੜ ਰੁਪਏ ਹੋਇਆ ਇਕੱਠਾ
ਲੈਫਟੀਨੈਂਟ ਗਵਰਨਰ ਦੇ ਹੁਕਮਾਂ ਵਿਚ ਡੀਸੀਡਬਲਿਊ ਐਕਟ ਦਾ ਹਵਾਲਾ ਦਿਤਾ ਗਿਆ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਕਮਿਸ਼ਨ ਵਿਚ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ। DCW ਕੋਲ ਕਰਮਚਾਰੀਆਂ ਨੂੰ ਠੇਕੇ 'ਤੇ ਰੱਖਣ ਦਾ ਅਧਿਕਾਰ ਨਹੀਂ ਹੈ।
ਇਹ ਵੀ ਪੜ੍ਹੋ: Patiala Accident : ਚੜ੍ਹਦੀ ਸਵੇਰ ਵੱਡਾ ਹਾਦਸਾ, PRTC ਬੱਸ ਤੇ ਟਰਾਲੇ ਦੀ ਆਪਸ ਵਿਚ ਹੋਈ ਸਿੱਧੀ ਟੱਕਰ, ਉੱਡੇ ਪਰਖੱਚੇ
ਦਿੱਲੀ ਮਹਿਲਾ ਕਮਿਸ਼ਨ ਵਿਭਾਗ ਦੇ ਵਧੀਕ ਡਾਇਰੈਕਟਰ ਵਲੋਂ ਜਾਰੀ ਇਸ ਹੁਕਮ ਵਿਚ ਇਹ ਵੀ ਕਿਹਾ ਗਿਆ ਹੈ ਕਿ ਨਵੀਆਂ ਨਿਯੁਕਤੀਆਂ ਤੋਂ ਪਹਿਲਾਂ ਜ਼ਰੂਰੀ ਅਸਾਮੀਆਂ ਦਾ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਵਾਧੂ ਵਿੱਤੀ ਬੋਝ ਲਈ ਇਜਾਜ਼ਤ ਲਈ ਗਈ ਸੀ। ਦੱਸ ਦੇਈਏ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਹੈ। ਉਨ੍ਹਾਂ ਨੇ ਇਸ ਸਾਲ 5 ਜਨਵਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Delhi Lieutenant Governor VK Saxena removed 223 employees of the DWC, stay tuned to Rozana Spokesman)