Rahul Gandhi News: ਰਾਹੁਲ ਗਾਂਧੀ ਵਲੋਂ ਕਥਿਤ ਇਤਰਾਜ਼ਯੋਗ ਟਿੱਪਣੀ ਮਾਮਲੇ ਦੀ ਸੁਣਵਾਈ 14 ਮਈ ਤਕ ਟਲੀ
Published : May 2, 2024, 12:47 pm IST
Updated : May 2, 2024, 12:47 pm IST
SHARE ARTICLE
Hearing in 2018 defamation case against Rahul Gandhi postponed to May 14
Hearing in 2018 defamation case against Rahul Gandhi postponed to May 14

ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਹੋਣੀ ਸੀ ਪਰ ਕੋਈ ਜੱਜ ਨਿਯੁਕਤ ਨਾ ਹੋਣ ਕਾਰਨ ਇਸ 'ਤੇ ਸੁਣਵਾਈ ਨਹੀਂ ਹੋ ਸਕੀ।

Rahul Gandhi News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁਧ 2018 'ਚ ਕਥਿਤ ਤੌਰ 'ਤੇ ਅਪਮਾਨਜਨਕ ਟਿੱਪਣੀ ਕਰਨ ਦੇ ਇਲਜ਼ਾਮ 'ਚ ਕਾਂਗਰਸ ਆਗੂ ਰਾਹੁਲ ਗਾਂਧੀ ਵਿਰੁਧ ਦਾਇਰ ਮਾਣਹਾਨੀ ਦੇ ਮਾਮਲੇ 'ਚ ਹੁਣ ਸੁਣਵਾਈ 14 ਮਈ ਨੂੰ ਹੋਵੇਗੀ।

ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਹੋਣੀ ਸੀ ਪਰ ਕੋਈ ਜੱਜ ਨਿਯੁਕਤ ਨਾ ਹੋਣ ਕਾਰਨ ਇਸ 'ਤੇ ਸੁਣਵਾਈ ਨਹੀਂ ਹੋ ਸਕੀ। ਐਮਪੀ-ਐਮਐਲਏ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 14 ਮਈ ਦੀ ਤਰੀਕ ਤੈਅ ਕੀਤੀ ਹੈ। ਰਾਹੁਲ ਗਾਂਧੀ ਵਿਰੁਧ ਮਾਣਹਾਨੀ ਦਾ ਕੇਸ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਵਿਜੇ ਮਿਸ਼ਰਾ ਨੇ ਛੇ ਸਾਲ ਪਹਿਲਾਂ ਦਾਇਰ ਕੀਤਾ ਸੀ।

ਪਿਛਲੇ ਸਾਲ ਦਸੰਬਰ 'ਚ ਅਦਾਲਤ ਨੇ ਰਾਹੁਲ ਗਾਂਧੀ ਵਿਰੁਧ ਵਾਰੰਟ ਜਾਰੀ ਕੀਤਾ ਸੀ। ਇਸ ਤੋਂ ਬਾਅਦ ਗਾਂਧੀ 20 ਫਰਵਰੀ ਨੂੰ ਅਮੇਠੀ ਵਿਚ ਅਪਣੀ ਭਾਰਤ ਜੋੜੋ ਨਿਆਂ ਯਾਤਰਾ ਰੋਕ ਕੇ ਅਦਾਲਤ ਵਿਚ ਪੇਸ਼ ਹੋਏ ਸੀ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। 4 ਅਗਸਤ, 2018 ਨੂੰ ਰਾਹੁਲ ਗਾਂਧੀ ਵਿਰੁਧ 2018 ਦੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਮਈ ਵਿਚ ਬੈਂਗਲੁਰੂ ਵਿਚ ਇਕ ਪ੍ਰੈਸ ਕਾਨਫਰੰਸ ਵਿਚ ਸ਼ਾਹ ਵਿਰੁਧ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਸ਼ਿਕਾਇਤ ਦਰਜ ਕੀਤੀ ਗਈ ਸੀ।

ਸ਼ਿਕਾਇਤਕਰਤਾ ਨੇ ਰਾਹੁਲ ਗਾਂਧੀ ਦੀ ਟਿੱਪਣੀ ਦਾ ਹਵਾਲਾ ਦਿਤਾ ਕਿ ਭਾਜਪਾ ਇਮਾਨਦਾਰ ਅਤੇ ਸਾਫ-ਸੁਥਰੀ ਰਾਜਨੀਤੀ ਵਿਚ ਵਿਸ਼ਵਾਸ ਕਰਨ ਦਾ ਦਾਅਵਾ ਕਰਦੀ ਹੈ ਪਰ ਇਕ ਪਾਰਟੀ ਪ੍ਰਧਾਨ ਕਤਲ ਦੇ ਮਾਮਲੇ ਵਿਚ ‘ਮੁਲਜ਼ਮ’ ਹੈ। ਜਦੋਂ ਗਾਂਧੀ ਨੇ ਇਹ ਟਿੱਪਣੀ ਕੀਤੀ ਸੀ ਤਾਂ ਸ਼ਾਹ ਭਾਜਪਾ ਦੇ ਪ੍ਰਧਾਨ ਸਨ। ਰਾਹੁਲ ਗਾਂਧੀ ਦੀ ਇਹ ਟਿੱਪਣੀ ਮੁੰਬਈ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਲੋਂ ਸ਼ਾਹ ਨੂੰ 2005 ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿਚ ਬਰੀ ਕੀਤੇ ਜਾਣ ਦੇ ਲਗਭਗ ਚਾਰ ਸਾਲ ਬਾਅਦ ਆਈ ਸੀ।

 (For more Punjabi news apart from Hearing in 2018 defamation case against Rahul Gandhi postponed to May 14, stay tuned to Rozana Spokesman)

Tags: rahul gandhi

Location: India, Uttar Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement