Pjwal Revanna : ਅਸ਼ਲੀਲ ਵੀਡੀਓ ਮਾਮਲੇ 'ਚ ਪ੍ਰਜਵਲ ਰੇਵੰਨਾ ਦੀਆਂ ਵਧੀਆਂ ਮੁਸ਼ਕਿਲਾਂ , ਕਰਨਾਟਕ ਸਰਕਾਰ ਨੇ ਜਾਰੀ ਕੀਤਾ ਲੁੱਕਆਊਟ ਨੋਟਿਸ
Published : May 2, 2024, 3:19 pm IST
Updated : May 2, 2024, 3:19 pm IST
SHARE ARTICLE
 Prajwal Revanna
Prajwal Revanna

ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਪੋਤੇ ਪ੍ਰਜਵਲ 'ਤੇ ਮਹਿਲਾਵਾਂ ਨਾਲ ਜਿਨਸੀ ਸ਼ੋਸ਼ਣ ਦੇ ਲੱਗੇ ਆਰੋਪ

Pjwal Revanna : ਅਸ਼ਲੀਲ ਵੀਡੀਓ ਮਾਮਲੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦੇ ਪੋਤੇ ਅਤੇ ਕਰਨਾਟਕ ਦੇ ਹਾਸਨ ਤੋਂ ਜੇਡੀਐਸ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਕਰਨਾਟਕ ਦੇ ਗ੍ਰਹਿ ਮੰਤਰੀ ਡਾਕਟਰ ਜੀ ਪਰਮੇਸ਼ਵਰ ਨੇ ਕਿਹਾ ਕਿ ਸਰਕਾਰ ਨੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਪ੍ਰਜਵਲ ਰੇਵੰਨਾ ਨੂੰ ਗ੍ਰਿਫਤਾਰ ਕਰਨ ਲਈ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ।

ਲੁੱਕਆਊਟ ਨੋਟਿਸ ਜਾਰੀ  

ਪ੍ਰਜਵਲ ਰੇਵੰਨਾ ਦੇ ਵਿਦੇਸ਼ ਵਿੱਚ ਹੋਣ ਦੇ ਕਾਰਨ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਸਾਹਮਣੇ ਪੇਸ਼ ਹੋਣ ਲਈ ਸੱਤ ਦਿਨ ਹੋਰ ਮੰਗੇ ਜਾਣ 'ਤੇ ਗ੍ਰਹਿ ਮੰਤਰੀ ਡਾਕਟਰ ਜੀ ਪਰਮੇਸ਼ਵਰ ਨੇ ਕਿਹਾ ਕਿ 24 ਘੰਟੇ ਤੋਂ ਵੱਧ ਸਮਾਂ ਦੇਣ ਦਾ ਕੋਈ ਪ੍ਰਬੰਧ ਨਹੀਂ ਹੈ। 

ਪ੍ਰਜਵਲ ਰੇਵੰਨਾ ਦੇ ਕਈ ਵੀਡੀਓ ਆਏ ਸਾਹਮਣੇ 

ਪ੍ਰਜਵਲ ਰੇਵੰਨਾ ਸਾਬਕਾ ਮੰਤਰੀ ਐਚਡੀ ਰੇਵੰਨਾ ਦਾ ਪੁੱਤਰ ਹੈ। ਹਾਲ ਹੀ ਦੇ ਦਿਨਾਂ 'ਚ ਹਸਨ 'ਚ 33 ਸਾਲਾ ਸੰਸਦ ਮੈਂਬਰ ਨਾਲ ਜੁੜੇ ਕੁਝ ਵੀਡੀਓ ਕਲਿੱਪ ਸਾਹਮਣੇ ਆਏ ਸਨ। ਇਨ੍ਹਾਂ ਵੀਡੀਓਜ਼ ਵਿੱਚ ਔਰਤਾਂ ਦੇ ਜਿਨਸੀ ਸ਼ੋਸ਼ਣ ਦਾ ਖੁਲਾਸਾ ਹੋਇਆ ਸੀ। ਪ੍ਰਜਵਲ ਰੇਵੰਨਾ  ਹਸਨ ਲੋਕ ਸਭਾ ਹਲਕੇ ਤੋਂ ਐਨਡੀਏ ਦੇ ਉਮੀਦਵਾਰ ਸਨ, ਜਿੱਥੇ 26 ਅਪ੍ਰੈਲ ਨੂੰ ਚੋਣਾਂ ਹੋਈਆਂ ਸਨ। 

ਜਦੋਂ ਜਾਂਚ ਹੋਈ ਤਾਂ ਪ੍ਰਜਵਲ ਦੀ ਨੌਕਰਾਣੀ ਨੇ ਵੀ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕੀਤੀ। ਉਸਨੇ ਇਹ ਵੀ ਕਿਹਾ ਕਿ ਪ੍ਰਜਵਲ ਦੀ ਨਜ਼ਰ ਉਸਦੀ ਬੇਟੀ 'ਤੇ ਵੀ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪ੍ਰਜਵਲ ਫਰਾਰ ਹੋ ਗਿਆ ਹੈ ਅਤੇ ਪੁਲਿਸ ਵੱਲੋਂ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।  

ਪ੍ਰਜਵਲ ਅਤੇ ਉਸਦੇ ਪਿਤਾ 'ਤੇ ਜਿਨਸੀ ਸ਼ੋਸ਼ਣ ਦਾ ਆਰੋਪ 

ਗ੍ਰਹਿ ਮੰਤਰੀ ਡਾਕਟਰ ਜੀ ਪਰਮੇਸ਼ਵਰ ਨੇ ਕਿਹਾ ਕਿ ਇਕ ਔਰਤ ਨੇ ਪ੍ਰਜਵਲ ਅਤੇ ਉਸ ਦੇ ਪਿਤਾ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਂਦੇ ਹੋਏ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇੱਕ ਹੋਰ ਪੀੜਤ ਨੇ ਅੱਗੇ ਆ ਕੇ ਪ੍ਰਜਵਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਪੀੜਤਾ ਦੇ ਬਿਆਨ ਦਰਜ ਕਰ ਲਏ ਗਏ ਹਨ। ਇਸ ਦੌਰਾਨ ਇਕ ਹੋਰ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਦਾ ਵੇਰਵਾ ਮੈਂ ਸਾਂਝਾ ਨਹੀਂ ਕਰ ਸਕਦਾ।

 

Location: India, Karnataka

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement