
Delhi News : ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਚਾਰਜਸ਼ੀਟ 'ਤੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੇਜਿਆ ਨੋਟਿਸ
Delhi News in Punjabi : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਚਾਰਜਸ਼ੀਟ 'ਤੇ ਕਾਂਗਰਸ ਆਗੂਆਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਕਾਂਗਰਸ ਓਵਰਸੀਜ਼ ਮੁਖੀ ਸੈਮ ਪਿਤਰੋਦਾ ਸਮੇਤ ਪੰਜ ਲੋਕਾਂ ਵਿਰੁੱਧ ਈਡੀ ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਂਦੇ ਹੋਏ ਰਾਊਜ਼ ਐਵੇਨਿਊ ਅਦਾਲਤ ਨੇ ਨੋਟਿਸ ਜਾਰੀ ਕੀਤਾ ਹੈ।
Delhi's Rouse Avenue Court issues notice to Congress leaders Sonia Gandhi, Rahul Gandhi, and others on a chargesheet filed against them by the Enforcement Directorate in connection with the National Herald money laundering case.
— ANI (@ANI) May 2, 2025
ਰਾਹੁਲ, ਸੋਨੀਆ ਅਤੇ ਹੋਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਰਾਊਜ਼ ਐਵੇਨਿਊ ਅਦਾਲਤ ਸੰਮਨ ਜਾਰੀ ਕਰਨ ਬਾਰੇ ਫ਼ੈਸਲਾ ਲਵੇਗੀ। ਇਸ ਸਬੰਧੀ ਅਦਾਲਤ ਨੇ ਅਗਲੀ ਸੁਣਵਾਈ 8 ਮਈ ਨੂੰ ਤੈਅ ਕੀਤੀ।
(For more news apart from National Herald case: Sonia and Rahul's great difficulties, Delhi court issues notice News in Punjabi, stay tuned to Rozana Spokesman)