
ਭਾਰਤੀ ਫ਼ੌਜ ਦੇ ਜਵਾਨਾਂ ਨੇ ਪਾਕਿਸਤਾਨ ਦੀ ਇਸ ਨਾਪਾਕ ਹਰਕਤ ਦਾ ਸੰਤੁਲਿਤ ਅਤੇ ਢੁੱਕਵਾਂ ਜਵਾਬ ਦਿੱਤਾ ਹੈ।
Pakistan violated ceasefire for the 8th consecutive day News In Punjabi: ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਕੰਟਰੋਲ ਰੇਖਾ (LoC) 'ਤੇ ਤਣਾਅ ਵਧ ਗਿਆ ਹੈ। ਪਾਕਿਸਤਾਨ ਵਾਰ-ਵਾਰ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ। ਪਾਕਿਸਤਾਨ ਨੇ ਲਗਾਤਾਰ ਅੱਠਵੇਂ ਦਿਨ ਕੰਟਰੋਲ ਰੇਖਾ (LoC) 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। 01 ਅਤੇ 02 ਮਈ ਦੀ ਰਾਤ ਨੂੰ, ਪਾਕਿਸਤਾਨੀ ਫ਼ੌਜ ਨੇ ਜੰਮੂ ਅਤੇ ਕਸ਼ਮੀਰ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਕੁਪਵਾੜਾ, ਬਾਰਾਮੂਲਾ, ਪੁੰਛ, ਨੌਸ਼ਹਿਰਾ ਅਤੇ ਅਖਨੂਰ ਖੇਤਰਾਂ ਦੇ ਸਾਹਮਣੇ ਕੰਟਰੋਲ ਰੇਖਾ ਦੇ ਪਾਰ ਚੌਕੀਆਂ ਤੋਂ ਛੋਟੇ ਹਥਿਆਰਾਂ ਨਾਲ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਭਾਰਤੀ ਫ਼ੌਜ ਦੇ ਜਵਾਨਾਂ ਨੇ ਪਾਕਿਸਤਾਨ ਦੀ ਇਸ ਨਾਪਾਕ ਹਰਕਤ ਦਾ ਸੰਤੁਲਿਤ ਅਤੇ ਢੁੱਕਵਾਂ ਜਵਾਬ ਦਿੱਤਾ ਹੈ।
ਇਸ ਤੋਂ ਪਹਿਲਾਂ, 30 ਅਪ੍ਰੈਲ ਅਤੇ 01 ਮਈ ਦੀ ਵਿਚਕਾਰਲੀ ਰਾਤ ਨੂੰ, ਪਾਕਿਸਤਾਨੀ ਫੌਜ ਦੀਆਂ ਚੌਕੀਆਂ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ, ਉੜੀ ਅਤੇ ਅਖਨੂਰ ਖੇਤਰਾਂ ਵਿੱਚ ਕੰਟਰੋਲ ਰੇਖਾ ਦੇ ਪਾਰ ਛੋਟੇ ਹਥਿਆਰਾਂ ਨਾਲ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ। ਪਾਕਿਸਤਾਨ ਦੀ ਕਾਰਵਾਈ ਤੋਂ ਬਾਅਦ, ਭਾਰਤੀ ਫ਼ੌਜ ਨੇ ਢੁਕਵਾਂ ਜਵਾਬ ਦਿੱਤਾ।
(For more news apart from Pakistan violated ceasefire for the 8th consecutive day News In Punjabi, stay tuned to Rozana Spokesman)