ਸ਼ਿਮਲਾ ਲਾਗੇ ਬੱਸ ਖੱਡ ਵਿਚ ਡਿੱਗੀ, ਅੱਠ ਮੌਤਾਂ
Published : Jun 2, 2018, 1:51 am IST
Updated : Jun 2, 2018, 1:51 am IST
SHARE ARTICLE
Shimla Bus Accident
Shimla Bus Accident

ਸ਼ਿਮਲਾ ਤੋਂ ਟਿੱਕਰ ਜਾ ਰਹੀ ਬੱਸ ਦੇ ਤਿੱਖੇ ਮੋੜ 'ਤੇ ਤਿਲਕ ਕੇ 500 ਫ਼ੁਟ ਡੂੰਘੀ ਖੱਡ ਵਿਚ ਡਿੱਗ ਜਾਣ ਨਾਲ ਤਿੰਨ ਔਰਤਾਂ ਸਮੇਤ ਅੱਠ ਯਾਤਰੀਆਂ ਦੀ ਜਾਨ ਚਲੀ ਗਈ। ...

ਸ਼ਿਮਲਾ, ਸ਼ਿਮਲਾ ਤੋਂ ਟਿੱਕਰ ਜਾ ਰਹੀ ਬੱਸ ਦੇ ਤਿੱਖੇ ਮੋੜ 'ਤੇ ਤਿਲਕ ਕੇ 500 ਫ਼ੁਟ ਡੂੰਘੀ ਖੱਡ ਵਿਚ ਡਿੱਗ ਜਾਣ ਨਾਲ ਤਿੰਨ ਔਰਤਾਂ ਸਮੇਤ ਅੱਠ ਯਾਤਰੀਆਂ ਦੀ ਜਾਨ ਚਲੀ ਗਈ। ਪੁਲਿਸ ਨੇ ਦਸਿਆ ਕਿ ਹਿਮਾਚਲ ਪ੍ਰਦੇਸ਼ ਸੜਕ ਆਵਾਜਾਈ ਨਿਗਮ ਦੀ ਬੱਸ ਇਥੋਂ ਕਰੀਬ 45 ਕਿਲੋਮੀਟਰ ਦੂਰ ਛੈਲਾ ਵਿਚ ਹਾਦਸੇ ਦਾ ਸ਼ਿਕਾਰ ਹੋ ਗਈ।  ਬੱਸ ਵਿਚ 30 ਯਾਤਰੀ ਸਨ। ਪੰਜ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤਿੰਨ ਹੋਰਾਂ ਨੇ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿਚ ਦਮ ਤੋੜ ਦਿਤਾ।

ਇਸ ਹਾਦਸੇ ਵਿਚ ਡਰਾਈਵਰ ਦੀ ਵੀ ਮੌਤ ਹੋ ਗਈ। ਜ਼ਖ਼ਮੀ ਯਾਤਰੀਆਂ ਨੂੰ ਇਥੋਂ ਕਰੀਬ 30 ਕਿਲੋਮੀਟਰ ਦੂਰ ਠਿਯੋਗ ਲਿਆ ਗਿਆ। ਮਰਨ ਵਾਲੇ ਯਾਤਰੀਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਤਿੰਨ ਜ਼ਖ਼ਮੀ ਯਾਤਰੀਆਂ ਦੀ ਹਾਲਤ ਗੰਭੀਰ ਹੈ। ਸਥਾਨਕ ਪ੍ਰਸ਼ਾਸਨ ਨੇ ਲੋਕਾਂ ਦੀ ਮਦਦ ਨਾਲ ਬੱਸ ਦੇ ਮਲਬੇ ਨਾਲ ਇਨ੍ਹਾਂ ਸਾਰਿਆਂ ਨੂੰ ਕਢਿਆ ਸੀ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement