
ਦੇਸ਼ਭਰ ਦੇ ਜ਼ਿਆਦਾਤਰ ਰਾਜਾਂ 'ਚ ਗਰਮੀ ਅਤੇ ਲੂ ਦਾ ਕਹਿਰ ਜਾਰੀ ਹੈ। ਕਈ ਜਗ੍ਹਾਵਾਂ 'ਤੇ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਤੇ ਪਹੁੰਚ ਚੁੱਕਿਆ ਹੈ।
ਨਵੀ ਦਿੱਲੀ : ਦੇਸ਼ਭਰ ਦੇ ਜ਼ਿਆਦਾਤਰ ਰਾਜਾਂ 'ਚ ਗਰਮੀ ਅਤੇ ਲੂ ਦਾ ਕਹਿਰ ਜਾਰੀ ਹੈ। ਕਈ ਜਗ੍ਹਾਵਾਂ 'ਤੇ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਤੇ ਪਹੁੰਚ ਚੁੱਕਿਆ ਹੈ। ਰਾਜਸਥਾਨ ਦੇ ਗੰਗਾਨਗਰ ਵਿੱਚ ਤਾਂ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 50 ਡਿਗਰੀ ਦੇ ਕਰੀਬ ਪਹੁੰਚ ਗਿਆ। ਉੱਥੇ 49.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਦੇਸ਼ 'ਚ ਇਸ ਸਾਲ ਹੀਟਵੇਵ ਦੀ ਵਜ੍ਹਾ ਨਾਲ ਹੁਣ ਤੱਕ ਘੱਟ ਤੋਂ ਘੱਟ 30 ਲੋਕਾਂ ਦੀ ਮੌਤ ਹੋ ਚੁੱਕੀ ਹੈ।
heatwave in most parts of countries
ਇਨ੍ਹਾਂ ਵਿੱਚ ਪੰਜਾਬ ਦੇ ਵੀ ਦੋ ਵਿਅਕਤੀ ਸ਼ਾਮਲ ਹਨ, ਜਦਕਿ ਗਰਮੀ ਕਾਰਨ ਸਭ ਤੋਂ ਵੱਧ ਯਾਨੀ 17 ਮੌਤਾਂ ਤੇਲੰਗਾਨਾ ਸੂਬੇ ਵਿੱਚ ਦਰਜ ਕੀਤੀਆਂ ਗਈਆਂ ਹਨ।ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦੋ-ਤਿੰਨ ਦਿਨਾਂ ਤੱਕ ਹਾਲੇ ਰਾਹਤ ਦੀ ਕੋਈ ਖ਼ਬਰ ਨਹੀਂ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਰਾਜਸਥਾਨ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਾਲਤ ਬੇਹੱਦ ਗੰਭੀਰ ਹਨ, ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਬਿਹਾਰ, ਝਾਰਖੰਡ, ਤੇ ਮਹਾਰਾਸ਼ਟਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੂ ਕਹਿਰ ਢਾਹ ਰਹੀ ਹੈ।
heatwave in most parts of countries
ਕਰਨਾਟਕ ਵਿੱਚ ਚਾਰੇ ਦੀ ਕਮੀ ਤੇ ਗਰਮੀ ਕਾਰਨ ਕਿਸਾਨ ਆਪਣੇ ਪਸ਼ੂ ਵੇਚਣ ਲਈ ਮਜ਼ਬੂਰ ਹਨ। ਪੰਜਾਬ ਵਿੱਚ ਅੰਮ੍ਰਿਤਸਰ ਦਾ ਤਾਪਮਾਨ 45.7 ਅਤੇ ਲੁਧਿਆਣਾ ਦਾ ਤਾਪਮਾਨ 44.1 ਡਿਗਰੀ ਸੈਂਟੀਗ੍ਰੇਡ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਪੰਜ ਦਰਜੇ ਵੱਧ ਹੈ। ਉੱਧਰ, ਪਟਿਆਲਾ ਵਿੱਚ ਵੀ 43.5 ਡਿਗਰੀ ਅਤੇ ਚੰਡੀਗੜ੍ਹ ਵਿੱਚ ਵੀ ਪਾਰਾ 42.4 ਡਿਗਰੀ ਦੇ ਦਰਜੇ 'ਤੇ ਦੇਖਿਆ ਗਿਆ।
heatwave in most parts of countries
ਹਰਿਆਣਾ ਦੇ ਨਾਰਨੌਲ ਵਿੱਚ ਤਾਪਮਾਨ 47.2 ਡਿਗਰੀ ਦਰਜ ਕੀਤਾ ਗਿਆ। ਉੱਧਰ, ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਕਸਬੇ ਗੁਰੂਸਰ ਸੁਧਾਰ ਦੇ ਦੋ ਪਿੰਡਾਂ ਵਿੱਚ ਇੱਕ-ਇੱਕ ਬਜ਼ੁਰਗ ਦੀ ਖੁਸ਼ਕੀ ਤੇ ਗਰਮੀ ਦੀ ਮਾਰ ਨਾ ਸਹਿੰਦਿਆਂ ਜਾਨ ਚਲੀ ਗਈ।