
ਮਹਾਂਮਾਰੀ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁਲ 1300 ਡਾਕਟਰਾਂ ਦੀ ਮੌਤ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਹਾਲਾਂਕਿ ਰੋਜ਼ਾਨਾ ਮਾਮਲਿਆਂ ਵਿਚ ਕਮੀਂ ਆਈ ਹੈ ਪਰ ਖਤਰਾ ਅਜੇ ਟਲਿਆ ਨਹੀਂ ਹੈ। ਇਸ ਦੌਰਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਦਾਅਵਾ ਕੀਤਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਭਾਰਤ ਵਿਚ 594 ਡਾਕਟਰਾਂ ਦੀ ਮੌਤ ਹੋ ਗਈ ਹੈ।
Doctors
ਨਿਊਜ਼ ਏਜੰਸੀ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਹਵਾਲੇ ਨਾਲ ਦੱਸਿਆ ਕਿ ਇਸ ਦੌਰਾਨ ਸਭ ਤੋਂ ਜ਼ਿਆਦਾ ਮੌਤਾਂ ਰਾਜਧਾਨੀ ਦਿੱਲੀ ਵਿਚ ਹੋਈਆਂ ਹਨ। ਦੂਜੇ ਨੰਬਰ ’ਤੇ ਬਿਹਾਰ ਹੈ, ਜਿੱਥੇ ਦੂਜੀ ਲਹਿਰ ਦੌਰਾਨ 96 ਡਾਕਟਰਾਂ ਦੀ ਮੌਤ ਹੋਈ ਹੈ। ਕੋਰੋਨਾ ਮਹਾਂਮਾਰੀ ਦੌਰਾਨ ਉੱਤਰ ਪ੍ਰਦੇਸ਼ ਵਿਚ 67 ਡਾਕਟਰਾਂ ਦੀ ਮੌਤ ਹੋ ਗਈ ਹੈ।
ਆਈਐਮਏ ਨੇ ਕਿਹਾ ਕਿ ਪਿਛਲੇ ਸਾਲ ਮਹਾਂਮਾਰੀ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁਲ 1300 ਡਾਕਟਰਾਂ ਦੀ ਮੌਤ ਹੋਈ ਹੈ। ਦੱਸ ਦਈਏ ਕਿ ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,32,788 ਮਾਮਲੇ ਸਾਹਮਣੇ ਆਏ ਹਨ।
Corona
ਇਸ ਦੌਰਾਨ ਕੋਰੋਨਾ ਦੀ ਚਪੇਟ ਵਿਚ ਆਏ 3207 ਮਰੀਜ਼ਾਂ ਦੀ ਜਾਨ ਗਈ ਹੈ। ਭਾਰਤ ਵਿਚ ਕੋਰੋਨਾ ਮਾਮਲਿਆਂ ਦੀ ਕੁੱਲ ਗਿਣਤੀ ਵਧ ਕੇ 2,83,07,832 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 2,31,456 ਲੋਕ ਮਹਾਂਮਾਰੀਨੂੰ ਹਰਾ ਕੇ ਸਿਹਤਯਾਬ ਹੋ ਚੁੱਕੇ ਹਨ।