
ਮੌਕੇ 'ਤੇ ਪਹੁੰਚ ਫੋਰੈਂਸਿਕ ਟੀਮ ਮਾਮਲੇ ਦੀ ਕਰ ਰਹੀ ਜਾਂਚ
ਜੰਮੂ : ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ 'ਚ ਸੁਰੱਖਿਆ ਬਲ ਦੇ ਤਿੰਨ ਜਵਾਨ ਜ਼ਖਮੀ ਹੋ ਗਏ ਹਨ। ਇਹ ਧਮਾਕਾ ਕਿਰਾਏ ਦੀ ਕਾਰ ਵਿੱਚ ਹੋਇਆ। ਇਸ ਧਮਾਕੇ ਵਿਚ ਤਿੰਨ ਸੈਨਿਕ ਜ਼ਖਮੀ ਹੋ ਗਏ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫੋਰੈਂਸਿਕ ਟੀਮ ਪਹੁੰਚ ਗਈ ਹੈ। ਕਿਹਾ ਜਾ ਰਿਹਾ ਹੈ ਕਿ ਇਹ ਇੱਕ ਬੈਟਰੀ ਧਮਾਕਾ ਸੀ।
Blast
ਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਇਹ ਇੱਕ ਬੈਟਰੀ ਧਮਾਕਾ ਸੀ। ਮਤਲਬ ਗੱਡੀ ਦੀ ਬੈਟਰੀ ਫਟ ਗਈ ਹੈ। ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਜੰਮੂ-ਕਸ਼ਮੀਰ ਵਿੱਚ ਹਿੰਦੂਆਂ ਖਾਸ ਕਰਕੇ ਕਸ਼ਮੀਰੀ ਪੰਡਿਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਸ਼ਮੀਰ ਘਾਟੀ ਵਿੱਚ ਮੰਗਲਵਾਰ ਨੂੰ ਇੱਕ ਹਿੰਦੂ ਅਧਿਆਪਕ ਦਾ ਕਤਲ ਕਰ ਦਿੱਤਾ ਗਿਆ। ਰਜਨੀ ਬਾਲਾ ਨਾਂ ਦੀ ਇਹ ਅਧਿਆਪਕਾ 27 ਸਾਲਾਂ ਬਾਅਦ ਕਸ਼ਮੀਰ ਪਰਤੀ ਹੈ