ਜੰਮੂ-ਕਸ਼ਮੀਰ: ਕੁਲਗਾਮ 'ਚ ਅਤਿਵਾਦੀਆਂ ਵੱਲੋਂ ਗੋਲੀ ਮਾਰ ਕੇ ਬੈਂਕ ਕਰਮਚਾਰੀ ਦੀ ਹੱਤਿਆ
Published : Jun 2, 2022, 2:56 pm IST
Updated : Jun 2, 2022, 6:00 pm IST
SHARE ARTICLE
Bank manager from Rajasthan shot dead in Kulgam
Bank manager from Rajasthan shot dead in Kulgam

ਨੈਸ਼ਨਲ ਕਾਨਫਰੰਸ ਅਤੇ ਭਾਰਤੀ ਜਨਤਾ ਪਾਰਟੀ ਸਮੇਤ ਕਈ ਸਿਆਸੀ ਪਾਰਟੀਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।

 

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਅਤਿਵਾਦੀਆਂ ਨੇ ਇਕ ਬੈਂਕ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। 1 ਮਈ ਤੋਂ ਬਾਅਦ ਇਹ ਤੀਜੀ ਵਾਰ ਹੈ ਜਦੋਂ ਘਾਟੀ ਵਿਚ ਕਿਸੇ ਗੈਰ-ਮੁਸਲਿਮ ਸਰਕਾਰੀ ਕਰਮਚਾਰੀ ਦੀ ਹੱਤਿਆ ਕੀਤੀ ਗਈ ਹੈ। ਇਸ ਦੇ ਨਾਲ ਹੀ ਪਿਛਲੇ ਇਕ ਮਹੀਨੇ ਵਿਚ ਟਾਰਗੇਟ ਕਤਲ ਦਾ ਇਹ ਅੱਠਵਾਂ ਮਾਮਲਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵਿਜੇ ਕੁਮਾਰ ਦੱਖਣੀ ਕਸ਼ਮੀਰ ਜ਼ਿਲ੍ਹੇ 'ਚ ਇਲਾਕਾਈ ਦੇਹਤੀ ਬੈਂਕ ਦੀ ਅਰੇਹ ਮੋਹਨਪੋਰਾ ਸ਼ਾਖਾ ਦਾ ਮੈਨੇਜਰ ਸੀ। ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਨੈਸ਼ਨਲ ਕਾਨਫਰੰਸ ਅਤੇ ਭਾਰਤੀ ਜਨਤਾ ਪਾਰਟੀ ਸਮੇਤ ਕਈ ਸਿਆਸੀ ਪਾਰਟੀਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ।

Bank manager from Rajasthan shot dead in KulgamBank manager from Rajasthan shot dead in Kulgam

ਰਾਜਸਥਾਨ ਦੇ ਹਨੂੰਮਾਨਗੜ੍ਹ ਦੇ ਰਹਿਣ ਵਾਲੇ ਵਿਜੇ ਕੁਮਾਰ ਨੇ ਇਕ ਹਫ਼ਤਾ ਪਹਿਲਾਂ ਕੁਲਗਾਮ ਸ਼ਾਖਾ ਵਿਚ ਕੰਮ ਕਰਨਾ ਸ਼ੁਰੂ ਕੀਤਾ ਸੀ। ਉਹ ਪਹਿਲਾਂ ਕੇਂਦਰ ਸਰਕਾਰ, ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨ ਅਤੇ ਭਾਰਤੀ ਸਟੇਟ ਬੈਂਕ ਦੀ ਸਹਿ-ਮਾਲਕੀਅਤ ਵਾਲੇ ਬੈਂਕ ਦੀ ਕੋਕਰਨਾਗ ਸ਼ਾਖਾ ਵਿਚ ਕੰਮ ਕਰ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੋ ਦਿਨ ਪਹਿਲਾਂ 31 ਮਈ ਨੂੰ ਅਤਿਵਾਦੀਆਂ ਨੇ ਕੁਲਗਾਮ ਜ਼ਿਲ੍ਹੇ ਦੇ ਗੋਪਾਲਪੁਰ ਵਿਚ ਜੰਮੂ ਦੇ ਸਾਂਬਾ ਜ਼ਿਲ੍ਹੇ ਦੀ ਇਕ ਹਿੰਦੂ ਅਧਿਆਪਕਾ ਰਜਨੀ ਬਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਪਹਿਲਾਂ 12 ਮਈ ਨੂੰ ਰਾਹੁਲ ਭੱਟ ਦੀ ਬਡਗਾਮ ਜ਼ਿਲ੍ਹੇ ਦੀ ਚਦੂਰਾ ਤਹਿਸੀਲ ਵਿਚ ਤਹਿਸੀਲਦਾਰ ਦਫ਼ਤਰ ਦੇ ਅੰਦਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Bank manager from Rajasthan shot dead in KulgamBank manager from Rajasthan shot dead in Kulgam

ਕਸ਼ਮੀਰ ਵਿਚ 1 ਮਈ ਤੋਂ ਲੈ ਕੇ ਹੁਣ ਤੱਕ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦੇ ਅੱਠ ਮਾਮਲੇ ਸਾਹਮਣੇ ਆ ਚੁੱਕੇ ਹਨ। ਇਹਨਾਂ ਵਿਚ ਪੰਜ ਨਾਗਰਿਕ ਅਤੇ ਤਿੰਨ ਪੁਲਿਸ ਮੁਲਾਜ਼ਮ ਸ਼ਾਮਲ ਸਨ। ਇਹ ਪੁਲਿਸ ਮੁਲਾਜ਼ਮ ਡਿਊਟੀ ’ਤੇ ਨਹੀਂ ਸਨ। ਹਮਲੇ ਦੀ ਨਿੰਦਾ ਕਰਦੇ ਹੋਏ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਟਵੀਟ ਕੀਤਾ, "ਵਿਜੇ ਕੁਮਾਰ ਦੀ ਹੱਤਿਆ ਤੋਂ ਬਹੁਤ ਦੁਖੀ ਹਾਂ। ਹਮਲੇ ਦੀ ਨਿੰਦਾ ਕਰਦੇ ਹੋਏ ਟਵੀਟ ਕਰਨਾ ਅਤੇ ਮੌਤ 'ਤੇ ਸੋਗ ਪ੍ਰਗਟ ਕਰਨਾ ਰੋਜ਼ਾਨਾ ਦੀ ਗੱਲ ਹੁੰਦੀ ਜਾ ਰਹੀ ਹੈ। ਪਰਿਵਾਰਾਂ ਨੂੰ ਇਸ ਤਰ੍ਹਾਂ ਤਬਾਹ ਹੁੰਦੇ ਦੇਖ ਕੇ ਦਿਲ ਦੁਖਦਾ ਹੈ।"

Umar AbdulaUmar Abdula

‘ਅਪਣੀ ਪਾਰਟੀ’ ਦੇ ਮੁਖੀ ਅਲਤਾਫ਼ ਬੁਖਾਰੀ ਨੇ ਕਿਹਾ ਕਿ ਕਸ਼ਮੀਰ ਵਿਚ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਕੇ ਹੱਤਿਆਵਾਂ ਦੀਆਂ ਘਟਨਾਵਾਂ ਦਰਦਨਾਕ ਹਨ। ਉਹਨਾਂ ਟਵੀਟ ਕੀਤਾ, "ਹਿੰਸਾ ਦੀਆਂ ਇਹਨਾਂ ਘਿਨਾਉਣੀਆਂ ਕਾਰਵਾਈਆਂ ਨੇ ਪਰਿਵਾਰਾਂ ਨੂੰ ਬਰਬਾਦ ਕਰ ਦਿੱਤਾ ਹੈ.. ਇਹ ਭਿਆਨਕ ਹੈ। ਕੀ ਸਿਰਫ਼ ਨਿੰਦਾ ਹੀ ਕਾਫ਼ੀ ਹੋਵੇਗੀ?" ਪੀਪਲਜ਼ ਕਾਨਫਰੰਸ ਦੇ ਪ੍ਰਧਾਨ ਸੱਜਾਦ ਲੋਨ ਨੇ ਇਸ ਕਤਲ ਨੂੰ ਘਿਨਾਉਣੀ ਕਾਰਵਾਈ ਕਰਾਰ ਦਿੰਦਿਆਂ ਕਿਹਾ ਕਿ ਉਹਨਾਂ ਕੋਲ ਇਸ ਦੀ ਨਿੰਦਾ ਕਰਨ ਲਈ ਸ਼ਬਦ ਨਹੀਂ ਹਨ। ਉਹਨਾਂ ਨੇ ਟਵੀਟ ਕੀਤਾ, ''ਇਕ ਵਾਰ ਫਿਰ ਦੁਖਦਾਈ ਖਬਰ। ਕੁਲਗਾਮ ਵਿਚ ਬੈਂਕ ਮੈਨੇਜਰ ਵਜੋਂ ਕੰਮ ਕਰਦੇ ਇਕ ਬੇਕਸੂਰ ਨਾਗਰਿਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੇ ਜਨਰਲ ਸਕੱਤਰ ਗੁਲਾਮ ਨਬੀ ਲੋਨ ਹੰਜੂਰਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪ੍ਰਸ਼ਾਸਨ ਦੇ "ਝੂਠੇ ਦਾਅਵਿਆਂ ਦਾ ਪਰਦਾਫਾਸ਼" ਕਰਦੀਆਂ ਹਨ ਕਿ ਸਭ ਕੁਝ ‘ਆਮ’ ਹੈ। ਉਹਨਾਂ ਨੇ ਟਵੀਟ ਕੀਤਾ, ''ਇਕ ਹੋਰ ਜਾਨ ਚਲੀ ਗਈ, ਬੇਹੱਦ ਦੁਖਦ ਅਤੇ ਨਿੰਦਣਯੋਗ। ਪ੍ਰਸ਼ਾਸਨ ਦੀ ਉੱਚ ਲੀਡਰਸ਼ਿਪ ਵੱਲੋਂ ਇਸ ਜਗ੍ਹਾ ਨੂੰ ਜੰਗ ਦੇ ਮੈਦਾਨ ਵਿਚ ਤਬਦੀਲ ਕਰ ਦਿੱਤਾ ਗਿਆ ਹੈ, ਜਿਸ ਕਾਰਨ ਸਥਿਤੀ ਆਮ ਹੋਣ ਦੇ ਇਸ ਦੇ ਝੂਠੇ ਦਾਅਵਿਆਂ ਦੀ ਪੋਲ ਖੁੱਲ੍ਹ ਰਹੀ ਹੈ। ਸਥਿਤੀ ਆਮ ਨਾਲੋਂ ਬਹੁਤ ਦੂਰ ਹੈ ਅਤੇ ਇਸ ਨਾਲ ਨਜਿੱਠਣ ਲਈ ਫੌਰੀ ਕਦਮ ਚੁੱਕਣ ਦੀ ਲੋੜ ਹੈ। ਮੇਰੀ ਸੰਵੇਦਨਾ।"

Jammu encounter ahead of PM Modi's visitBank manager from Rajasthan shot dead in Kulgam

ਭਾਜਪਾ ਦੀ ਜੰਮੂ-ਕਸ਼ਮੀਰ ਇਕਾਈ ਦੇ ਬੁਲਾਰੇ ਅਲਤਾਫ ਠਾਕੁਰ ਨੇ ਕਿਹਾ ਕਿ ਇਹ ਹੱਤਿਆ ਇਕ ਗੰਭੀਰ ਮੁੱਦਾ ਅਤੇ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ, “ਇਕ ਵਾਰ ਫਿਰ ਸ਼ਰਮਨਾਕ ਹਰਕਤ। ਇਸ ਵਾਰ ਇਲਾਕਾਈ ਦੇਹਤੀ ਬੈਂਕ ਦੇ ਮੈਨੇਜਰ ਵਿਜੇ ਕੁਮਾਰ, ਜਿਸ ਦੇ ਰਾਜਸਥਾਨ ਨਾਲ ਸਬੰਧ ਸਨ, ਨੂੰ ਅਤਿਵਦੀਆਂ ਨੇ ਕੁਲਗਾਮ ਵਿਚ ਮਾਰ ਦਿੱਤਾ ਸੀ। ਹੁਣ ਅਤਿਵਾਦੀ ਸਰਕਾਰੀ ਕਰਮਚਾਰੀਆਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ। ਇਹ ਬਹੁਤ ਗੰਭੀਰ ਅਤੇ ਚਿੰਤਾ ਦਾ ਵਿਸ਼ਾ ਹੈ। ਹੁਣ ਸਮਾਂ ਆ ਗਿਆ ਹੈ ਕਿ ਸੁਰੱਖਿਆ ਏਜੰਸੀਆਂ ਹਿੰਸਾ ਦੇ ਇਸ ਦੁਸ਼ਟ ਚੱਕਰ ਨੂੰ ਤੋੜਨ ਲਈ ਰਣਨੀਤੀ ਬਣਾਉਣ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement