
ਘਟਨਾ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਵਿਚ ਕੀਤੀ ਨਾਕਾਬੰਦੀ
ਜੀਂਦ: ਹਰਿਆਣਾ ਦੇ ਜੀਂਦ 'ਚ ਪੁਰਾਣੇ ਬੱਸ ਸਟੈਂਡ ਨੇੜੇ ਬਦਮਾਸ਼ਾਂ ਨੇ ਇਕ ਨੌਜਵਾਨ ਦੀ ਗੋਲੀਆਂ ਨਾਲ ਭੁੰਨ ਦਿਤਾ। ਨੌਜਵਾਨ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ। ਜਿਥੋਂ ਉਸ ਨੂੰ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ ਗਿਆ ਹੈ। ਨੌਜਵਾਨ ਦੀ ਪਛਾਣ ਇਗਰਾਹ ਪਿੰਡ ਦੇ ਰਹਿਣ ਵਾਲੇ ਅਨੀਸ਼ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਕੈਨੇਡਾ: ਨਿਆਗਰਾ ਫਾਲ 'ਚ ਡਿੱਗਣ ਨਾਲ ਪੰਜਾਬਣ ਦੀ ਹੋਈ ਮੌਤ, ਅਜੇ ਤਕ ਨਹੀਂ ਮਿਲੀ ਲਾਸ਼
ਪੁਲਿਸ ਦੀ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅਨੀਸ਼ ਅਦਾਲਤ ਵਿਚ ਪੇਸ਼ੀ ਭੁਗਤਾਉਣ ਤੋਂ ਬਾਅਦ ਵਾਪਸ ਆ ਰਿਹਾ ਸੀ। ਇਸ ਦੌਰਾਨ ਉਸ ਨੂੰ ਗੋਲੀਆਂ ਨਾਲ ਭੁੰਨ ਦਿਤਾ ਗਿਆ।
ਇਹ ਵੀ ਪੜ੍ਹੋ: ਫਿਰੋਜ਼ਪੁਰ 'ਚ ਫੜੀ ਨਾਜਾਇਜ਼ ਸ਼ਰਾਬ ਦੀ ਭੱਠੀ, 3000 ਲੀਟਰ ਲਾਹਣ ਤੇ 135 ਬੋਤਲਾਂ ਬਰਾਮਦ
ਅਨੀਸ਼ ਨੂੰ ਚਾਰ ਤੋਂ ਪੰਜ ਗੋਲੀਆਂ ਲੱਗੀਆਂ ਹਨ। ਘਟਨਾ ਤੋਂ ਬਾਅਦ ਐੱਸਪੀ ਦੀ ਅਗਵਾਈ 'ਚ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ। ਪੂਰੇ ਇਲਾਕੇ ਵਿਚ ਨਾਕਾਬੰਦੀ ਕਰ ਦਿਤੀ ਗਈ ਹੈ। ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ।