ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ

By : GAGANDEEP

Published : Jun 2, 2023, 4:26 pm IST
Updated : Jun 2, 2023, 4:26 pm IST
SHARE ARTICLE
photo
photo

ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ

 

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ  ਸਥਿਤ  ਆਪਣੇ ਦਫਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ।

ਕੈਬਨਿਟ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਰਮੇਸ਼ ਕੁਮਾਰ ਗੈਂਟਾ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਅਤੇ ਸੁਪਰਡੰਟ  ਅਮਰਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement