ਪਹਿਲਵਾਨਾਂ ਦੇ ਸਮਰਥਨ 'ਚ ਮੁਜ਼ੱਫਰਨਗਰ 'ਚ ਮਹਾਪੰਚਾਇਤ, ਰਾਕੇਸ਼ ਟਿਕੈਤ ਨੇ ਵੱਡੇ ਅੰਦੋਲਨ ਵੱਲ ਕੀਤਾ ਇਸ਼ਾਰਾ
Published : Jun 2, 2023, 10:44 am IST
Updated : Jun 2, 2023, 10:44 am IST
SHARE ARTICLE
photo
photo

ਇਸ ਮਹਾਪੰਚਾਇਤ ਵਿਚ ਦਿੱਲੀ, ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੀਆਂ 50 ਖਾਪ ਪੰਚਾਇਤਾਂ ਨੇ ਭਾਗ ਲਿਆ ਸੀ

 

ਨਵੀਂ ਦਿੱਲੀ : ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਖਾਪ ਪੰਚਾਇਤ ਅਤੇ ਭਾਰਤੀ ਕਿਸਾਨ ਯੂਨੀਅਨ ਸਮੇਤ ਕਈ ਸੰਗਠਨਾਂ ਨੇ ਦੇਸ਼ ਦੇ ਪਹਿਲਵਾਨਾਂ ਦੇ ਸਮਰਥਨ ਵਿਚ ਆਪਣੀ ਆਵਾਜ਼ ਲਾਮਬੰਦ ਕੀਤੀ ਹੈ ਜੋ ਬ੍ਰਿਜ ਭੂਸ਼ਣ ਸਿੰਘ ਵਿਰੁੱਧ ਕਾਰਵਾਈ ਦੀ ਮੰਗ 'ਤੇ ਅੜੇ ਹੋਏ ਹਨ।

ਮੁਜ਼ੱਫਰਨਗਰ ਤੋਂ ਬਾਅਦ ਅੱਜ ਹਰਿਆਣਾ ਦੇ ਕੁਰੂਕਸ਼ੇਤਰ 'ਚ ਵੀ ਪਹਿਲਵਾਨਾਂ ਦੇ ਸਮਰਥਨ 'ਚ ਖਾਪ ਮਹਾਪੰਚਾਇਤ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਸਰਵ ਖਾਪ ਪੰਚਾਇਤ 'ਚ ਕੋਈ ਵੱਡਾ ਐਲਾਨ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਯੂਪੀ ਦੇ ਮੁਜ਼ੱਫਰਨਗਰ ਦੇ ਸੋਰਮ ਵਿਚ ਸਰਵ ਖਾਪ ਮਹਾਪੰਚਾਇਤ ਬੁਲਾਈ ਗਈ ਸੀ। ਇਸ ਮਹਾਪੰਚਾਇਤ ਵਿਚ ਦਿੱਲੀ, ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੀਆਂ 50 ਖਾਪ ਪੰਚਾਇਤਾਂ ਨੇ ਭਾਗ ਲਿਆ ਸੀ। ਮਹਾਪੰਚਾਇਤ ਵਿਚ ਪਹਿਲਵਾਨਾਂ ਦੀ ਹਮਾਇਤ ਕਰਨ ਦਾ ਫੈਸਲਾ ਲਿਆ ਗਿਆ ਹੈ।

ਸੋਰਮ ਪਿੰਡ 'ਚ ਹੋਈ ਮਹਾਪੰਚਾਇਤ 'ਚ ਫੈਸਲਾ ਕੀਤਾ ਗਿਆ ਕਿ ਮਹਿਲਾ ਪਹਿਲਵਾਨ ਅਤੇ ਉਨ੍ਹਾਂ ਦੇ ਮੈਡਲ ਦੇਸ਼ ਦੀ ਵਿਰਾਸਤ ਹਨ ਅਤੇ ਉਨ੍ਹਾਂ ਨਾਲ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਫਿਰ ਭਾਵੇਂ ਉਸ ਲਈ ਅੰਦੋਲਨ ਦਾ ਸਹਾਰਾ ਲੈਣਾ ਪਵੇ। ਮਹਾਪੰਚਾਇਤ 'ਚ ਇਹ ਵੀ ਕਿਹਾ ਗਿਆ ਕਿ ਪਹਿਲਵਾਨਾਂ ਨੂੰ ਆਪਣੇ ਮੈਡਲਾਂ ਦੀ ਬਜਾਏ ਗੰਗਾ 'ਚ ਸੁੱਟਣ ਦੇ ਬਹਾਨੇ ਕੌਮਾਂਤਰੀ ਕੁਸ਼ਤੀ ਮਹਾਸੰਘ ਰਾਹੀਂ ਨਿਲਾਮੀ ਲਈ ਰੱਖਣ। ਇਸ ਦੌਰਾਨ ਭਾਕਿਯੂ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨਾਲ ਗੱਲਬਾਤ ਦੇ ਸਾਰੇ ਰਾਹ ਹੁਣ ਖੁੱਲ੍ਹੇ ਹਨ। ਸਭ ਤੋਂ ਪਹਿਲਾਂ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਪਹਿਲਵਾਨਾਂ ਦਾ ਪੱਖ ਉਨ੍ਹਾਂ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।

ਜੇਕਰ ਇਸ 'ਤੇ ਵੀ ਕੋਈ ਰਸਤਾ ਨਾ ਨਿਕਲਿਆ ਤਾਂ ਆਪਣੀ ਗੱਲ ਤੱਕ ਪਹੁੰਚਾਉਣ ਲਈ ਅੰਦੋਲਨ ਦਾ ਰਾਹ ਚੁਣਿਆ ਜਾਵੇਗਾ। ਰਾਕੇਸ਼ ਟਿਕੈਤ ਨੇ ਦਸਿਆ ਕਿ ਅੱਜ ਕੁਰੂਕਸ਼ੇਤਰ 'ਚ ਹੋਣ ਵਾਲੀ ਪੰਚਾਇਤ 'ਚ ਫੈਸਲਾ ਕੀਤਾ ਜਾਵੇਗਾ ਕਿ ਇਕ ਕਮੇਟੀ ਬਣਾਈ ਜਾਵੇ ਅਤੇ ਇਸ ਦੇ ਮੈਂਬਰਾਂ ਨੂੰ ਸਰਕਾਰ ਨਾਲ ਗੱਲਬਾਤ ਲਈ ਲਗਾਇਆ ਜਾਵੇ| ਹਾਲਾਂਕਿ ਉਨ੍ਹਾਂ ਸਪੱਸ਼ਟ ਕਿਹਾ ਕਿ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਤੋਂ ਘੱਟ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement