ਸੰਗਤਾਂ ਨੇ ਕੀਤਾ ਵਾਹਿਗੁਰੂ ਦਾ ਜਾਪ
ਮਿਲਾਨ (ਦਲਜੀਤ ਮੱਕੜ) ਇਟਲੀ ਵਿੱਚ ਸਿੱਖ ਧਰਮ ਦੀ ਚੜਦੀਕਲਾ ਲਈ ਇਥੋਂ ਦੀਆਂ ਪ੍ਰਬੰਧਕ ਕਮੇਟੀਆ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਸਮਾਗਮ ਅਤੇ ਨਗਰ ਕੀਰਤਨ ਉਲੀਕਦੀਆਂ ਰਹਿੰਦੀਆਂ ਹਨ। ਜਿਸ ਦੇ ਚਲਦਿਆਂ ਇਟਲੀ ਵਿੱਚ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਜੋਰਾਂ ਤੇ ਹੈ। ਇਹਨਾਂ ਸ਼ਲਾਘਾਯੋਗ ਕਾਰਵਾਈਆਂ ਦੇ ਤਹਿਤ ਇਟਲੀ ਦੇ ਤੈਰਾਨੋਵਾ (ਆਰੈਸੋ) ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਦੂਰੋਂ ਦੁਰਾਡਿਆਂ ਤੋਂ ਸੰਗਤ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ: ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ ਵਿਭਾਗ ਵਿਚ 25 ਕਲਰਕਾਂ ਨੂੰ ਸੌਪੇ ਨਿਯੁਕਤੀ ਪੱਤਰ
ਗੁਰਦੁਆਰਾ ਸੰਗਤ ਸਭਾ ਤੇਰਾਨੋਵਾ ਦੇ ਪ੍ਰਬੰਧਕਾਂ ਦੁਆਰਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਨਗਰ ਕੀਰਤਨ ਦੀ ਆਰੰਭਤਾ ਹੋਈ। ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਮੌਕੇ ਤੇਰਨੋਵਾ ਸ਼ਹਿਰ ਖਾਲਸਾਈ ਜਾਹੋ ਜਹਾਲ ਵਿਚ ਰੰਗਿਆ ਗਿਆ।
ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਨੂੰ ਅਪਣੀ ਪਤਨੀ ਨੂੰ ਮਿਲਣ ਦੀ ਇਜਾਜ਼ਤ, ਅਦਾਲਤ ਨੇ ਜ਼ਮਾਨਤ 'ਤੇ ਫੈਸਲਾ ਰੱਖਿਆ ਸੁਰੱਖਿਅਤ
ਇਸ ਮੌਕੇ ਪੰਥ ਪ੍ਰਸਿੱਧ ਕਵੀਸ਼ਰ ਭਾਈ ਗੁਰਮੁੱਖ ਸਿੰਘ ਜੌਹਲ ਅਤੇ ਕਵਸ਼ੀਰੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੱਤਕੇ ਵਾਲੇ ਸਿੰਘਾਂ ਵਲੋਂ ਗੱਤਕਾ ਦੇ ਜੌਹਰ ਵਿਖਾਏ ਗਏ। ਨਗਰ ਕੀਰਤਨ ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਆਗੂਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦੇ ਹੋਏ ਤਰਾਨੋਵਾ ਦੇ ਮੇਅਰ ਸੈਰਜੀੳ ਕੈਨੀਨੀ ਨੇ ਆਖਿਆ ਕਿ ਉਨਾਂ ਨੂੰ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਬਹੁਤ ਚੰਗਾ ਲੱਗਿਆ ਤੇ ਉਹ ਅੱਗੇ ਵੀ ਵਿਸ਼ਵਾਸ਼ ਦਿਵਾਉਂਦੇ ਹਨ ਕਿ ਜਦੋਂ ਵੀ ਕੋਈ ਅਜਿਹਾ ਪ੍ਰੋਗਰਾਮ ਉਲੀਕਦੇ ਹਨ ਤਾਂ ਪ੍ਰਸ਼ਾਸ਼ਨ ਵੱਲੋ ਉਨਾਂ ਨੂੰ ਪੂਰਾ ਸਹਿਯੋਗ ਮਿਲੇਗਾ।
ਸਥਾਨਕ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪ੍ਰਬੰਧ ਆਪਣੇ ਆਪ ਵਿਚ ਕਾਬਿਲ-ਏ-ਤਾਰੀਫ ਸਨ। ਸਥਾਨਕ ਟਰੈਫਿਕ ਪੁਲਿਸ ਵਲੋਂ ਰਸਤਿਆਂ ਨੂੰ ਬੜੇ ਹੀ ਸੁਚੱਜੇ ਤਰੀਕੇ ਨਾਲ ਬੰਦ ਕਰਕੇ ਅਪਣਾ ਫਰਜ਼ ਨਿਭਾਇਆ ਗਿਆ। ਨੌਜਵਾਨ ਸੇਵਾਦਾਰਾਂ ਵੱਲੋਂ ਕਈ ਤਰ੍ਹਾਂ ਦੇ ਸਟਾਲਾਂ ਦੇ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਇਟਲੀ) ਦੇ ਆਗੂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੇ ਹਾਜ਼ਰੀ ਭਰੀ। ਉਹਨਾਂ ਗੁਰਦੁਆਰਾ ਸੰਗਤ ਸਭਾ ਤੇਰਾਨੋਵਾ ਦੇ ਪ੍ਰਬੰਧਕਾਂ ਅਤੇ ਤੈਰਾਨੋਵਾ ਅਤੇ ਆਸ-ਪਾਸ ਦੇ ਇਲਾਕਿਆਂ ਦੀ ਸਮੂਹ ਸੰਗਤ ਨੂੰ ਨਗਰ ਕੀਰਤਨ ਵਧਾਈ ਦਿੰਦਿਆ ਕਿਹਾ ਕਿ ਵਿਸ਼ਾਲ ਨਗਰ ਕੀਰਤਨ ਦਾ ਉਲੀਕਣ ਵਾਲਿਆਂ ਵਧਾਈ ਦੀਆਂ ਪਾਤਰ ਹਨ