ਪਹਿਲਵਾਨਾਂ ਦਾ ਪ੍ਰਦਰਸ਼ਨ ਜਾਰੀ: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਦਿੱਤਾ 9 ਜੂਨ ਤੱਕ ਦਾ ਸਮਾਂ
Published : Jun 2, 2023, 7:43 pm IST
Updated : Jun 2, 2023, 7:43 pm IST
SHARE ARTICLE
Rakesh Tikait
Rakesh Tikait

ਜੇਕਰ ਸਰਕਾਰ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਖਾਪ ਪੰਚਾਇਤਾਂ ਤਿਆਰ ਹਨ - ਰਾਕੇਸ਼ ਟਿਕੈਤ

ਕੁਰੂਕਸ਼ੇਤਰ - ਪਹਿਲਵਾਨਾਂ ਦੇ ਵਿਰੋਧ ਦੇ ਸਮਰਥਨ ਵਿਚ ਆਯੋਜਿਤ ਖਾਪ ਪੰਚਾਇਤ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ “ਅਸੀਂ ਇਸ ਮਾਮਲੇ ‘ਤੇ ਚਰਚਾ ਸ਼ੁਰੂ ਕਰਨ ਲਈ ਸਰਕਾਰ ਨੂੰ 9 ਜੂਨ ਤੱਕ ਦਾ ਸਮਾਂ ਦੇ ਰਹੇ ਹਾਂ। 9 ਜੂਨ ਤੋਂ ਬਾਅਦ ਇਨ੍ਹਾਂ ਧੀਆਂ (ਮਹਿਲਾ ਪਹਿਲਵਾਨਾਂ) ਦੇ ਸਮਰਥਨ ਵਿਚ ਦੇਸ਼ ਭਰ ਵਿਚ ਮੁਜ਼ਾਹਰੇ ਅਤੇ ਪੰਚਾਇਤਾਂ ਹੋਣਗੀਆਂ। 

ਟਿਕੈਤ ਨੇ ਕਿਹਾ ਕਿ ਕਮੇਟੀ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਹੈ ਕਿ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਤੋਂ ਹੇਠਾਂ ਕਿਸੇ ਵੀ ਗੱਲ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਬੇਟੀਆਂ ਨੇ ਵੀ ਇਹੀ ਕਿਹਾ ਹੈ। ਸਰਕਾਰ ਕੋਲ 9 ਜੂਨ ਤੱਕ ਦਾ ਸਮਾਂ ਹੈ, ਜੇਕਰ ਫਿਰ ਵੀ ਸਰਕਾਰ ਨੇ ਕੋਈ ਫ਼ੈਸਲਾ ਨਾ ਲਿਆ ਤਾਂ 9 ਜੂਨ ਨੂੰ ਧੀਆਂ ਨੂੰ ਉਸੇ ਥਾਂ 'ਤੇ ਛੱਡਿਆ ਜਾਵੇਗਾ, ਜਿੱਥੇ ਉਹ ਪਹਿਲਾਂ ਰੋਸ ਪ੍ਰਦਰਸ਼ਨ ਕਰ ਰਹੇ ਸਨ।

ਜੇਕਰ ਸਰਕਾਰ ਗੱਲਬਾਤ ਕਰਨਾ ਚਾਹੁੰਦੀ ਹੈ ਤਾਂ ਖਾਪ ਪੰਚਾਇਤਾਂ ਤਿਆਰ ਹਨ। ਮਹਾਪੰਚਾਇਤ ਵਿਚ ਮੀਟਿੰਗ ਤੋਂ ਬਾਅਦ ਸਰਕਾਰ ਨੂੰ 9 ਜੂਨ ਤੱਕ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 9 ਜੂਨ ਨੂੰ ਸਾਰੇ ਭਰਾ ਦਿੱਲੀ ਜਾ ਕੇ ਹੜਤਾਲ ਕਰਨਗੇ। ਉਸ ਤੋਂ ਬਾਅਦ ਇਸ ਨੂੰ ਕਿਸਾਨ ਅੰਦੋਲਨ ਵਾਂਗ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਰਕਾਰ ਗੱਲਬਾਤ ਕਰੇ ਜਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ। 


 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement